Sunday, March 22Malwa News
Shadow

Punjab News

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

Punjab News
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।              ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਅਧੀਨ 836 ਲਾਭਪਾਤਰਾਂ ਨੂੰ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ।             ...
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

Punjab News
ਚੰਡੀਗੜ੍ਹ, 16 ਦਸੰਬਰ*:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਮਾਹਿਰ ਡਾਕਟਰ ਅਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਅਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਿਵਸਥਾ ਕਰ ਲਈ ਹੈ।ਦਸਮੇਸ਼ ਪਿਤਾ ਸਾਹਿਬ ਸ੍ਰੀ...
ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਕੀਤੀ ਮੰਗ

ਭਾਜਪਾ ਸਰਕਾਰ ਸਿੱਖ ਭਾਵਨਾਵਾਂ ਦਾ ਕਰੇ ਸਤਿਕਾਰ : ‘ਆਪ’ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਕੀਤੀ ਮੰਗ

Punjab News
ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਵਾਰ ਫਿਰ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਹੈ। ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 'ਵੀਰ ਬਾਲ ਦਿਵਸ' ਦਾ ਨਾਮ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਿਆ ਜਾਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਬਣਦਾ ਸਤਿਕਾਰ ਨਹੀਂ ਦੇ ਰਹੀ ਹੈ। ਇਹ ਮੁੱਦਾ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਛਾਣ ਅਤੇ ਸਿੱਖ ਧਰਮ ਦੇ ਸਨਮਾਨ ਲਈ ਹਰ ਮੋਰਚੇ 'ਤੇ ਲੜਨ ਲਈ ਤਿਆਰ ਹੈ। ਐਮਪੀ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਾਸ਼ਟਰੀ ਪੱਧਰ 'ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲਿਖਿਆ, “ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਦਿਨ ਦਾ ਨਾਮ 'ਸਾਹਿਬਜ਼ਾਦੇ ਸ਼ਹਾਦਤ ਦ...
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

Punjab News
ਰੂਪਨਗਰ, 13 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਦਬੁਰਜੀ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਇਸ ਪਿੰਡ ਵਿਖੇ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ।  ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਢੀਂਗਰੀ ਖੁੰਭ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ। ਉਨ੍ਹਾਂ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਓਹਨਾਂ ਕਿਹਾ ਕਿ ਇਹ ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

Punjab News
ਬਰਨਾਲਾ, 7 ਦਸੰਬਰ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲਾਵਾਰਸ ਜਾਨਵਰਾਂ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ।   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ ਦੀ ਸੰਭਾਲ ਲਈ ਆਸਰਾ ਸਥਾਨ (ਸ਼ੈਲਟਰ) ਬਣਾਏ ਜਾਣ ਦੇ ਪ੍ਰਬੰਧ ਕੀਤੇ ਜਾਣ।   ਓਨ੍ਹਾਂ ਕਿਹਾ ਕਿ ਕੁੱਤਿਆਂ ਦੇ ਟੀਕਾਕਰਨ ਜਾਂ ਨਸਬੰਦੀ ਕਰਨ ਉਪਰੰਤ ਓਨ੍ਹਾਂ ਨੂੰ ਸ਼ੈਲਟਰ ਵਿੱਚ ਰੱਖਣ ਵਾਸਤੇ ਜਗ੍ਹਾ ਦੀ ਸ਼ਨਾਖਤ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲ ਨਾ ਆਵੇ। ਇਸ ਦੌਰਾਨ ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹਲਕਾਅ ਤੋਂ ਬਚਾਓ ਲਈ ਟੀਕਾਕਰਨ ਦੀ ਸਟੋਰੇਜ ਨੂੰ ਯਕੀਨੀ ਬਣਾਇਆ ਜਾਵੇ। ਓਨ੍ਹਾਂ ਨਗਰ ਕੌਂਸਲ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕੁੱਤਿਆਂ ਦੀ ਸੰਭਾਲ ਲ...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Punjab News
ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਡਾ. ਅੰਬੇਡਕਰ ਦੇ ਯੋਗਦਾਨਾਂ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮ...
ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

Punjab News
ਮਾਲੇਰਕੋਟਲਾ 05 ਦਸੰਬਰ-                             ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਆਈ.ਓ ਸਾਈਨ ਕਮਲ,ਵਾਈਸ ਪ੍ਰਧਾਨ ਡਾਕਟਰ ਵਿੰਗ ਆਮ ਆਦਮੀ ਪਾਰਟੀ ਵਿਸ਼ਾਲ ਟਾਂਕ,ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬੀ.ਜੇ.ਪੀ.ਐਡਵੋਕੇਟ ਮਨਪ੍ਰੀਤ ਬੱਗਾ, ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ ।                    ਸਮਰਪਿਤ ਡੀ.ਆਈ.ਐਸ.ਈ ਸਾਫਟਵੇਅਰ ਦੀ ਵਰਤੋਂ ਕਰਕੇ ਦਫ਼ਤਰ ਐਨ.ਆਈ.ਸੀ ਵਿਖੇ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਪ੍ਰਕਿਰਿਆ ਵਿੱਚ ਰਾਜ ਸਰਕਾਰ ਦੇ ਵਿਭਾਗਾਂ ਦੇ ਲਗਭਗ 1698 ਕਰਮਚਾਰੀ ਸ਼ਾਮਲ ਸਨ। ਇਨ੍ਹਾਂ ਕਰਮਚਾਰੀਆਂ ਨੂੰ ਪੋਲਿੰਗ ਦੌਰਾਨ ਵੱਖ-ਵੱਖ ਭੂਮਿਕਾਵਾਂ ਵਿੱਚ ਤਾਇਨਾਤ ਕੀਤਾ ਜਾਵੇਗਾ, ਜਿਸ ਵਿੱਚ 361 ਪ੍ਰੀਜ਼ਾਈਡਿੰਗ ਅਫ...
ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

Punjab News
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਭਾਰਤ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸੈਨਾ ਦੇ ਜ਼ਵਾਨਾਂ ਅਤੇ ਅਫਸਰਾਂ ਨੇ ਅੱਤਵਾਦ, ਸਰਹਦੀ ਚੁਣੌਤੀਆਂ ਅਤੇ ਲੜਾਈਆਂ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਜੋ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾਦਾਇਕ ਹਨ। ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਕਈ ਸੈਨਿਕ ਸ਼ਹੀਦ ਹੋਏ ਹਨ ਅਤੇ ਕਈ ਸਦਾ ਲਈ ਨਕਾਰਾ, ਇਸ ਲਈ ਉਹਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਨਾਗਰਿਕ ਨੂੰ ਇਹ ਮੌਕਾ ਦਿੰਦਾ ਹੈ ਕਿ ਉਹ ਸੁਰਬੀਰ ਸੈਨਿਕਾਂ ਅਤੇ ਉਹਨਾਂ ਦੇ ਪ...
ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

Hot News, Punjab News
ਚੰਡੀਗੜ੍ਹ, 2 ਦਸੰਬਰ:- ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

Local, Punjab News
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ।     ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ।        ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ...