Sunday, September 27Malwa News
Shadow

Punjab News

ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 12 ਅਗਸਤ ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 31 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹਨ ਨੂੰ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾ ਦੀ ਮਾਤਾ ਵਿਧਵਾ/ ਤਲਾਕਸ਼ੁਦਾ...

ਡਵੀਜ਼ਨ ਕਮਿਸ਼ਨਰ ਨੇ ਪੁਸਤਕ “ਕੋਹਾਂ ਪੈੜਾਂ ਦਾ ਸਫਰ” ਦੀ ਕੀਤੀ ਘੁੰਡ ਚੁਕਾਈ

Punjab News
ਫ਼ਰੀਦਕੋਟ 12 ਅਗਸਤ,2024 ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਘੁੰਡ ਚੁਕਾਈ ਕੀਤੀ ।  ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨ ਲਿਖਾਰੀ ਜਸ਼ਨਪ੍ਰੀਤ ਸਿੰਘ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅੱਜ ਦੇ ਇੰਟਰਨੈਟ ਯੂ-ਟਿਊਬ, ਫੇਸਬੁੱਕ ਦੇ ਜਮਾਨੇ ਵਿੱਚ ਵੀ ਲੋਕਾਂ ਦਾ ਰੁਝਾਨ ਕਿਤਾਬਾਂ ਪ੍ਰਤੀ ਬਰਕਰਾਰ ਹੈ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਅੱਜ ਦੀ ਇਸ ਤੇਜ਼ ਰਫਤਾਰ ਜ਼ਿੰਦਗੀ ਵਿੱਚ ਕਿਤਾਬਾਂ, ਅਖਬਾਰਾਂ ਤੇ ਮੈਗਜ਼ੀਨ ਪੜ੍ਹਨ ਲਈ ਲੋਕ ਸਮਾਂ ਕੱਢ ਹੀ ਲੈਂਦੇ ਹਨ । ਲਿਖਾਰੀ ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਪੁਸਤਕ ਉਨ੍ਹਾਂ ਦੀ ਨਾਨੀ ਸਵ. ਮਨਜੀਤ ਕੌਰ ਮੱਲਕੇ ਨੂੰ ਸਮਰਪਿਤ ਹੈ ਜਿਨ੍ਹਾਂ ਤੋਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ । ਉਨ੍ਹਾਂ ਕਿਹਾ ਕਿ ਇਹ ਪੁਸਤਕ ਜੁਲਾਈ 2024 ਨੂੰ ਪੰ...

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Punjab News
 ਕੋਟਕਪੂਰਾ 12 ਅਗਸਤ,2024 (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿੱਚ ਜੁੱਤੀ ਬਨਾਉਣ ਦੇ ਕਾਰੋਬਾਰ ਨਾਲ ਸਬੰਧਤ 500-600 ਘਰ ਹਨ, ਅਤੇ 30-35 ਛੋਟੇ-ਵੱਡੇ ਜੁੱਤੀਆਂ ਦੇ ਯੁਨਿਟ ਹਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਹਰ ਕਿਸਮ ਦੀ ਜੁੱਤੀ, ਖਾਸਕਰ ਪੰਜਾਬੀ ਜੁੱਤੀ ਬਨਾਉਣ ਲਈ ਮਸ਼ਹੂਰ ਹਨ ।  ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵ...

ਬਾਲਾ ਜੀ ਲੰਗਰ ਸੇਵਾ ਸੰਮਤੀ ਵਲੋਂ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ

Punjab News
ਕੋਟਕਪੂਰਾ 12 ਅਗਸਤ,2024  ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਾਵਾ ਨੇ ਕੀਤਾ।   ਸਪੀਕਰ ਸੰਧਵਾ ਨੇ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਗਰ ਪ੍ਰਥਾ ਦੀ ਸ਼ੁਰੂਆਤ ਗੁਰੂ  ਨਾਨਕ ਦੇਵ ਜੀ ਨੇ ਕੀਤੀ ਸੀ ਅਤੇ ਅੱਜ ਇਹ ਲੰਗਰ ਪ੍ਰਥਾ ਪੂਰੀ ਦੁਨੀਆ ਵਿੱਚ ਚੱਲ ਰਹੀ ਹੈ।  ਉਨ੍ਹਾਂ ਦੱਸਿਆ ਕਿ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵਿੱਚ ਰੋਜ਼ਾਨਾ 600 ਦੇ ਕਰੀਬ ਲੋੜਵੰਦ ਕੇਵਲ 20 ਰੁਪਏ ਵਿੱਚ ਲੰਗਰ ਛਕ ਰਹੇ ਹਨ।  ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਲੋੜਵੰਦ ਪਰ...

ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Punjab News
ਫ਼ਰੀਦਕੋਟ 12 ਅਗਸਤ,2024 ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ । ਇਸ ਲਈ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਇਸ "ਲੋਕ ਮਿਲਣੀ ਪ੍ਰੋਗਰਾਮ" ਵਿੱਚ ਆ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ । ਆਮ ਲੋਕਾਂ ਵਲੋਂ ਬਾਰਿਸ਼ਾਂ ਉਪਰੰਤ ਪਾਣੀ ਖੜ੍ਹੇ ਹੋਣ ਦੀਆਂ ਸਮੱਸਿਆਵਾਂ ਸਬੰਧੀ, ਵੱਖ-ਵੱਖ ਹੋਰ ਕੰਮਾਂ ਸਬੰਧੀ ਦਰਖਾਸਤਾਂ ਅਤੇ ਸ਼ਿਕਾਇਤਾਂ ਦਾ ਸਪੀਕਰ ਸੰਧਵਾਂ ਵਲੋਂ ਮੌਕੇ ਤੇ ਨਿਪਟਾਰਾ ਕੀਤਾ ਗਿਆ । ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤਮਿੰਨੀ ਜੰਗਲ ਲਗਾਇਆ

Punjab News
ਮਾਨਸਾ, 12 ਅਗਸਤ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ, ਮੋਰਪੰਖ, ਸੁਖ ਸਾਨਤੀ, ਗੁਲਾਬ, ਕਲੋਅਸ ਪੌਦੇ ਲਗਾਏ ਗਏ।ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਗੁਰਮੋਹਨ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ, ਮਾਨਸਾ ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਵੀ ਪੌਦੇ ਲਗਾਏ ਗਏ।ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਨੇ ਕਿਹਾ ਕਿ ਇਹ ਮਿੰਨੀ ਜੰਗਲ ਲਗਾਉਣ ਦਾ ਮੁੱਖ ਮੰਤਵ ਆਲੋਪ ਹੋ ਰਹੇ ਪੰਛੀ ਜਿਵੇਂ ਕਿ ਚਿੜੀਆਂ ਨੂੰ ਮਿੰਨੀ ਜੰਗਲ ਵਿਚ ਰਹਿਣ ਬਸੇਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾ...

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

Punjab News
ਸ਼੍ਰੀ ਮੁਕਤਸਰ ਸਾਹਿਬ 12 ਅਗਸਤ                              ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ।                              ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ।                              ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।                              ਕਾਉਣੀ ਨੇ ਕਿਹਾ ਕਿ ਸੂਬੇ ਵਿੱਚ...

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

Punjab News
ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟ...

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

Punjab News
ਪਿੰਡ ਲੋਪੋਂ/ਮੋਗਾ, 12 ਅਗਸਤ (000) - ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।ਬਾਬਾ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਪਿੱਛੇ ਜਿਹੇ ਪਿੰਡ ਲੋਪੋਂ ਦੇ ਵਿਕਾਸ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਨਗਰ ਨਿਵਾਸੀ ਇਸ ਪੈਸੇ ਨੂੰ ਜਿੱਥੇ ਚਾਹੁਣ ਵਿਕਾਸ ਕਾਰਜਾਂ ਵਿੱਚ ਖਰਚ ਕਰ ਸਕਦੇ ਹਨ। ਇਹਨਾਂ ਫੰਡਾਂ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਹਨ ਅਤੇ ਯਾਦਗਾਰੀ ਪਾਰਕ ਦੀ ਚਾਰਦੁਆਰੀ ਅਤੇ ਹੋਰ ਕੰਮ ਕਰਵਾਏ ਗਏ ਹਨ। ਇਹਨਾਂ  ਦੋਵੇਂ ਕਾਰਜਾਂ ਉੱਤੇ 23 ਲੱਖ ਰੁਪਏ ਦੀ ਰਾਸ਼ੀ ਖਰਚ ਹੋਈ ਹੈ। ਉਹਨਾਂ ਕਿਹਾ ਕਿ ਉਹਨਾਂ ਭਵਿੱਖ ਵਿੱਚ ਵੀ ਇਸ ਪਿੰਡ ਦੀ ਕਾਇਆ ਕਲਪ ਕਰਨ ਲਈ ਯਤਨ ਜਾਰੀ ਰੱਖੇ ਜਾਣਗੇ।ਉਹਨਾਂ ਕਿਹਾ ਕਿ ਸਿੱਖ ...

ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਕਰ ਰਹੀ ਹੈ  ਉਪਰਾਲੇ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

Punjab News
ਫਾਜਿਲਕਾ 12 ਅਗਸਤ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਕਸਤ ਭਾਰਤ ਦਾ ਮੰਤਰਾ, ਭਾਰਤ ਹੋ ਨਸ਼ੇ ਸੇ ਸਵਤੰਤਰਾ ਥੀਮ ਹੇਠ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ, ਸੰਦੀਪ ਅਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਸਮੂਲੀਅਤ ਕੀਤੀ। ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਡਾ ਚੰਦਰ ਸ਼ੇਖਰ ਕੱਕੜ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਮਾਜ ਵਿਰੋਧੀ ਅਨਸਰ ਅਤੇ ਨਸ਼ਿਆਂ ਦੀ ਗੈਰ ਕਾਨੂੰਨੀ ਤਸਕਰੀ ਕਰਨ ਵਾਲੇ ਲੋਕ ਬੱਚਿਆਂ ਨੂੰ ਕੋਈ ਵੀ ਲਾਲਚ ਦੇ ਕੇ...