Sunday, September 27Malwa News
Shadow

Punjab News

ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 18 ਅਗਸਤਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।               ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਨੇ ਦੱਸਿਆ ਕਿ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ...

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab News
ਲੁਧਿਆਣਾ, 18 ਅਗਸਤ  (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 67 ਅਧੀਨ ਨਵੀਨ ਨਗਰ, ਗਲੀ ਨੰਬਰ  1 ਵਿਖੇ ਟਿਊਬੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 67 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ&n...

“ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਮਨਾਇਆ

Punjab News
ਅੰਮ੍ਰਿਤਸਰ 18 ਅਗਸਤ:--ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ ਅਧੀਨ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ “ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਸਸਸਸ ਰਾਮਬਾਗ ਗੇਟ ਵੱਲੋਂ  ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਤਿਰੰਗਾ ਫੜ ਕੇ ਰਾਮਬਾਗ ਗੇਟ ਸਕੂਲ ਤੋਂ ਜਲਿਆਂਵਾਲਾ ਬਾਗ ਤੱਕ ਰੈਲੀ ਕੱਢਦੇ ਹੋਏ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਜਿਸ ਨੂੰ ਜ਼ਿਲ਼੍ਹਾ ਸਿੱਖਿਆ ਅਫਸਰ (ਸੈ ਸਿ), ਅੰਮ੍ਰਿਤਸਰ ਦੀ ਤਰਫੋਂ ਸ੍ਰੀ ਪਰਵਿੰਦਰ ਸਿੰਘ ਪ੍ਰਿੰਸੀਪਲ ਸਕੰਸਸਸ ਮਾਹਣਾ ਸਿੰਘ ਰੋਡ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਕਲਚਰਲ ਪੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਅਜਾਦੀ ਲੈਣ ਸਬੰਧੀ ਨਾਟਕ, ਗਿੱਧਾ ਅਤੇ ਭੰਗੜਾ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਪੋਗਰਾਮ ਦੌਰਾਨ ਗਲੋਰੀ ਬਾਵਾ ਵਲੋਂ ਮਿਰਜ਼ਾ-ਸਹਿਬਾਂ, ਮਿੱਟੀ ਦਿਆ ਬਾਵਿਆ ਗੀਤ ਗਾ ਕੇ ਮਰਹੂਮ ਗੁਰਮੀਤ ਬਾਵਾ ਦੀ ਯਾਦ ਦਿਵਾਈ। ਪ੍ਰੋਗਰਾਮ ਦੀ ਅਗਵਾਈ ਸ੍ਰੀ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕ...

ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਨੇ ਐਮ.ਐਲ.ਏ ਨੂੰ ਬੰਨ੍ਹੀਂ ਰੱਖੜੀ

Punjab News
ਫਾਜ਼ਿਲਕਾ 18 ਅਗਸਤ  ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਜਾ ਕੇ ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਤੋਂ ਰੱਖੜੀ ਬੰਨ੍ਹੀ। ਇਸ ਮੌਕੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਦਾ ਅਧਿਆਤਮਕ ਮਹੱਤਵ ਵੀ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਹਾਜਰ ਸਨ। ਇਸ ਮੌਕੇ ਬ੍ਰਹਮ ਕੁਮਾਰੀਆਂ ਦਾ ਰੱਖੜੀ ਬੰਨ੍ਹਣ ਲਈ ਧੰਨਵਾਦ ਕਰਦਿਆਂ ਐਮ.ਐਲ.ਏ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਆਪਸੀ ਭਾਈਚਾਰਕ ਨੂੰ ਦਰਸਾਉਂਦਾ ਹੈ। ਜਿਸ ਕਰਕੇ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ...

 19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab News
ਫਾਜ਼ਿਲਕਾ 18 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ਸਾਫ-ਸਫਾਈ ਦੀ ਮਹੱਤਤਾ ਸਬੰਧੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਗ...

ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ ਉੱਦਮੀ ਸਫਲਤਾ ਦੀਆਂ ਕਹਾਣੀਆਂ ਦੀ ਪੜਚੋਲ ਕਰਦਾ

Punjab News
ਬਠਿੰਡਾ, 18 ਅਗਸਤ : ਬਠਿੰਡਾ ਮਿਲਟਰੀ ਸਟੇਸ਼ਨ ਦੀਆਂ ਔਰਤਾਂ ਅਤੇ ਬੱਚਿਆਂ ਦਾ ਸਸ਼ਕਤ ਦੌਰਾ ਉੱਦਮੀ ਸਫਲਤਾ ਦੀਆਂ ਕਹਾਣੀਆਂ ਦੀ ਪੜਚੋਲ ਕਰਦਾ ਹੈ, ਇੱਕ ਪ੍ਰੇਰਨਾਦਾਇਕ ਸੈਰ ਵਿੱਚ, ਬਠਿੰਡਾ ਮਿਲਟਰੀ ਸਟੇਸ਼ਨ ਦੀਆਂ 60 ਔਰਤਾਂ ਅਤੇ ਬੱਚਿਆਂ ਨੇ ਬਠਿੰਡਾ ਸ਼ਹਿਰ ਦੇ ਦੋ ਵਧ ਰਹੇ ਕਾਰੋਬਾਰਾਂ ਦਾ ਦੌਰਾ ਕੀਤਾ, ਉੱਦਮਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਦੀਆਂ ਜਿੱਤਾਂ ਬਾਰੇ ਸਮਝ ਪ੍ਰਾਪਤ ਕੀਤੀ। ਪਹਿਲਾ ਸਟਾਪ ਸ਼੍ਰੀ ਗੁਰਚਰਨ ਦੀ ਸ਼ਹਿਦ ਪ੍ਰੋਸੈਸਿੰਗ ਫੈਕਟਰੀ ਸੀ, ਜਿਸ ਨੇ ਨਿਮਾਣੇ ਸ਼ੁਰੂਆਤ ਤੋਂ ਇੱਕ ਸਫਲ ਕਾਰੋਬਾਰ ਬਣਾਉਣ ਦੀ ਆਪਣੀ ਸ਼ਾਨਦਾਰ ਯਾਤਰਾ ਨੂੰ ਸਾਂਝਾ ਕੀਤਾ। ਸ਼੍ਰੀ ਗੁਰਚਰਨ ਦੀ ਉੱਦਮੀ ਭਾਵਨਾ ਅਤੇ ਦ੍ਰਿੜਤਾ ਸਪੱਸ਼ਟ ਸੀ ਕਿਉਂਕਿ ਉਸਨੇ ਦੱਸਿਆ ਕਿ ਉਸਨੇ ਆਪਣੇ ਉੱਦਮ ਦੀ ਸ਼ੁਰੂਆਤ ਘੱਟ ਤੋਂ ਘੱਟ ਸਰੋਤਾਂ ਨਾਲ ਕਿਵੇਂ ਕੀਤੀ। ਮਧੂਮੱਖੀ ਪਾਲਣ ਲਈ ਉਸਦਾ ਜਨੂੰਨ ਅਤੇ ਗੁਣਵੱਤਾ ਪ੍ਰਤੀ ਵਚਨਬੱਧਤਾ ਨੇ ਉਸਦੇ ਸ਼ਹਿਦ ਨੂੰ ਇੱਕ ਲੋੜੀਂਦਾ ਉਤਪਾਦ ਬਣਾ ਦਿੱਤਾ ਹੈ। ਮਹਿਮਾਨ ਸ਼ਹਿਦ ਉਤਪਾਦਨ ਦੀ ਪ੍ਰਕਿਰਿਆ ਅਤੇ ਮਧੂ ਮੱਖੀ ਦੀ ਸੰਭਾਲ ਦੀ ਮਹੱਤਤਾ ਤੋਂ ਪ੍ਰਭਾਵਿਤ ਹੋਏ। ਦੂਜੀ ਮੰਜ਼ਿਲ NH7 ਮਲਟੀ-ਬ੍ਰ...

ਸ਼੍ਰੀਮਤੀ ਮੁਨੀਲਾ ਅਰੋੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਦਾ ਅਹੁਦਾ 

Punjab News
ਫ਼ਿਰੋਜ਼ਪੁਰ 17 ਅਗਸਤ () ਸ਼੍ਰੀਮਤੀ ਮੁਨੀਲਾ ਅਰੋੜਾ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਮੁਨੀਲਾ ਅਰੋੜਾ ਪਤਨੀ ਸੁਰਜੀਤ ਕੁਮਾਰੀ ਗਾਂਧੀ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਹੈਡ ਮਿਸਟ੍ਰੈਸ ਸਾਲ 2006 ਦੌਰਾਨ ਸਰਕਾਰੀ ਹਾਈ ਸਕੂਲ ਭੂਰੇ ਖੁਰਦ ਫਿਰੋਜ਼ਪੁਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਸਾਲ 2008 ਤੋ 2013 ਤੱਕ ਕ੍ਰਮਵਾਰ ਜ਼ਿਲ੍ਹਾ ਨਵਾਂ ਸ਼ਹਿਰ ਅਤੇ ਜਲੰਧਰ ਵਿਖੇ ਬਤੌਰ ਹੈਡ ਮਿਸਟ੍ਰੈਸ ਦੇ ਤੌਰ 'ਤੇ ਕੰਮ ਕੀਤਾ ਅਤੇ 9 ਮਾਰਚ 2014 ਨੂੰ ਬਤੌਰ ਪ੍ਰਿੰਸੀਪਲ ਤਰੱਕੀ ਮਿਲਣ ਉਪਰੰਤ ਸਸਸਸ (ਮੁੰਡੇ) ਭੋਗਪੁਰ (ਜਲੰਧਰ )ਵਿਖੇ ਲਗਭਗ 10 ਸਾਲ ਕੰਮ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵੱਲੋ ਬਤੌਰ ਜ਼ੋਨਲ ਪ੍ਰਧਾਨ ਬਲਾਕ ਭੋਗਪੁਰ ਅਤੇ ਬਲਾਕ ਨੋਡਲ ਅਫ਼ਸਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਉਸ ਉਪਰੰਤ ਸਕੂਲ ਆਫ ਐਮੀਨੈਂਸ ਬੱਦੋਵਾਲ (ਲੁਧਿਆਣਾ) ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਵਿਭਾਗ ਵੱਲੋ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰੱਕੀ ਉਪਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫਿਰੋਜਪੁਰ ਵਿਖੇ ਜੁ...

ਨੈਸ਼ਨਲ ਹਾਈਵੇ ਲਈ ਅਕਵਾਇਰ ਕੀਤੀਆਂ ਗਈਆਂ ਜਮੀਨਾਂ ਦੇ ਕੇਸਾਂ ਦਾ ਹੋਵੇਗਾ ਜਲਦੀ ਹੱਲ- ਸਭਰਵਾਲ

Punjab News
ਅੰਮ੍ਰਿਤਸਰ, 17 ਅਗਸਤਨੈਸ਼ਨਲ ਹਾਈਵੇ ਲਈ ਜਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜਮੀਨਾਂ ਦਾ ਪੂਰਾ ਮੁਆਵਜ਼ਾ ਮਿਲੇਗਾ ਅਤੇ ਇਸ ਸਬੰਧੀ ਉਹਨਾਂ ਵੱਲੋਂ ਕੀਤੇ ਜਾਣ ਵਾਲੇ ਜਾਂ ਕੀਤੇ ਜਾ ਚੁੱਕੇ ਕੇਸਾਂ ਦੀ ਸੁਣਵਾਈ ਤਰਜੀਹ ਆਧਾਰ ਉੱਤੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਨਿਆਂ ਮਿਲੇਗਾ ਅਤੇ ਅਦਾਲਤੀ ਸੁਣਵਾਈ ਰੋਜਾਨਾ ਦੇ ਆਧਾਰ ਉੱਤੇ ਕਰਕੇ ਛੇਤੀ ਤੋਂ ਛੇਤੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ । ਉਹਨਾਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹਨਾਂ ਨੇ ਬੀਤੇ ਇੱਕ ਹਫਤੇ ਵਿੱਚ ਹੀ ਲਗਾਤਾਰ ਮੀਟਿੰਗਾਂ ਕਰਕੇ ਮਸਲੇ ਨੂੰ ਕਾਫੀ ਹੱਦ ਤੱਕ ਨੇੜੇ ਲੈ ਆਂਦਾ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਜੋ ਵੀ ਧਿਰ ਮੁਆਵਜੇ ਨੂੰ ਚੁਣੌਤੀ ਦੇਣ ਲਈ ਕਮਿਸ਼ਨਰ ਕੋਲ ਅਪੀਲ ਕਰੇਗੀ ਉਸ ਦਾ ਫੈਸਲਾ ਛੇਤੀ ਤੋ...

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ:                 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।                 ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆ...

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ 17 ਅਗਸਤ 2024—                 ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।                 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ...