ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:-ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ।
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਆਰ.ਓ.ਬੀ. ਅਧੀਨ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਲਈ 309.54 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੇ ਅਤੇ 42 ਫੁੱਟ ਚੌੜੇ ਖੇਤਰ ਵਿੱਚ ਵਿਕਸਿਤ ਹੋਣ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਮਨੋਰੰਜਨ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਕੇਂਦ...








