ਕੈਬਨਿਟ ਮੰਤਰੀ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟਅੱਪ ਚੈਲੇਂਜ ਲਾਂਚ
ਲੁਧਿਆਣਾ, 15 ਅਗਸਤ (000) - ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 'ਸਟਾਰਟਅੱਪ ਪੰਜਾਬ' ਪੰਜਾਬ ਸਰਕਾਰ ਦੀ ਇੱਕ ਨੋਡਲ ਏਜੰਸੀ ਜੋ ਰਾਜ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਜਿੰਮੇਵਾਰ ਹੈ, ਦੇ ਸਹਿਯੋਗ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਵਿਸ਼ੇਸ਼ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਲੁਧਿਆਣਾ ਨਾਲ ਸਬੰਧਤ ਆਮ ਲੋਕਾਂ ਨੂੰ ਆਪਣੇ ਸੁਪਨਿਆਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਨੂੰ ਪ੍ਰਸਤਾਵਿਤ ਕਰਨ ਲਈ ਉਤਸ਼ਾਹਿਤ ਕਰਨਾ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਬਿਹਤਰੀਨ ਵਿਚਾਰਾਂ ਵਾਲੇ ਲੋਕਾਂ ਨੂੰ ਸਸ਼ਕਤ ਕਰ...