ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ
ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈਡਕੁਆਰਟਰ ਸ਼੍ਰੀ ਰਮਨਪ...








