Monday, September 28Malwa News
Shadow

Punjab News

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ

Punjab News
ਐਸ.ਏ.ਐਸ.ਨਗਰ, 08 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਾਉਣੀ ਦੀ ਫਸਲ-2024 ਲਈ ਪਰਾਲੀ ਪ੍ਰਬੰਧਨ ਬਾਰੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।      ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਡਿਪਟੀ ਕਮਿਸ਼ਨਰ ਵੱਲੋਂ  ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਗਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਆਪਣੀ-ਆਪਣੀ ਤਹਿਸੀਲ ਵਿੱਚੋਂ 15 ਕਿਸਾਨਾਂ ਦੀ ਚੋਣ ਕੀਤੀ ਜਾਵੇ, ਜਿਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਬੇਲਰ ਦੇਣ ਦਾ ਪ੍ਰਬੰਧ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ ਜਿਵੇਂ ਕਿ ਫਰਦ, ਟਰੈਕਟਰ ਆਰ.ਸੀ., ਬੈਂਕ ਅਕਊਂਟ, ਫਾਰਮ ਆਦਿ ਲੈ ਲਏ ਜਾਣ ਤਾਂ ਜੋ ਪੋਰਟਲ ਖੁੱਲਣ ਤੇ ਤੁਰੰਤ ਅਪਲਾਈ ਕੀਤਾ ਜਾ ਸਕੇ।     ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਵੱਖ-ਵੱਖ ਵਿਭਾਗਾਂ ਦੇ ਨੋਡਲ ਅਤੇ ਕਲੱਸਟਰ ਅਫਸਰਾਂ ਨੂੰ ਉਨ੍ਹਾਂ ਵੱਲੋਂ ਦਿੱ...

ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ

Punjab News
ਸ੍ਰੀ ਮੁਕਤਸਰ ਸਾਹਿਬ, 08 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ  ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ, ਉਸੇ ਤਹਿਤ ਸੱਕਤਰ ਸਾਹਿਬ ਵਲੋਂ ਹਾਈ ਸਕੂਲ ਰੂਹੜਿਆਂ ਵਾਲੀ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸਮਾਟ ਸਕੂਲ ਭਾਗਸਰ ਵਿਖੇ  ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਾਜ਼ਰ ਬੱਚਿਆਂ ਨੂੰ ਕੁਇਟ ਇੰਡੀਆ ਦਿਵਸ,ਪਾਕਸੋ ਐਕਟ, ਨਸ਼ਿਆ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਗੁੱਡ ਟਚ ਬੈਡ ਟੱਚ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਨਾਲਸਾ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਬੱਚਿਆਂ ਨੂੰ...

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ  ਸੁਖਚੈਨ ਗਊਸ਼ਾਲਾ ਦਾ ਕੀਤਾ ਦੌਰਾ

Punjab News
ਫਾਜਿ਼ਲਕਾ 8 ਅਗਸਤ 2024.....        ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ  ਸੁਖਚੈਨ ਗਊਸ਼ਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਖੁਦ ਪਸ਼ੂਆਂ ਨੂੰ ਚਾਰਾ ਖਵਾਇਆ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਨੂੰ ਮੱਦੇਨਜ਼ਰ ਰੱਖਦਿਆਂ ਪੌਦੇ ਵੀ ਲਗਾਏ।             ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕਿਹਾ ਕਿ ਗਊਸ਼ਾਲਾ ਵਿੱਚ ਸ਼ੈਡ, ਖੁਰਲੀਆਂ ਤੇ ਇੰਟਰਲੋਕ ਟਾਈਲਾਂ ਬਣਾਉਣ ਦੀ ਜੋ ਤਜਵੀਜ ਉਹਨਾਂ ਵੱਲੋਂ ਰੱਖੀ ਗਈ ਉਸ ਦੀ ਪਰਪੋਜਲ ਜਲਦ ਹੀ ਉਨ੍ਹਾਂ ਨੂੰ ਭੇਜਣ ਤਾਂ ਜੋ ਜਲਦ ਹੀ ਇਸ ਕਾਰਜ ਨੂੰ ਕਰਵਾਇਆ ਜਾਵੇ! ਗਊਸ਼ਾਲਾ ਦੇ ਪ੍ਰਬੰਧਕਾਂ ਨੇ ਗਊਸ਼ਾਲਾ ਵਿੱਚ ਪਾਈਪ ਲਾਈਨ, ਹਰੇ ਚਾਰੇ ਲਈ ਪੰਚਾਇਤੀ ਜਮੀਨ ਅਤੇ ਛੱਪੜ ਦੇ ਪਾਣੀ...

ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ ਸਿੰਘ ਗਿੱਲ

Punjab News
ਬਠਿੰਡਾ, 8 ਅਗਸਤ : ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਸਥਾਨਕ ਥਰਮਲ ਕਲੋਨੀ ’ਚ ਸਪੈਸ਼ਲ ਸਕੂਲ ਵਿੱਖੇ ਕੋਠੇ ਅਮਰਪੁਰਾ ਜੋਗਾ ਨੰਦ ਰੋਡ ’ਤੇ ਸਥਿਤ ਪ੍ਰਾਇਮਰੀ ਅਤੇ ਮਿਡਲ ਸਕੂਲ ਅਤੇ ਇਕ ਪ੍ਰਾਇਮਰੀ ਸਕੂਲ ਜੋ ਥਰਮਲ ਕਲੋਨੀ ਵਿੱਖੇ ਚੱਲਦਾ ਹੈ ਨੂੰ ਇਕੱਠਾ ਕਰਨ ਲਈ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪੀ.ਐਸ.ਪੀ.ਸੀ.ਐਲ ਵਿਭਾਗ ਨਾਲ ਤਾਲਮੇਲ ਕਰਕੇ ਤਿੰਨੇ ਸਕੂਲਾਂ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ। ਇਹ ਜਾਣਕਾਰੀ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸਾਂਝੀ ਕੀਤੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੂੰ ਲਿਖਤੀ ਪੱਤਰ ਰਾਹੀਂ ਮੰਗ ਕੀਤੀ ਗਈ ਸੀ ਕਿ ਸਥਾਨਕ ਥਰਮਲ ਕਲੋਨੀ ਵਿੱਚ ਇੱਕ ਸਪੈਸ਼ਲ ਸਕੂਲ ਚੱਲਦਾ ਸੀ, ਜੋ ਪਿਛਲੇ ਕਾਫੀ ਸਮੇਂ ਤੋਂ ਬੰਦ ਪਿਆ ਹੈ ਜਿਸ ਦੇ 45 ਕਮਰੇ ਹਨ ਅਤੇ ਬੱਚਿਆ ਦੇ ਖੇਡਣ ਲਈ ਕਾਫੀ ਵੱਡਾ ਗਰਾਊਂਡ ਹੈ, ਇਸ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਇੱਕ ਪ੍ਰਾਇਮਰੀ ਅਤੇ ਮਿਡਲ ਸਕੂਲ ਕੋਠੇ ਅਮਰਪੁਰਾ,...

ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਵੱਖ-ਵੱਖ ਤਰ੍ਹਾਂ ਦੇ 28275 ਛਾਂਦਾਰ ਤੇ ਫਲਦਾਰ ਲਗਾਏ ਬੂਟੇ

Punjab News
ਬਠਿੰਡਾ, 6 ਅਗਸਤ : ਪੰਜਾਬ ਸਰਕਾਰ ਵੱਲੋ ਮਾਨਸੂਨ ਸੀਜ਼ਨ 2024 ਦੌਰਾਨ ਚਲਾਈ ਜਾ ਰਾਹੀਂ ਟਿਊਬਵੈਲਾਂ ਤੇ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਵੱਖ-ਵੱਖ ਤਰ੍ਹਾਂ ਦੇ 28275 ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ। ਇਹ ਜਾਣਕਾਰੀ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਦਫਤਰ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਸਥਾਨਕ ਖੇਤੀ ਭਵਨ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਰੁੱਖ ਸਾਡੀ ਜਿੰਦਗੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਧਰਤੀ ਉਤੇ ਜੀਵਨ ਵੀ ਪੌਦਿਆਂ ਕਰਕੇ ਹੀ ਸੰਭਵ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਬਚਾਉਣ ਲਈ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਤੇ ਲਗਾਉਣ ਉਪਰੰਤ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਮਨੁੱਖੀ ਜੀਵਨ ਬਚਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰ...

ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗਠਿਤ ਕਮੇਟੀ ਦੀ ਮੀਟਿੰਗ

Punjab News
ਸ੍ਰੀ ਮੁਕਤਸਰ ਸਾਹਿਬ, 07 ਅਗਸਤ                                 ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਕਪਾਹ ਪੱਟੀ ਵਾਲੇ ਜ਼ਿਲ੍ਹੇ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜਿਸ ਵਿੱਚ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰ...

ਪੰਚਾਇਤੀ ਜਮੀਨ ਠੇਕੇ ਤੇ ਲੈਣ ਵਾਲਿਆਂ ਨੇ ਇਸ ਸਾਲ ਪਰਾਲੀ ਸਾੜੀ ਤਾਂ ਹੋਣਗੇ ਬਲੈਕ ਲਿਸਟ-ਡੀ. ਸੀ

Punjab News
ਫਾਜਿ਼ਲਕਾ, 7 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਗ੍ਰਾਮ ਪੰਚਾਇਤਾਂ ਦੀ ਜਮੀਨ ਠੇਕੇ ਤੇ ਲੈਕੇ ਖੇਤੀ ਕਰਨ ਵਾਲਿਆਂ ਨੇ ਜ਼ੇਕਰ ਇਸ ਸਾਲ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਕਿਸਾਨਾਂ ਨੂੰ ਅਗਲੇ ਸਾਲਾਂ ਲਈ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਉਹ ਮੁੜ ਤੋਂ ਪੰਚਾਇਤੀ ਜਮੀਨ ਠੇਕੇ ਤੇ ਨਹੀਂ ਲੈ ਸਕਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫਾਜਿ਼ਲਕਾ ਖੁਦ ਚੌਕਸੀ ਰੱਖਣ ਦੇ ਨਾਲ-ਨਾਲ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਗਾਮੀ ਸੀਜਨ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਨੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡ ਵਿਚ ਪਰਾਲੀ ਸਾੜਨ ਦੀ ਪ੍ਰਥਾ ਰੋਕਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਜਿੰਨ੍ਹਾਂ ਪੰਚਾਇਤਾਂ ਨੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਖਰੀਦ ਕੀਤੀਆਂ ਹਨ, ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮ...

ਕਿਸਾਨ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ -ਨਰਭਿੰਦਰ ਸਿੰਘ

Punjab News
ਫਰੀਦਕੋਟ 7 ਅਗਸਤ,  ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਪੰਜਾਬ ਦੀ ਕਿਰਸਾਨੀ ਨੂੰ ਕੱਢਣਾਂ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਦਿਨੋ ਦਿਨ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਅਤੇ ਪਲੀਤ ਹੋ ਰਹੀ ਧਰਤੀ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਨਰਭਿੰਦਰ ਸਿੰਘ ਗਰੇਵਾਲ ਨੇ ਬਾਗਬਾਨੀ ਵਿਭਾਗ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਅਪਨਾਉਣਾ ਚਾਹੀਦਾ ਹੈ ।           ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਕੌਮੀ ਬਾਗਬਾਨੀ ਮਿਸ਼ਨ ਸਕੀਮ ਤਹਿਤ ਨਵੇਂ ਬਾਗ ਲਗਾਉਣ ਤੇ 20000/-ਰੁਪੈ ਪ੍ਰਤੀ ਹੈਕਟੇਅਰ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ । ਸਹਾਇਕ ਧੰਦੇ ਵਜੋਂ ਕਿਸਾਨ ਵੀਰ ਅਤੇ ਭੈਣਾਂ ਮਧੂ ਮੱਖੀਆਂ ਦਾ ਧੰਦਾ ਅਪਣਾ ਸਕਦੇ ਹਨ । ਜਿਸ ਉਪਰ ਪ੍ਰਤੀ ਵਿਅਕਤੀ 50 ਬਕਸਿਆਂ ਦੇ 80 ਹਜ਼ਾਰ ਰੁਪਏ ਉਪਦਾਨ ਦਿੱਤਾ ਜਾਂਦਾ ਹੈ । ਇਸ ਤੋਂ ਇਲਾਵਾ...

ਬਾਗਬਾਨੀ ਵਿਭਾਗ ਨੇ ਪਿੰਡ ਝੋਟੀਵਾਲਾ ਵਿਖੇ ਲਗਾਇਆ ਕੈਂਪ

Punjab News
 ਫਰੀਦਕੋਟ 7 ਅਗਸਤ, ਪੰਜਾਬ ਸਰਕਾਰ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿਚੋ ਕੱਢਣ ਅਤੇ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਿਤ ਕਰਨ ਅਤੇ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪਿੰਡ ਝੋਟੀਵਾਲਾ ਵਿਖੇ ਕੈਂਪ ਲਗਾਇਆ ਗਿਆ । ਕੈਂਪ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ । ਇਸ ਮੌਕੇ ਡਾ. ਕੁਲਦੀਪ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ । ਉਨ੍ਹਾ ਦੱਸਿਆ ਕਿ ਬਾਗ ਲਗਾਉਣ ਲਈ ਹੁਣ ਢੁਕਵਾਂ ਸਮਾਂ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਖਾਦਾਂ ਅਤੇ ਸਪਰੇਆ ਦੀ ਵਰਤੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ ਅਤੇ ਬੇਲੋੜੀਆਂ ਖਾਦਾਂ, ਸਪਰੇਆਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਧਰਤੀ ਅਤੇ ਵਾਤਾਵਰਣ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ।...

ਟਿਊਬਵੈੱਲ ’ਤੇ ਰੁੱਖ ਲਗਾਈਏ ਧਰਤੀ ਮਾਂ ਨੂੰ ਬਚਾਈਏ ਮੁਹਿੰਮ ਅਧੀਨ ਵੰਡੇ ਬੂਟੇ

Punjab News
ਬਠਿੰਡਾ, 7 ਅਗਸਤ : ਮੁੱਖ ਖੇਤੀਬਾੜੀ ਅਫ਼ਸਰ ਡਾ ਜਗਸੀਰ ਸਿੰਘ ਦੀ ਅਗਵਾਈ ਹੇਠ ਵਣ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੁਹਿੰਮ ਟਿਊਬਵੈੱਲ ’ਤੇ ਰੁੱਖ ਲਗਾਈਏ ਧਰਤੀ ਮਾਂ ਨੂੰ ਬਚਾਈਏ ਅਧੀਨ ਬਲਾਕ ਬਠਿੰਡਾ ਦੇ ਸਾਰੇ ਪਿੰਡਾਂ ਵਿਚ ਬੂਟਿਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਅਧੀਨ ਪਿੰਡ ਬਲਾਹੜ ਵਿੰਝੂ ਵਿਖੇ ਬੂਟਿਆਂ ਦੀ ਵੰਡ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ ਸਰਬਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੋਨਿਆਣਾ) ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਬੂਟਿਆਂ ਦੀ ਮੁਫਤ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਬਰਸਾਤੀ ਮੌਸਮ ਦੌਰਾਨ ਹਰੇਕ ਕਿਸਾਨ ਨੂੰ ਆਪਣੇ ਟਿਊਬਵੈੱਲ ’ਤੇ ਘੱਟੋ-ਘੱਟ 5-5 ਰੁੱਖਾਂ ਨੂੰ ਲੱਗਾ ਕੇ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਨ੍ਹਾਂ ਬੂਟਿਆਂ ਨੂੰ ਲਗਾਉਣ ਦੇ ਨਾਲ-ਨਾਲ ਬੂਟਿਆਂ ਦੀ ਦੇਖਭਾਲ ਵੀ ਕਰਨ ਤਾਂ ਜੋ ਗਲੋਬਲ ਵਾਰਮਿੰਗ ਨਾਲ ਵਧ ਰਹੇ ਤਾਪਮਾਨ ਨੂੰ ...