Sunday, September 27Malwa News
Shadow

Punjab News

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

Punjab News
ਚੰਡੀਗੜ੍ਹ 4 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ  ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ  77 ਅਧਿਆਪਕਾਂ  ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਵਧਾਈ ਦਿੱਤੀ ਗਈ ਪੰਜਾਬ ਸਰਕਾਰ ਵੱਲੋਂ ਜਾਰੀ  ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 07 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  05 ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰ...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

Punjab News
ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ। ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ। ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ...

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

Punjab News
ਚੰਡੀਗੜ, 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪ...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Punjab News
ਚੰਡੀਗੜ, 3 ਸਤੰਬਰ: ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ। ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗ...
ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 02 ਸਤੰਬਰ: ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...

ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਦੇ ਆਰਕੀਟੈਕਚਰ ਨੂੰ ਦਰਸਾਉਂਦਾ ਮਹੱਤਵਪੂਰਨ ਪੋਰਟਰੇਟ ਲਾਂਚ ਕੀਤਾ ਗਿਆ

Punjab News
ਫਰੀਦਕੋਟ, 30 ਅਗਸਤ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਰਾਜੀਵ ਸੂਦ ਨੇ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਬਾਬਾ ਫ਼ਰੀਦ ਦੀ ਸ਼ਾਨਦਾਰ ਮੂਰਤੀ ਨਾਲ ਮਿਲ ਕੇ "ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼" ਦੀ ਸ਼ਾਂਤ ਸ਼ਾਨ ਨੂੰ ਦਰਸਾਉਂਦੀ ਇੱਕ ਮਹੱਤਵਪੂਰਨ ਕਲਾ ਚਿੱਤਰ ਦਾ ਜਾਰੀ ਕੀਤਾ। ਪੋਰਟਰੇਟ ਨੂੰ ਪੰਜਾਬ ਦੇ ਉੱਘੇ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ।ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਪ੍ਰੋ (ਡਾ.) ਰਾਜੀਵ ਸੂਦ ਨੇ ਪੋਰਟਰੇਟ ਜਾਰੀ ਕਰਦੇ ਹੋਏ ਲੇਖਕ, ਵਿਰਾਸਤੀ ਪ੍ਰਮੋਟਰ ਅਤੇ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਨੂੰ ਉਨ੍ਹਾਂ ਦੇ ਸ਼ਾਨਦਾਰ ਚਿੱਤਰਕਾਰੀ ਲਈ ਸਨਮਾਨਿਤ ਕੀਤਾ। ਵਾਈਸ ਚਾਂਸਲਰ ਨੇ ਟਿੱਪਣੀ ਕੀਤੀ ਕਿ ਹਰਪ੍ਰੀਤ ਸੰਧੂ ਦੀ ਕਲਾਤਮਕ ਦ੍ਰਿਸ਼ਟੀ ਨੇ ਸਾਡੀ ਸੰਸਥਾ ਦੀ ਵਿਰਾਸਤ ਦੇ ਤੱਤ ਅਤੇ ਸਿਹਤ ਵਿਗਿਆਨ ਵਿੱਚ ਉੱਤਮਤਾ ਲਈ ਇਸਦੀ ਵਚਨਬੱਧਤਾ ਨੂੰ ਖੂਬਸੂਰਤੀ ਨਾਲ ਫੜਿਆ ਹੈ। ਉਹਨਾਂ ਨੇ ਅੱਗੇ ਕਿਹਾ ਕਿ ਇਹ ਪੋਰਟਰੇਟ ਯੂਨੀਵਰਸਿਟੀ ਵਿੱਚ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ, ਜ...

ਆਰੀਅਨਜ਼ ਸਕਾਲਰਸ਼ਿਪ ਮੇਲਾ ਕਸ਼ਮੀਰ ਖੇਤਰ ਤੋਂ ਸ਼ੁਰੂ ਹੋਇਆ

Punjab News
ਮੋਹਾਲੀ, 30 ਅਗਸਤ : ਚੰਡੀਗੜ੍ਹ ਸਥਿਤ ਆਰੀਅਨਜ਼ ਗਰੁੱਪ ਆਫ ਕਾਲੇਜਿਸ ਨੇ ਅੱਜ ਜੇਕੇ ਤੋਂ 10 ਦਿਨਾਂ ਦਾ ਵਜ਼ੀਫਾ ਮੇਲਾ ਸ਼ੁਰੂ ਕੀਤਾ। ਪਹਿਲੇ ਦਿਨ ਮੇਲਾ ਬਾਰਾਮੂਲਾ ਵਿੱਚ ਐਸਆਰਐਮ ਵਾਕਿਨ ਐਜੂਕੇਸ਼ਨ ਟਰੱਸਟ, ਸੋਪੋਰ ਵਿੱਚ ਆਯੋਜਿਤ ਕੀਤਾ ਗਿਆ ਸੀ। ਡਾ: ਅੰਸ਼ੂ ਕਟਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਮੁੱਖ ਮਹਿਮਾਨ ਸਨ ਜਦਕਿ ਇਨਾਇਤ ਐਜਾਜ਼, ਚੇਅਰਮੈਨ; ਵਾਕਿਨ ਟਰੱਸਟ ਦੀ ਵਾਇਸ ਚੇਅਰਮੈਨ ਬਸੀਮਾ ਐਜਾਜ਼ ਵਿਸ਼ੇਸ਼ ਮਹਿਮਾਨ ਸਨ। ਤਹਿਸੀਨ ਅਤੇ ਆਮਿਰ ਬੀ. ਫਾਰਮਾ ਕੋਰਸ ਵਿੱਚ ਆਰੀਅਨਜ਼ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਦੋ ਵਿਦਿਆਰਥੀ ਬਣੇ ਅਤੇ ਪੱਤਰ ਪ੍ਰਾਪਤ ਕੀਤਾ। ਆਮਿਰ ਨੇ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਪਣੇ ਆਪ, ਆਪਣੀ ਕਾਬਲੀਅਤ ਅਤੇ ਆਪਣੇ ਸੁਪਨਿਆਂ ਵਿੱਚ ਵਿਸ਼ਵਾਸ ਰੱਖੋ। ਆਪਣੇ ਆਪ ਨੂੰ ਸਕਾਰਾਤਮਕ ਪ੍ਰਭਾਵਾਂ ਨਾਲ ਘੇਰੋ ਅਤੇ ਅੱਗੇ ਵਧਦੇ ਰਹੋ। ਤੁਸੀਂ ਕਿਸੇ ਵੀ ਰੁਕਾਵਟ ਨੂੰ ਪਾਰ ਕਰੋਗੇ ਅਤੇ ਮਹਾਨਤਾ ਪ੍ਰਾਪਤ ਕਰੋਗੇ। ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਆਮਿਰ ਭਾਰਤ ਵਿੱਚ ਹੀ ਨਹੀਂ ਸਗ...

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 28 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...

ਯੂ ਪੀ ਵਿਚ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਮੇਲਾ

Punjab News
ਫਰੀਦਕੋਟ : ਬਾਬਾ ਫਰੀਦੀ ਜੀ ਦਾ 550ਵਾਂ, ਉਰਸ (ਪੰਜ ਦਿਨਾਂ), ਰਜਬਪੁਰ, ਜਿਲ੍ਹਾਂ ਅਮਰੋਹਾ (ਯੂ.ਪੀ.) ਵਿਖੇ ਮਨਾਇਆ ਗਿਆ ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫਰੀਦਕੋਟ ਤੋਂ ਵਿਸ਼ੇਸ਼ ਡੈਲੀਗੇਸ਼ਨ ਨੇ ਸ਼ਿਰਕਤ ਕੀਤੀ। ਡੈਲੀਗੇਸ਼ਨ ਵਿੱਚ ਪ੍ਰੋ: ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਐਲਥ ਸਾਇੰਸਜ਼, ਮੈਡਮ ਰੀਵਾ ਸੂਦ, ਗਗਨ ਦੀਪ ਸਿੰਘ, ਜਸਵੰਤ ਸਿੰਘ ਕੁੱਲ ਅਤੇ ਹੋਰ ਫਰੀਦਕੋਟ ਦੇ ਪਤਵੰਤੇ ਸ਼ਾਮਲ ਸਨ। ਬਾਬਾ ਫਰੀਦ ਜੀ ਦੇ 27ਵੀਂ ਪੀੜ੍ਹੀ ਗੱਦੀ ਨਸ਼ੀਨ ਖੁਆਜਾ ਰਸ਼ੀਦ ਸਲੀਮ ਫਰੀਦੀ ਜੀ ਨੇ ਫਰੀਦਕੋਟ ਤੋਂ ਆਏ ਡੈਲੀਗੇਸ਼ਨ ਨੂੰ ਜੀ ਆਇਆਂ ਕਿਹਾ ਅਤੇ ਪ੍ਰੋ: ਡਾ. ਰਾਜੀਵ ਸੂਦ ਵਾਈਸ ਚਾਂਸਲਰ, ਬੀ.ਐੱਫ.ਯੂ.ਐੱਚ.ਐੱਸ. ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨਚਿਨ੍ਹ ਨਾਲ ਸਨਮਾਨਿਤ ਕੀਤਾ ਗਿਆ।...