Sunday, September 27Malwa News
Shadow

Punjab News

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ

Punjab News
ਫ਼ਰੀਦਕੋਟ 19 ਅਗਸਤ, 2024 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 14 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰ...

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ...

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ

Breaking News, Hot News, Punjab News
ਮਾਨਸਾ, 19 ਅਗਸਤ:ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 05 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ...

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024 ਸਪੀਕਰ  ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਨੌਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਅਗਲਾ ਪੜਾਅ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਜਿਆਦਾ ਖ...

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

Breaking News, Hot News, Punjab News
ਮਾਨਸਾ, 19 ਅਗਸਤ:ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿ...

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024     ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕ...

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

Punjab News
ਚੰਡੀਗੜ੍ਹ, 18 ਅਗਸਤ:ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ।...

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

Punjab News
ਸ੍ਰੀ ਮੁਕਤਸਰ ਸਾਹਿਬ, 18 ਅਗਸਤ                                 ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਅੱਗੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਮਿਤੀ 07.01.2024 ਨੂੰ ਅੰਤਿਮ ਪਰਕਾਸ਼ਨਾ ਕਰਵਾਈ ਜਾ ਚੁੱਕੀ ਹੈ।                                   ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਇਹ ਯਕੀਨੀ ਬਨਾਉਣ ਕਿ  ਸਾਰੇ ਯੋਗ ਵੋਟਰ, ਜਿਹਨਾਂ ਦਾ ਨਾਮ ਵੋਟਰ ਸੂਚੀਆਂ ਵਿੱਚ ਦਰਜ ਨਹੀ ਹੋਇਆ ਹੈ, ਲਈ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸ...

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Punjab News
 ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ /ਕਰਮਚਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਰ ਕਰਨ ਲਈ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ ਦਾ 100 ਫੀਸਦੀ ਟੀਚੇ ਦੀ ਪੂਰਤੀ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ...

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਵਿਨੀਤ ਕੁਮਾਰ

Punjab News
ਫ਼ਰੀਦਕੋਟ, 18 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕੀਤਾ।  ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ, ਇਸ ਲਈ ਕਮਿਸ਼ਨ ਵੱਲੋਂ ਹਦਾਇਤਾਂ...