Monday, September 28Malwa News
Shadow

Punjab News

ਬਠਿੰਡਾ ਪੁਲਿਸ ਵੱਲੋਂ 102 ਫੈਸਲਾਸ਼ੁਦਾ ਮੁਕੱਦਮਿਆਂ ’ਚ ਬਰਾਮਦ 118 ਵਹੀਕਲ ਖੁੱਲੀ ਬੋਲੀ ਲਗਾ ਕੇ ਕੀਤੇ ਨਿਲਾਮ

Punjab News
ਬਠਿੰਡਾ, 7 ਅਗਸਤ: ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ, ਜੇਰੇ ਤਫਤੀਸ਼ ਮੁਕੱਦਮਿਆਂ ਤੇ ਦਰਖਾਸਤਾਂ ਦੇ ਨਿਪਟਾਰੇ, ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਦਿਨ-ਪ੍ਰਤੀ ਦਿਨ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ, ਉਥੇ ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿਚ ਥਾਣਿਆਂ ਵਿਚ ਖੜੇ ਵੱਖ-ਵੱਖ 102 ਫੈਸਲਾਸ਼ੁਦਾ ਮੁਕੱਦਮਿਆਂ ਦੇ 118 ਵਹੀਕਲਾਂ ਦੀ ਸਥਾਨਕ ਪੁਲਿਸ ਲਾਈਨਜ਼ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਥਾਣਿਆਂ ਵਿੱਚ ਵੱਖ-ਵੱਖ ਮਕੱਦਮਿਆਂ ’ਚ ਕਾਫੀ ਗਿਣਤੀ ਵਿੱਚ ਵਹੀਕਲ ਖੜੇ ਹਨ। ਇਨ੍ਹਾਂ ਵਹੀਕਲਾਂ ਨਾਲ ਸਬੰਧਿਤ ਮੁੱਕਦਮਿਆਂ ਦਾ ਫੈਸਲਾ ਹੋ ਚੁੱਕਾ ਹੈ, ਪਰ ਕਿਸੇ ਵਿਅਕਤੀ ਵੱਲੋਂ ਇਹ ਵਹੀਕਲ ਕਲੇਮ ਨਹੀਂ ਕੀਤੇ ਗਏ। ਇਨ੍ਹਾਂ ਵਹੀਕਲਾਂ ਕਰਕੇ ਥਾਣਿਆਂ ਵਿੱਚ ਕਾਫੀ ਜਗ੍ਹਾ ਘੇਰੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਹੀਕਲ ਡਿਸਪੋਜਲ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਕਾਨੂੰਨੀ ਪ੍ਰਕਿਰਿਆ ਅਪਣਾਉਦੇ ਹੋ...

ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਸੰਦਾਂ ਅਤੇ ਪਰਾਲੀ ਪ੍ਰਬੰਧਨ ਦੇ ਢੰਗਾਂ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ –ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 7 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਦੀ ਵਿਉਤਬੰਦੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਵੱਲੋਂ ਇਨ ਸੀਟੂ ਸਕੀਮ ਅਧੀਨ ਜ਼ਿਲ੍ਹਾ ਫਾਜ਼ਿਲਕਾ 'ਚ ਨਿੱਜੀ ਕਿਸਾਨਾਂ, ਸਹਿਕਾਰੀ ਸਭਾਵਾਂ, ਰਜਿਸਟਰਡ ਕਿਸਾਨ ਗਰੁੱਪਾਂ, ਐਫ.ਪੀ.ਓ ਆਦਿ ਸਬਸਿਡੀ ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਨੂੰ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਬਦਲਵੇਂ ਹੱਲ ਲਈ ਉਦਯੋਗਿਕ ਸੰਸਥਾਵਾਂ ਦੇ ਮੁਖੀ...

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਗਸਤ 2024:ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ (ਐਨ ਐਮ ਈ ਓ) ਸਕੀਮ ਅਧੀਨ 06 ਅਤੇ 07 ਅਗਸਤ, 2024 ਨੂੰ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਟ੍ਰੇਨਿੰਗ ਸਬੰਧੀ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸੀਡਜ਼ (ਐਨ ਐਮ ਈ ਓ)ਸਕੀਮ ਅਧੀਨ ਤੇਲ ਬੀਜ ਫਸਲਾਂ ਦੇ ਪ੍ਰਦਰਸ਼ਨੀ ਪਲਾਟ, ਖਾਦ ਬੀਜ ਅਤੇ ਸਪਰੇਅ ਪੰਪ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਹਾੜ੍ਹੀ ਦੀਆਂ ਤੇਲ ਬੀਜ ਫਸਲਾਂ ਸਰੋਂ ਅਤੇ ਜੈਦ ਹਾੜ੍ਹੀ ਦੀ ਫਸਲ ਸੂਰਜ ਮੁਖੀ ਦੀ ਕਾਸ਼ਤ ਨੂੰ ਕਵਰ ਕੀਤਾ ਜਾ ਰਿਹਾ ਹੈ।    ਡਾ. ਹਰਮੀਤ ਕੌਰ ਸਾਇੰਸਦਾਨ, ਕ੍ਰਿਸੀ ਵਿਗਿਆਨ ਕੇਂਦਰ ਮੋਹਾਲੀ ਨੇ ਤੇਲ ਬੀਜ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜੇ ਮੌਕੜਿਆਂ ਦੀ ਰੋਕਥਾਮ ਲਈ ਜਾਣਕਾਰੀ ਸਾਂਝੀ ਕੀਤੀ। ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਜਰੀ ਨੇ ਫ...

ਆਪ ਦੀ ਸਰਕਾਰ ਆਪ ਦੇ ਦੁਆਰ’  ਕੈਂਪ ਜ਼ਰੀਏ ਪਿੰਡ ਸਮਾਲਸਰ ਦਿੱਤੀਆਂ ਸਰਕਾਰੀ ਸੇਵਾਵਾਂ

Punjab News
ਸਮਾਲਸਰ (ਬਾਘਾਪੁਰਾਣਾ) 7 ਅਗਸਤ:‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਸਮਾਲਸਰ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। ਉੱਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਲੋਕਾਂ  ਦੀਆਂ ਸਮੱਸਿਆਂਵਾਂ ਨੂੰ ਸੁਣਿਆ ਅਤੇ ਸਰਕਾਰੀ ਸੇਵਾਵਾਂ ਦਿੱਤੀਆਂ। ਉਹਨਾਂ ਕੈਂਪ ਵਿੱਚ ਯੋਗ ਵਿਅਕਤੀਆਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ।  ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ  ਖੁਦ ਵੀ ਇਹਨਾਂ ਕੈਂਪਾਂ ਵਿੱਚ ਹਾਜਰ ਹੋ ਕੇ ਲੋਕਾਂ ਤੋਂ ਕੈਂਪਾਂ ਦਾ ਰੀਵਿਊ ਲੈ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਰਾਸ਼ ਹੋ ਕੇ ਨਾ ਪਰਤੇ।  ਉਹਨਾਂ ਦੱਸਿਆ ਕਿ ਹੁਣ ਅਗਲੇ ਕੈਂਪ ਰਾਹੀਂ ਮਿਤੀ 9 ਅਗਸਤ ਦਿਨ ਸ਼ੁੱਕਰਵਾਰ ਨੂੰ ਬੁੱਕਣਵਾਲਾ, ਸਿੰਘਾਂਵਾਲਾ, ਕਪੂਰੇ, ਮਹਿਰੋ, ਝੰਡ...

ਵਿਜੀਲੈਂਸ ਬਿਊਰੋ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਤੋਂ ਮੱਲਾਵਾਲਾ ਤੱਕ ਓ.ਡੀ.ਆਰ. 20 ਸੜਕ ਦੀ ਕੀਤੀ ਗਈ ਚੈਕਿੰਗ

Punjab News
ਫ਼ਿਰੋਜ਼ਪੁਰ, 07 ਅਗਸਤ 2024: ਸ਼੍ਰੀ ਕੇਵਲ ਕ੍ਰਿਸ਼ਨ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਯੂਨਿਟ ਫ਼ਿਰੋਜ਼ਪੁਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਣ ’ਤੇ ਫ਼ਿਰੋਜ਼ਪੁਰ ਸੜਕ ਤੋਂ ਮੱਲਾਵਾਲਾ ਤੱਕ ਓ.ਡੀ.ਆਰ. 20 ਸੜਕ ਦੀ ਅਚਨਚੇਤ ਚੈਕਿੰਗ ਤਕਨੀਕੀ ਟੀਮ ਜਿਸ ਵਿੱਚ ਐਸ.ਡੀ.ਓ ਜੋਗਿੰਦਰ ਸਿੰਘ, ਜੇ.ਈ. ਪਰਮਿੰਦਰ ਸਿੰਘ ਪੰਜਾਬ ਮੰਡੀ ਬੋਰਡ ਜ਼ੀਰਾ ਅਤੇ ਰਜਨੀਸ਼ ਸਹਿਗਲ ਜੇ.ਈ. ਪੀ.ਡਬਲਯੂ.ਡੀ. ਫ਼ਿਰੋਜ਼ਪੁਰ ਵੱਲੋਂ ਕੀਤੀ ਗਈ। ਸ਼੍ਰੀ ਕੇਵਲ ਕ੍ਰਿਸ਼ਨ ਡੀ.ਐਸ.ਪੀ. ਵਿਜੀਲੈਂਸ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਉਪਰੋਕਤ ਸੜਕ ’ਤੇ ਆਰ.ਡੀ. 7:34 ਕਿਲੋਮੀਟਰ ਤੋਂ ਲੈ ਕੇ 11.800 ਕਿਲੋਮੀਟਰ ਤੱਕ ਕਰੀਬ 4.50 ਕਿਲੋਮੀਟਰ ਸੜਕ ਉੱਤੇ ਕੀਤਾ ਗਿਆ ਪ੍ਰੀਮਿਕਸ ਦਾ ਕੰਮ ਪੂਰੀ ਤਰਾਂ ਉੱਖੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੜਤਾਲ ਜਾਰੀ ਹੈ ਅਤੇ ਪੰਜਾ...

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ

Punjab News
ਮਾਨਸਾ, 07  ਅਗਸਤ:ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਅਤੇ ਸਕੀਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਦੀ ਪ੍ਰਧਾਨਗੀ ਹੇਠ ਹੋਈ।ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਸਰਕਾਰ ਵੱਲੋਂ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜਨਨੀ ਸੁਰੱਖਿਆ ਯੋਜਨਾ ਅਧੀਨ ਲਾਭਪਾਤਰੀਆਂ ਦਾ ਵੇਰਵਾ ਸਬੰਧਤ ਪੋਰਟਲ ’ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਗਰਭਵਤੀ ਮਾਵਾਂ ਅਤੇ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਤ ਰੱਖਣ ਲਈ ਵੈਕਸੀਨੇਸ਼ਨ ਸ਼ਡਿਊਲ ਅਨੁਸਾਰ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਵੇ ਅਤੇ ਹਰ ਡਿਲਵਰੀ ਇੰਸਟੀਚਿਊਸ਼ਨ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰ...

ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿੱਚ ਵਿਸ਼ਵ ਮਾਂ ਦਾ ਦੁੱਧ ਹਫ਼ਤਾ ਮਨਾਇਆ ਗਿਆ

Punjab News
ਫਾਜ਼ਿਲਕਾ, 7 ਅਗਸਤ () ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿਲ੍ਹਾ ਹੋਮਿਓਪੈਥਿਕ ਅਫਸਰ ਡਾ: ਰਹਿਮਾਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ ਰੇਖ ਹੇਠ ਮਨਾਏ ਜਾ ਰਹੇ ਵਿਸ਼ਵ ਮਾਂ ਦਾ ਦੁੱਧ ਸਪਤਾਹ ਦੇ ਸਬੰਧ ਵਿਚ ਬਲਾਕ ਖੂਈਖੇੜਾ ਦੇ ਸਮੂਹ ਸੈਂਟਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ: ਅਮਨਾ ਕੰਬੋਜ ਨੇ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਨਵਜੰਮੇ ਬੱਚੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ| ਇਸ ਤੋਂ ਬਾਅਦ ਛੇ ਮਹੀਨਿਆਂ ਤੱਕ ਬੱਚੇ ਨੂੰ ਕੋਈ ਹੋਰ ਭੋਜਨ ਜਾਂ ਪਾਣੀ ਵੀ ਨਹੀਂ ਦੇਣਾ ਚਾਹੀਦਾ। ਕਿਉਂਕਿ ਬੱਚੇ ਨੂੰ ਮਾਂ ਦੇ ਦੁੱਧ ਤੋਂ ਪੂਰਾ ਪੋਸ਼ਣ ਮਿਲਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੁਝ ਔਰਤਾਂ ਜਨਮ ਤੋਂ ਬਾਅਦ ਬੱਚੇ ਨੂੰ ਜਨਮਘੂਟੀ, ਗਾਂ ਜਾਂ ਬੱਕਰੀ ਆਦਿ ਦਾ ਦੁੱਧ ਪਿਲਾਉਂਦੀਆਂ ਹਨ। ਜੋ ਕਿ ਬਿਲਕੁਲ ਗਲਤ ਹੈ, ਕਿਉਂਕਿ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਜ਼ਰੂਰੀ ਹੁੰਦਾ ਹੈ। ਇਸ ਸਬੰਧੀ ਜਾਣ...

ਮੋਗਾ ਦੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੜ੍ਹਾਉਣਗੇ ਕੌਮੀ ਝੰਡਾ

Punjab News
ਮੋਗਾ 7 ਅਗਸਤ:ਸਾਲ 2024 ਦਾ ਜ਼ਿਲ੍ਹਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਵੀ ਮੌਜੂਦ ਸਨ।ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਆਜ਼ਾਦੀ ਦਿਵਸ ਪੂਰੇ ਜੋਸ਼ ਅਤੇ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਜਾਵੇਗਾ।ਸਮੂਹ ਅਧਿਕਾਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ...

ਬਰਸਾਤੀ ਮੌਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਸਟਾਫ਼ ਦੀ ਕੀਤੀ ਮੀਟਿੰਗ

Punjab News
ਫਾਜਿਲਕਾ 7 ਅਗਸਤ         ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਬਰਸਾਤੀ ਮੌਸਮ ਦੇ ਮੱਦੇਨਜ਼ਰ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰੀ  ਸਟਾਫ਼ ਦੀ ਮੀਟਿੰਗ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਉਹਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਵੈਕਟਰ ਬੌਰਨ ਅਤੇ  ਵਾਟਰ ਬੌਰਨ ਬਿਮਾਰੀਆਂ ਹੋਣ ਦਾ ਡਰ ਬਣਿਆ ਹੋਇਆ ਹੈ। ਉਹਨਾਂ ਸਿਹਤ ਵਿਭਾਗ ਦੇ ਸਾਰੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਨ੍ਹਾ ਬਿਮਾਰੀਆਂ ਸਬੰਧੀ ਹਸਪਤਾਲਾਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਡਾ ਕਵਿਤਾ ਸਿੰਘ ਨੇ ਸਮੂਹ ਸਟਾਫ਼ ਨੂੰ ਕਿਹਾ ਕਿ ਲੋਕਾਂ ਵਿੱਚ ਇਨ੍ਹਾਂ ਬਿਮਾਰੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Punjab News
ਸ੍ਰੀ ਮੁਕਤਸਰ ਸਾਹਿਬ, 07 ਅਗਸਤ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ਼) ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਤੰਤਰਤਾ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ । ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵ...