ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾ...








