Monday, September 28Malwa News
Shadow

Punjab News

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

Punjab News
ਚੰਡੀਗੜ੍ਹ, 6 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐ...

ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

Punjab News
ਐੱਸ.ਏ.ਐੱਸ ਨਗਰ, 06 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਮਿਡਲ ਸਮਾਰਟ ਸਕੂਲ, ਫੇਜ਼ 2, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼ 2 ਤੇ ਸਰਕਾਰੀ ਹਾਈ ਸਕੂਲ ਫੇਜ਼ 5, ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਕੰਮ ਕਰ ਰਿਹਾ ਹੈ। ਜਿੱਥੇ ਵੱਡੀ ਗਿਣਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ, ਉੱਥੇ ਉਹਨਾਂ ਨੂੰ ਜਾਗਰੂਕ ਕਰਨ ਲਈ ਵੀ ਵੱਡੇ ਪੱਧਰ ਉੱਤੇ ਉ...

ਖਰੜ ਅਦਾਲਤੀ ਕੰਪਲੈਕਸ ਵਿਖੇ ‘ਏਕ ਪੌਦਾ ਮਾਂ ਕੇ ਨਾਮ’ ਥੀਮ  ’ਤੇ ਕੰਮ ਕਰਦੇ ਹੋਏ ਸੈਸ਼ਨ ਜੱਜ ਅਤੁਲ ਕਸਾਣਾ ਨੇ ਪੌਦੇ ਲਾਏ

Punjab News
ਐਸ.ਏ.ਐਸ.ਨਗਰ, 06 ਅਗਸਤ, 2024:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 30 ਸਤੰਬਰ 2024 ਤੱਕ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ 1 ਜੁਲਾਈ 2024 ਤੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਅਤੁਲ ਕਸਾਣਾ ਨੇ ਅੱਜ ਸਬ ਡਵੀਜ਼ਨਲ ਕੋਰਟ ਕੰਪਲੈਕਸ, ਖਰੜ ਵਿਖੇ ਪੌਦਾ ਲਗਾਇਆ।       ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਦੱਸਿਆ ਕਿ 'ਵਣ ਮਹੋਤਸਵ' ਹਰ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਮਨਾਇਆ ਜਾਂਦਾ ਹੈ। ‘ਵਣ ਮਹੋਤਸਵ’ 2024 ਦਾ ਥੀਮ “ਏਕ ਪੌਦਾ ਮਾਂ ਕੇ ਨਾਮ” ਹੈ ਜੋ ਸਾਡੀ ਆਪਣੀ ਪਿਆਰੀ ਮਾਂ ਜੋ ਕਿ ਉਮੀਦ, ਕੁਰਬਾਨੀ, ਆਸਰਾ ਅਤੇ ਇੱਕ ਰੁੱਖ ਦੇ ਸਮਾਨ ਅਸੀਸਾਂ ਦਾ ਪ੍ਰਤੀਕ ਹੈ, ਦੇ ਨਾਮ ‘ਤੇ ਇੱਕ ਰੁੱਖ ਲਗਾਉਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਇਸ ਮਾਨਸੂਨ ਵਿੱਚ ਆਪਣੇ ਪਿਆਰਿਆਂ ਦੀ ਯਾਦ ਵਿੱਚ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਇੱਕ ਰੁੱਖ ਦਾ ਪਾਲਣ ਪੋਸ਼ਣ ਕਰਕੇ ਉਨ੍ਹਾਂ ਨੂੰ ਯਾਦ ਕਰ ਸਕੀਏ। ਉਨ...

ਵਣ ਮਹਾਂਉਤਸਵ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਪੌਦੇ

Punjab News
ਸ੍ਰੀ ਮੁਕਤਸਰ ਸਾਹਿਬ, 06 ਅਗਸਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੱਜ ਵਣ ਮਹਾਂਉਤਸਵ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ਼), ਸ੍ਰੀ ਸੰਜੀਵ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਵਧੀਕ ਡਿਪਟੀ ਕਮਿਸ਼ਨਰ (ਜ਼), ਸ੍ਰੀ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਤਹਿਸੀਲ ਸ੍ਰੀ ਮੁਕਤਸਰ ਸਾਹਿਬ ਵਿੱਚ 2 ਲੱਖ 70 ਹਜ਼ਾਰ ਤੋਂ ਵੱਧ ਪੌਦੇ ਵਣ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ ਆਦਿ ਵਿਭਾਗਾਂ ਦੇ ਸਹਿਯੋਗ ਨਾਲ ਲਗਾਏ ਜਾ ਚੁੱਕੇ ਹਨ ਅਤੇ ਪੂਰੇ ਜ਼ਿਲ੍ਹੇ ਵਿੱਚ 11 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ  ਦੱਸਿਆ ਕਿ ਸਾਫ਼ ਅਤੇ ਸ਼ੁੱਧ ਹਵਾ ਲਈ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਖੇਤਾਂ ਵਿੱਚ ਲੱਗੇ ਟਿਊਬ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

Punjab News
ਮਾਨਸਾ, 06 ਅਗਸਤ:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀਆਂ ਪੌਦਿਆਂ ਨਾਲ ਨੇਮਪਲੇਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪੌਦਾ...

8 ਅਗਸਤ ਨੂੰ ਨਗਰ ਨਿਗਮ ਕਮਿਸ਼ਨਰ ਡਾ.ਸੇਨੂ ਦੁੱਗਲ ਅਬੋਹਰ ਦੇ ਨਹਿਰੂ ਪਾਰਕ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

Punjab News
ਅਬੋਹਰ/ ਫਾਜ਼ਿਲਕਾ, 6 ਅਗਸਤਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਾਕ ਵਿਦ ਕਮਿਸ਼ਨਰ ਥੀਮ ਤਹਿਤ ਨਗਰ ਨਿਗਮ ਅਬੋਹਰ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ 8 ਅਗਸਤ ਨੂੰ ਅਬੋਹਰ ਦੇ ਨਹਿਰੂ ਪਾਰਕ ਵਿਖੇ ਸਵੇਰ ਸਮੇਂ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਤੇ ਹੋਰ ਵਿਭਾਗਾਂ ਅਧਿਕਾਰੀ ਵੀ ਹੋਣਗੇ।ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਵੇਰ ਦੀ ਸੈਰ ਸਮੇਂ 7 ਵਜੇ ਤੋਂ 8 ਵਜੇ ਤੱਕ ਅਬੋਹਰ ਦੇ ਨਹਿਰੂ ਪਾਰਕ ਵਿਖੇ ਪਹੁੰਚ ਕੇ ਨਗਰ ਨਿਗਮ ਨਾਲ ਸਬੰਧਤ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ  ਸਰਕਾਰੀ ਵਿਭਾਗਾਂ ਨਾਲ ਕੰਮਾਂ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ , ਇਸੇ ਤਹਿਤ ਆਦੇਸ਼ਾਂ...

ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ

Punjab News
ਫ਼ਰੀਦਕੋਟ 6 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ ਨਵੀਆਂ ਲੀਡਾਂ ਅਤੇ ਰਣਨੀਤੀਆਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ ਜਾਂਚ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਪੈਡਿੰਗ ਪਈਆਂ ਸ਼ਿਕਾਇਤਾਂ  ਦਾ ਤੁਰੰਤ ਅਤੇ ਕੁਸ਼ਲਤਾ ਨਾਲ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ 'ਤੇ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਐਸ.ਐਸ.ਪੀ. ਫਰੀਦਕੋਟ ਨੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੇਸ਼ੇਵਰ ਅਤੇ ਕੁਸ਼ਲ ਪੁਲਿਸਿੰਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਇਨ੍ਹਾਂ ਟੀਚਿਆਂ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।...

ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ

Punjab News
ਫਾਜ਼ਿਲਕਾ 6 ਅਗਸਤ 2024...  ਬੱਲੂਆਣਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ.  ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਪ੍ਰੋਜੇਕਟ ਆਰੰਭੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰਾਂਟਾ ਦੇਣ ਵਿਚ ਕੋਈ ਕਮੀ ਨਹੀਂ ਰੱਖ ਰਹੀ...

ਉਦਯੋਗਿਕ ਖੇਤਰ ਵਿਚ ਵਾਧਾ ਕਰਨ ਤਹਿਤ ਪੰਜਾਬ ਸਰਕਾਰ ਕਰ ਰਹੀ ਪਹਿਲਕਦਮੀਆਂ— ਨਰਿੰਦਰ ਪਾਲ ਸਿੰਘ ਸਵਨਾ

Punjab News
ਫਾਜ਼ਿਲਕਾ, 6 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਈਆ ਜਾ ਸਕੇ। ਵਿਧਾਇਕ ਫਾਜ਼ਿਲਕਾ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਦਫਤਰ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵਿਖੇ ਉਦਯੋਗਪਤੀਆਂ ਅਤੇ ਸ਼ੈਲਰ ਮਾਲਿਕਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਹਾਜ਼ਰੀਨ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਪ੍ਰਧਾਨਮੰਤਰੀ ਰੁਜ਼ਗਾਰ ਉਤਪੱਤੀ ਸਕੀਮ, ਵਿਸ਼ਵਕਰਮਾ ਯੋਜਨਾ, ਪੰਜਾਬ ਉਦਯੋਗਿਕ ਪਾਲਸੀ—2022, ਐਮ.ਐਸ.ਈ.ਸੀ.ਡੀ.ਪੀ ਅਤੇ ਗ੍ਰੀਨ ਸਟੈਂਪ ਪੇਪਰ ਸਮੇਤ ਹੋਰ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਉਦਮੀਆਂ ਨੂੰ ਪ੍ਰੁਫੂਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਸਕੀਮਾਂ ਚਲਾਈਆਂ ਗਈਆਂ ਹਨ।ਉਨ੍ਹਾਂ ਉਦਮੀਆਂ ਤੋਂ ਵੀ ਸੁਝਾਅ ਮੰਗੇ ਕਿ ਜਿਲੇ੍ਹ ...

ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

Punjab News
ਮੋਗਾ, 6 ਅਗਸਤ (000) -ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾਡ਼ੀ ਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਦਰਜਾ-ਡੀ ਕਰਮਚਾਰੀ ਦੀ ਨੌਕਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਯੋਗ ਪਰਿਵਾਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਰਹਿ ਗਏ ਉਹਨਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ...