ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ ਬੀਮਾਰੀਆਂ- ਡਾ.ਰੇਖਾ
ਮਮਦੋਟ (ਫਿਰੋਜ਼ਪੁਰ) 8 ਅਗਸਤ 2024 -
ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਾ. ਰੇਖਾ ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ, ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨ...