Sunday, September 27Malwa News
Shadow

Punjab News

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

Breaking News, Hot News, Punjab News
ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਟਾਫ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ  ਜਿੱਥੇ ਐੱਚ.ਆਈ.ਵੀ /ਏਡਜ਼ ਅਤੇ ਟੀ.ਬੀ. ਵਰਗੀ ਨਾ ਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰੇਗਾ ਉੱਥੇ ਹੀ ਇਨ੍ਹਾਂ ਬਿਮਾਰੀਆਂ&nb...

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Breaking News, Hot News, Punjab News
ਚੰਡੀਗੜ੍ਹ, 14 ਅਗਸਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਤਿੰਨ ਨਵੇਂ 66 ਕੇਵੀ ਗਰਿੱਡ ਸਬਸਟੇਸ਼ਨ ਚਾਲੂ ਕੀਤੇ ਹਨ, ਜਿਸ ਨਾਲ ਪਾਵਰ ਗਰਿੱਡ ਵਿੱਚ 80 ਐਮ.ਵੀ.ਏ. ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 32 ਪਾਵਰ ਟ੍ਰਾਂਸਫਾਰਮਰਾਂ ਦੇ ਵਾਧੇ ਦੇ ਨਤੀਜੇ ਵਜੋਂ ਸਮਰੱਥਾ ਵਿੱਚ 277 ਐਮ.ਵੀ.ਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜ ਨਵੇਂ ਪਾਵਰ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜਿੰਨਾ ਸਦਕਾ 77.5 ਐਮਵੀਏ ਦੀ ਵਾਧੂ ਸਮਰੱਥਾ ਦਾ ਯੋਗਦਾ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ

Punjab News
ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਘਟਾਇਆ ਮੰਤਰੀ ਮੰਡਲ ਨੇ ਪੰਜਾਬ ਵਿੱਚ ਰਜਿਸਟਰਡ ਟੂਰਿਸਟ ਵਾਹਨਾਂ ਉਤੇ ਮੋਟਰ ਵਾਹਨ ਟੈਕਸ ਵੀ ਘਟਾ ਦਿੱਤਾ। ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਰਜਿਸਟਰਡ ਵਾਹਨਾਂ ਉਤੇ ਪਹਿਲਾਂ ਕਾਫ਼ੀ ਜ਼ਿਆਦਾ ਟੈਕਸ ਲੱਗਦਾ ਸੀ, ਜਿਸ ਕਾਰਨ ਪੰਜਾਬ ਵਿੱਚ ਟੂਰਿਸਟ ਵਾਹਨਾਂ ਦੀ ਰਜਿਸਟਰੇਸ਼ਨ ਬਹੁਤ ਘੱਟ ਹੁੰਦੀ ਸੀ ਪਰ ਹੁਣ ਇਸ ਕਦਮ ਨਾਲ ਇਸ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸੂਬੇ ਦਾ ਮਾਲੀਆ ਵਧੇਗਾ। ਕੈਬਨਿਟ ਨੇ ਲਗਜ਼ਰੀ ਵਾਹਨਾਂ ਦੀ ਇਕ ਹੋਰ ਸ਼ੇ੍ਰਣੀ ਉਤੇ ਵਾਧੂ ਰੋਡ ਟੈਕਸ ਲਾਉਣ ਦੀ ਵੀ ਸਹਿਮਤੀ ਦਿੱਤੀ, ਜਿਸ ਨਾਲ 87.03 ਕਰੋੜ ਰੁਪਏ ਦੀ ਜ਼ਿਆਦਾ ਆਮਦਨ ਹੋਵੇਗੀ। ਕੈਬਨਿਟ ਨੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਪੰਜਾਬ ਵਿੱਚ ਰਜਿਸਟਰਡ ਪੁਰਾਣੇ ਟਰਾਂਸਪੋਰਟ/ਗ਼ੈਰ ਟਰਾਂਸਪੋਰਟ ਵਾਹਨਾਂ ਉਤੇ ਗਰੀਨ ਟੈਕਸ ਲਾਉਣ ਦਾ ਵੀ ਫੈਸਲਾ ਕੀਤਾ ਹੈ। ਪੰਜਾਬ ਪਾਰਟਨਰਸ਼ਿਪ (ਰਜਿਸਟਰੇਸ਼ਨ ਆਫ਼ ਫਰਮਜ਼) ਨਿਯਮ, 1932 ਵਿੱਚ ਸੋਧ ਨੂੰ ਮਨਜ਼ੂਰੀ ਕੈਬਨਿਟ ਨੇ ਪੰਜਾਬ ਸਰਕਾਰ ਦੇ ਗਜ਼ਟ ਵਿੱਚ 12 ਜੁਲਾਈ 2022 ਨੂੰ ਪ੍ਰਕਾਸ਼ਤ ਇੰਡੀਅਨ ਪਾਰਟਨਰਸ਼ਿਪ ਐਕਟ (ਪੰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News
ਚੰਡੀਗੜ੍ਹ, 14 ਅਗਸਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਆਬਕਾਰੀ ਤੇ ਕ...

ਵਿਜ਼ਡਮ ਕਾਨਵੰਟ ਸਕੂਲ ਦੇ ਬੱਚਿਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੀ ਪੇਸ਼ਕਾਰੀ ਕੀਤੀ

Breaking News, Hot News, Punjab News
ਫਾਜ਼ਿਲਕਾ 14 ਅਗਸਤ ਬੀਤੇ ਦਿਨੀ ਵਿਜ਼ਡਮ ਕਾਨਵੰਟ ਸਕੂਲ ਫਾਜਿਲਕਾ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਭਗਤੀ ਨਾਲ ਸਬੰਧਤ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਜਿਸ ਵਿੱਚ ਦੇਸ਼ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰਨ ਆਦਿ ਵੱਖ-ਵੱਖ ਪੇਸ਼ਕਾਰੀ ਕੀਤੀ। ਡਿਪਟੀ ਕਮਿਸ਼ਨਰ ਬੱਚਿਆ ਦੇ ਪੇਸ਼ਕਾਰੀ ਤੋਂ ਖੁਸ਼ ਹੋ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾ...

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

Punjab News
ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈਡਕੁਆਰਟਰ ਸ਼੍ਰੀ ਰਮਨਪ...

ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ

Punjab News
ਮੋਗਾ, 13 ਅਗਸਤ (000) - 15 ਅਗਸਤ ਦਿਨ ਵੀਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ।ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ...

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab News
ਐਸ.ਏ.ਐਸ.ਨਗਰ, 13 ਅਗਸਤ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ।     ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਦੀਪਕ ਪਾਰਿਕ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਇਸ ਮੌਕੇ ਸਮੁੱਚੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਆਈ ਜੀ ਪੁਲਿਸ ਬਾਬੂ ਲਾਲ ਮੀਣਾ, ਪਰੇਡ ਕਮਾਂਡਰ ਡੀ ਐਸ ਪੀ ਜਤਿੰਦਰ ਚੌਹਾਨ ਦੀ ਅਗਵਾਈ ਵਿੱਚ  ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ।      ਕਰੀਬ 15 ਸਕੂਲਾਂ ਦੇ ਲਗਭਗ 944 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨਸਰਕਾਰੀ ਕੰਨਿਆ ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

Punjab News
ਸ੍ਰੀ ਮੁਕਤਸਰ ਸਾਹਿਬ, 13 ਅਗਸਤ: ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ ਜਾਗਰੂਕ ਕੀਤਾ।   ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵੱਲੋ ਦੱਸਿਆ ਗਿਆ ਕਿ ਕੁਝ ਬੱਚਿਆਂ ਦੇ ਸਰਟੀਫਿਕੇਟ ਬਣਾਉਣ ਲਈ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ...

ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ:ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੀ ਸੱਚਾਈ ਪਤਾ ਕੀਤੀ ਗਈ। ਉਨ੍ਹਾਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਅੱਗੇ ਤੋਂ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਫੋਨ ਤੇ ਰਾਬਤਾ ਕੀਤਾ ਗਿਆ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟਾ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ।      ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ। ਉਸ ਦੇ ਵਿੱਚ ਬਨੂੰੜ ਹਸਪਤਾਲ ਦੇ ਵਿੱਚ ਕਮੀ...