10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 18 ਜੁਲਾਈ, 2024-
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।
ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ...