Monday, September 28Malwa News
Shadow

Punjab News

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ  

Punjab News
ਫਾਜ਼ਿਲਕਾ 11 ਅਗਸਤ  ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ ਮੌਜੂਦ ਸੀ |  ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ...

ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

Punjab News
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...

ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

Punjab News
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।          ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ: 11 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਅੱਜ ਮਿਤੀ 12 ਅਗਸਤ 2024 ਨੂੰ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਜਾਵੇਗਾ।ਇਸ ਕੈਂਪ ਵਿੱਚ  ਹਲਕਾ ਵਿਧਾਇਕ ਸ਼੍ਰ ਗੁਰਦਿੱਤ ਸਿੰਘ ਸੇਖੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਨੁਕਸਾਨਾਂ ਬਾਰੇ ਜਾਗਰੁਕ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਣਕਾਰੀ ਦੇਣ ਲਈ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਸਮੁਹ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨ...

ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 11 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕੋਟਕ ਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ।ਇਸ ਟੀਮ ਵਿਚ ਡਾ. ਗੁਰਪ੍ਰੀਤ ਸਿੰਘ  ਖ਼ੇਤੀਬਾੜੀ ਅਫਸਰ,ਡਾ.ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ,ਡਾ.ਜਗਮੀਤ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ਵਿਸ਼ੇਸ਼ ਤੌਰ ਸ਼ਾਮਿਲ ਸਨ। ਟੀਮ ਵੱਲੋਂ ਸਵਾਨਾ ਕੰਪਨੀ ਦੇ ਪ੍ਰਬੰਧਕ ਨਿਤੇਸ਼ ਕੁਮਾਰ ਵਲੋਂ ਫੁੱਲ ਪੇਜ ਤਕਨਾਲੋਜੀ ਨਾਲ ਲਗਾਏ ਝੋਨੇ ਦੀ ਸਿੱਧੀ ਬਿਜਾਈ ਦੇ ਤਜ਼ਰਬਿਆਂ ਦ ਜਾਇਜ਼ਾ ਵੀ ਲਿਆ ਗਿਆ ।              ਕਿਸਾਨਾਂ ਨਾਲ ਗੱਲਬਾਤ  ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋ...

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

Punjab News
ਫਰੀਦਕੋਟ 11 ਅਗਸਤ 2024 (         ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ ਕਿਸਾਨਾਂ ਦੇ ਈ-ਕੇ ਵਾਈ ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 78 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ।ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ  ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ...

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

Breaking News, Hot News, Punjab News
ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ...

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

Breaking News, Hot News, Punjab News
ਅੰਮ੍ਰਿਤਸਰ 10 ਅਗਸਤ 2024 --- ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕ...

ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

Breaking News, Hot News, Punjab News
ਅੰਮ੍ਰਿਤਸਰ , 10 ਅਗਸਤ:----  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।       ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।...

ਵਿਧਾਇਕ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ 

Breaking News, Hot News, Punjab News
ਬੁਢਲਾਡਾ/ਮਾਨਸਾ, 10 ਅਗਸਤ:   ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।    ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ  ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾ...