ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ
ਚੰਡੀਗੜ੍ਹ/ਫ਼ਿਰੋਜ਼ਪੁਰ 16 ਅਗਸਤ: ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।
ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਤੇ ਸ਼ਘੰਰਸਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰ...