Thursday, November 12Malwa News
Shadow

Punjab News

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ

Punjab News
ਮੋਗਾ, 23 ਅਗਸਤ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਹਨਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐਨ ਐਚ ਏ ਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ।ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ...

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 23 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ...

ਫਰੀਦਕੋਟ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਹੋਵੇਗਾ ਆਦਾਨ ਪ੍ਰਦਾਨ ਸਮਝੌਤਾ

Punjab News
ਫਰੀਦਕੋਟ 21 ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾ ਸਦਕਾ ਫਰੀਦਕੋਟ ਸ਼ਹਿਰ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੀਡੀਆਂ ਨੂੰ ਮੁਖਾਤਿਬ ਹੁੰਦਿਆਂ ਵਿਧਾਇਕ ਸੇਖੋਂ, ਆਸਟ੍ਰੇਲੀਆ ਵਾਸੀ ਜੋਤੀ ਸੇਖੋਂ ਅਤੇ ਆਪ ਆਗੂ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਆਸਟ੍ਰੇਲੀਆ ਸਰਕਾਰ ਵੱਲੋਂ ਵੱਖ ਵੱਖ ਦੇਸ਼ਾਂ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਦੇ ਅੰਤਰਗਤ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੇ ਸ਼ਹਿਰਾਂ ਅਤੇ ਦੂਸਰੇ ਦੇਸ਼ਾਂ ਦੇ ਸ਼ਹਿਰਾਂ  ਵਿਚਕਾਰ ਜੋ ਸਮਝੌਤਾ ਹੁੰਦਾ ਹੈ ਉਸ ਤਹਿਤ ਵਸਤਾਂ ਦੇ ਨਾਲ-ਨਾਲ ਉਨ੍ਹਾਂ ਚੀਜਾਂ ਦਾ ਅਦਾਨ-ਪ੍ਰਦਾਨ ਵੀ ਹੁੰਦਾ ਹੈ, ਜੋ ਆਸਟ੍ਰੇਲੀਆ ਵਿਚ ਮੌਜੂਦ ਨਹੀਂ ਹੈ ਪਰ ਦੂਸਰੇ ਦੇਸ਼ ਵਿਚ ਮੌਜੂਦ ਹਨ। ਇਸ ਦੇ ਨਾਲ ਹੀ ਆਸਟ੍ਰੇਲੀਆ ਤੋਂ ਉਹ ਚੀਜ ਉਸ ਦੇਸ਼ ਨੂੰ ...

ਖਿਡਾਰੀਆਂ ਵਿੱਚ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ

Punjab News
ਮੋਗਾ, 21 ਅਗਸਤ (000)-ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਕੱਲ੍ਹ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ ਸੀ। ਜਿਸ ਦਾ ਅਜੀਤਵਾਲ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।ਅੱਜ ਇਹ ਮਿਸ਼ਾਲ ਯਾਤਰਾ ਸਵੇਰੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਹੋ ਗਈ। ਇਹ ਮਿਸ਼ਾਲ ਯਾਤਰਾ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਦੇ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਵਿੱਚ ਭਾਗ ਲੈਣ ਲਈ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ।  ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤ...

ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੰਡੀਆਂ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ

Punjab News
ਮੋਗਾ, 21 ਅਗਸਤ (000) - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ, ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ। ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਖੇਡ ਮੁਕਾਬਲਿ...

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

Punjab News
  ਅੰਮ੍ਰਿਤਸਰ 21 ਅਗਸਤ:-- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ।           ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ,&nb...

ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

Punjab News
ਅੰਮ੍ਰਿਤਸਰ 21 ਅਗਸਤ 2024---ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।        ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜ...

ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

Punjab News
ਫਾਜਿਲਕਾ 21 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ  ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ। ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ...

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Punjab News
ਡੇਰਾਬੱਸੀ/ਐੱਸ ਏ ਐੱਸ ਨਗਰ, 20 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਅੱਜ ਡੇਰਾਬੱਸੀ ਬਲਾਕ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਵਿਖੇ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਹਮਾਯੂੰਪੁਰ ਤਸਿੰਬਲੀ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇੰਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।ਕੈਂਪ ਵਿੱਚ ਲੋਕ ਮੁਸ਼ਕਿਲਾਂ ਸੁਣਨ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ,...

ਨਗਰ ਕੌਂਸਲ ਜਲਾਲਾਬਾਦ ਵੱਲੋਂ  “ਸਫਾਈ ਅਪਨਾਓ ਬਿਮਾਰੀ ਭਗਾਓ” ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਕੀਤੀ ਅਪੀਲ

Punjab News
ਜਲਾਲਾਬਾਦ 20 ਅਗਸਤਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ  ਵਧੀਕ ਡਿਪਟੀ ਕਮਿਸ਼ਨਰ(ਜ਼) ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੇ  ਹੁਕਮਾ ਅਨੁਸਾਰ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਅੱਜ ਮਿਤੀ 20-08-2024 ਨੂੰ  ਮੁਕਤਸਰ ਰੋਡ ਤੋਂ ਸ਼ਹੀਦ ਉੱਧਮ ਸਿੰਘ ਚੌਕ ਤੱਕ ਅਤੇ ਬੱਸ ਸਟੈਂਡ ਤੋਂ ਸਿਟੀ ਥਾਣਾ ਜਲਾਲਾਬਾਦ ਤੱਕ ਸ਼ਪੈਸ਼ਲ ਕਲੀਨੀਨੈਸ਼ ਡਰਾਈਵ ਚਲਾ ਕੇ ਰੋਡ ਦੀ ਸਫਾਈ ਕਰਵਾਈ ਗਈ ।  ਇਸ ਤੋਂ ਇਲਾਵਾ ਬੀ.ਡੀ.ਪੀ.ਓ ਦਫਤਰ ਅਤੇ ਜੋਤੀ ਹਸਪਤਾਲ ਦੇ ਨੇੜੇ ਵਾਲੇ ਜੀ.ਵੀ.ਪੀ. ਪੁਆਇੰਟ ਨੂੰ ਬੂਟੇ ਲਗਾ ਕੇ ਬਿਊਟੀਫਾਈ ਕੀਤਾ ਗਿਆ । ਇਸ ਸਮੇਂ ਸੀ.ਐਫ. ਅਮਨਦੀਪ, ਮੋਟੀਵੇਟਰ ਟੀਮ ਦੁਆਰਾ ਬਸਤੀ ਭਗਵਾਨ ਪੂਰਾ ਵਿਖੇ ਨਗਰ ਕੌਂਸਲ ਜਲਾਲਾਬਾਦ ਦੇ ਬਰੈਂਡ ਅੰਬੈਸਡਰ ਸ਼੍ਰੀ ਭਗਵਾਨ ਸਿੰਘ ਨਾਲ ਮਿਲ ਕੇ ਬੂਟੇ ਲਗਾਏ ਗਏ ਅਤੇ  ਆਸ ਪਾਸ ਦੇ ਲੋਕਾਂ ਨੂੰ ਆਪਣਾ ਵੇਸਟ ਡਸਟਬੀਨ ਵਿੱਚ ਪਾ ਕੇ ਵੇਸਟ ਕੂਲੈਕਟਰ ਨੂੰ ਦੇਣ ਲਈ ਜਾਗਰੂਕ ਕੀਤਾ ।  ਇਸ ਦੇ ਨਾਲ ਹੀ ਪ੍ਰੈਸ ਦੇ ਨਾ ਬਿਆਨ ਜਾਰੀ ਕਰਦੇ ਹੋਏ ਸੈਨਟਰੀ ਇ...