ਐਨ.ਆਈ.ਸੀ. ਵੱਲੋਂ ਸੇਵਾ ਕੇਂਦਰਾਂ ਦੇ ਸਟਾਫ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ
ਲੁਧਿਆਣਾ, 7 ਅਗਸਤ (000) - ਨੈਸ਼ਨਲ ਇਨਫੋਰਮੈਟਿਕ ਸੈਂਟਰ (ਐਨ.ਆਈ.ਸੀ.) ਲੁਧਿਆਣਾ ਦੇ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਨੀਰਜ਼ ਗਰਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਈ-ਸਨਦ ਪੋਰਟਲ 'ਤੇ ਸੇਵਾ ਕੇਂਦਰ ਦੇ ਸਟਾਫ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਭਾਰਤੀ ਨਾਗਰਿਕਾਂ, ਪ੍ਰਵਾਸੀ ਭਾਰਤੀਆਂ ਜਿਨ੍ਹਾਂ ਨੇ ਭਾਰਤ ਵਿੱਚ ਦਸਤਾਵੇਜ਼ ਜਾਰੀ ਕਰਨ ਵਾਲੀਆਂ ਅਥਾਰਟੀਆਂ ਤੋਂ ਦਸਤਾਵੇਜ਼ ਪ੍ਰਾਪਤ ਕਰਨੇ ਹਨ, ਨੂੰ ਸਿਰਫ ਈ-ਸਨਦ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰਨ ਲਈ ਜਾਗਰੂਕ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਨਾਗਰਿਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਈ-ਸਨਦ ਪੋਰਟਲ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੇਵਾ ਕੇਂਦਰਾਂ ਦਾ ਸਟਾਫ ਉਨ੍ਹਾਂ ਨੂੰ ਭਰਪੂਰ ਜਾਣਕਾਰੀ ਦੇਣ ਦੇ ਸਮਰੱਥ ਹੋਣਾ ਚਾਹੀਦਾ ਹੈ।
ਸੇਵਾ ਕੇਂਦਰ ਸਟਾਫ ਦੀ ਟ੍ਰੇਨਿੰਗ ਸੈਸ਼ਨ ਦੌਰਾਨ ਅੱਜ ਉਨ੍ਹਾਂ ਦੇ ਨਾਲ ਸਹਾਇਕ ਜ਼ਿਲ੍ਹਾ ਸੂਚਨਾ ਵਿਗਿਆਨ ਅਫ਼ਸਰ ਸੰਜੇ ਵੀ ਮੌਜ...