Saturday, May 16Malwa News
Shadow

Punjab News

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

Breaking News, Hot News, Punjab News
ਫਾਜਿ਼ਲਕਾ, 9 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੇ ਮਦੇਨਜਰ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ। ਉਨ੍ਹਾਂ ਨਸ਼ੇ ਤੋਂ ਪੀੜਿਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਕੇਂਦਰਾਂ ਜਾਂ ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਆਪਣਾ ਇਲਾਜ ਕਰਵਾਉਣ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਪੀੜਤ ਨਸ਼ੇ ਤੋਂ ਛੁਟਕਾਰਾ ਪਾਉਣ ਲ...
ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

Breaking News, Hot News, Punjab News
ਸਰਦੂਲਗੜ੍ਹ/ਮਾਨਸਾ, 09 ਅਗਸਤ:ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਖਿਆਲੀ ਚਹਿਲਾਂਵਾਲੀ, ਕਾਹਨੇਵਾਲ ਅਤੇ ਖੈਰਾ ਖੁਰਦ ਵਿਖੇ ਬਣੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਅਜਿਹੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਸਹਾਈ ਹੋਣ। ਉਨ੍ਹਾਂ ਕਿਹਾ ਕਿ ਇੰਨ੍ਹਾਂ ਲਾਇਬ੍ਰੇਰੀਆਂ ਅੰਦਰ ਜਿੱਥੇ ਸਾਹਿਤ ਤੋਂ ਇਲਾਵਾ ਵੱਖ ਵੱਖ ਨੌਕਰੀਆਂ ਦੀ ਪ੍ਰੀਖਿਆ ਲਈ ਤਿਆਰੀ ਕਰਨ ਲਈ ਪੜ੍ਹਨਯੋਗ ਕਿਤਾਬਾਂ ਰੱਖੀਆਂ ਗਈਆਂ ਹਨ ਉੱਥੇ ਹੀ ਕੰਪਿਊਟਰ ਅਤੇ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ...
ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ 9 ਅਗਸਤ                              ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ  ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।                            ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।                           ਸਕੱਤਰ ਵੱਲੋ ਜੇਲ...
ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

Breaking News, Hot News, Punjab News
ਫਾਜ਼ਿਲਕਾ 09 ਅਗਸਤ : ਫਾਜ਼ਿਲਕਾ ਦੇ ਸਿਵਲ ਸਰਜਨ ਦਫਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਬਲਾਕ ਖੂਈਖੇੜਾ ਅਧੀਨ ਆਉਂਦੇ ਏਐਨਐਮ ਸਟਾਫ ਦੀ ਯੂ-ਵਿਨ ਪੋਰਟਲ ਤੇ ਹਾਈ ਰਿਸ੍ਕ ਕੇਸਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਆਪਣੇ ਸੰਬੋਧਨ ਵਿਚ ਡੀਐਫਪੀਓ ਡਾ. ਕਵਿਤਾ ਸਿੰਘ ਨੇ ਸਟਾਫ ਨੂੰ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਯੂ ਵਿਨ ਪੋਰਟਲ ਨੂੰ ਲੈ ਕੇ ਬਹੁਤ ਸਖਤ ਹੈ, ਉਨ੍ਹਾਂ ਕਿਹਾ ਕਿ ਸਬ ਸੈਂਟਰ ਤੇ ਚੈੱਕ ਅਪ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਤੇ 5 ਸਾਲ ਤੱਕ ਦੇ ਟੀਕਾਕਰਨ ਵਾਲੇ ਬੱਚਿਆਂ ਦਾ ਰਿਕਾਰਡ ਆਨਲਾਈਨ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਯੂ ਵਿਨ ਪੋਰਟਲ ਤੇ ਰਜਿਸਟਰੇਸ਼ਨ ਦਾ ਕੰਮ ਬਹੁਤ ਮੱਧਮ ਗਤੀ ਨਾਲ ਚੱਲ ਰਿਹਾ ਹੈ, ਉਸ ਨੂੰ ਹਰ ਹਾਲ ਹਫਤੇ ਦੇ 2 ਦਿਨ ਬੁੱਧਵਾਰ ਤੇ ਸ਼ਨੀਵਾਰ ਨੂੰ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟ ਤੇ ਵੀ ...
ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

Breaking News, Hot News, Punjab News
ਮਾਨਾਂਵਾਲਾ, ਅਗਸਤ 9,2024--- ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿਖਲਾਈ ਦਿੱਤੀ ਗਈ। "ਹਰ  ਗਰਭਵਤੀ ਔਰਤ ਨੂੰ ਹੋਵੇ ਅਹਿਸਾਸ ਕਿ ਉਹ ਹੈ ਸਬ ਤੋਂ ਖਾਸ ਦੇ ਨਾਅਰੇ" ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਦਿੱਤੀ ਇਸ ਸਿਖਲਾਈ ਵਿੱਚ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ,ਐਨ.ਐਮ ਅਤੇ ਐਲ.ਐਚ.ਵੀ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਨੇ ਸਮੂਹ ਫ਼ੀਲਡ ਸਟਾਫ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ  ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਵਲੋਂ ਮੁਫ਼ਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਤੋਂ ਲੈਕੇ ਉਸਦੇ ਸਾਰੇ ਚੈੱਕਅ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Breaking News, Hot News, Punjab News
ਅੰਮਿ੍ਰਤਸਰ 9 ਅਗਸਤ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-...
ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਗਈ ਮੀਟਿੰਗ

ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੁਲਾਈ ਗਈ ਮੀਟਿੰਗ

Breaking News, Hot News, Punjab News
ਅੰਮ੍ਰਿਤਸਰ 9 ਅਗਸਤ 2024 (       )                 ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਵੱਲੋ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮ...
ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

Breaking News, Hot News, Punjab News
ਅੰਮ੍ਰਿਤਸਰ 9 ਅਗਸਤ 2024—                 ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ ਸ: ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੜ੍ਹਾਈ ਦਾ ਪੱਧਰ ਵਧਿਆ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਮੈਂ 80 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਅਜਿਹੇ ਬੱਚਿਆਂ ਦਾ ਸਨਮਾਨ ਕੀਤਾ ਸੀ, ਜਿਨ੍ਹਾਂ ਦੀ ਗਿਣਤੀ 250 ਦੇ ਕਰੀਬ ਸੀ। ਇਸ ਵਾਰ ਅਸੀਂ ਆਪਣਾ ਟੀਚਾ ਵਧਾ ਕੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਆਪਣੇ ਹਲਕੇ ਦੇ ਬੱਚਿਆਂ ਨੂੰ ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਨਿਰਦੇਸ਼, ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਕੀਤਾ ਜਾਵੇ ਰਜਿਸਟਰਡ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਨਿਰਦੇਸ਼, ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਕੀਤਾ ਜਾਵੇ ਰਜਿਸਟਰਡ

Punjab News
ਲੁਧਿਆਣਾ, 8 ਅਗਸਤ (000) - ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਆਪਣੇ ਅਧਿਕਾਰ ਅਧੀਨ ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ। ਮੀਟਿੰਗ ਦੌਰਾਨ, ਮੇਜਰ ਸਰੀਨ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ (ਜੀ.ਈ.ਸੀ.) ਨੇ ਵੋਟਰ ਨਾਮਾਂਕਣ ਦੀ ਸਮਾਂ ਸੀਮਾ 16 ਸਤੰਬਰ ਤੱਕ ਵਧਾ ਦਿੱਤੀ ਹੈ। ਉਨ੍ਹਾਂ ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਯੋਗ ਵਿਅਕਤੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਵਿਭਾਗ ਮੁਖੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਫਾਰਮ ਵੀ ਵੰਡੇ ਗਏ। ਇਸ ਤੋਂ ਇਲਾਵਾ, ਮੇਜਰ ਅਮਿਤ ਸਰੀਨ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀ...
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬਾਜੀਦਪੁਰ ਕੱਟਿਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬਾਜੀਦਪੁਰ ਕੱਟਿਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

Punjab News
ਬੱਲੂਆਣਾ/ਫਾਜ਼ਿਲਕਾ 8 ਅਗਸਤ 2024.....  ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਬੱਲੂਆਣਾ ਹਲਕੇ ਦੇ ਪਿੰਡ ਬਾਜੀਦਪੁਰ ਕੱਟਿਆਂਵਾਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ...