ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ
ਪੱਟੀ/ਤਰਨ ਤਾਰਨ, 06 ਜਨਵਰੀ ( ) - ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ।
ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹ...








