Monday, September 28Malwa News
Shadow

Punjab News

ਵਿਧਾਇਕ ਗਰੇਵਾਲ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ

Punjab News
ਲੁਧਿਆਣਾ, 6 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਹਲਕੇ 'ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਗਰੇਵਾਲ ਨੇ ਬੈਠਕ ਦੌਰਾਨ ਹਲਕੇ ਅੰਦਰ ਬਣੀਆਂ ਮਾਰਕੀਟਾਂ, ਚੋਰਾਹਿਆਂ ਅਤੇ ਪਾਰਕਾਂ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਲਕੇ ਦੇ ਕਮਿਊਨਿਟੀ ਹਾਲ ਅਤੇ ਹਲਕੇ ਅੰਦਰ ਇੱਕ ਨਵੇਂ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ। ਬੈਠਕ ਦੌਰਾਨ ਗਲਾਡਾ ਅਧਿਕਾਰੀਆਂ ਵੱਲੋਂ  ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਕੰਮਾਂ ਦੀ ਜਲਦ ਹੀ ਸ਼ੁਰੂਆਤ ਕਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਵੱਖ-ਵੱਖ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਅੰਦਰ ਬਣ ਰਹੀਆਂ ਨਜਾਇਜ਼ ਕਲੋਨੀਆਂ ਸਬੰਧੀ ਅਧਿਕਾਰੀਆਂ ਨੂੰ ਸਖ...

ਵਿਧਾਇਕ ਬੱਗਾ ਦੀ ਅਗਵਾਈ ‘ਚ ਪਿੰਕ ਪਲਾਜ਼ਾ ਮਾਰਕੀਟ ‘ਚ ਨਵੇਂ ਪਖਾਨਿਆਂ ਦੀ ਸ਼ੁਰੂਆਤ

Punjab News
ਲੁਧਿਆਣਾ, 6 ਅਗਸਤ (000) - ਹਲਕੇ ਨੂੰ ਸਾਫ-ਸੁੱਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸਥਾਨਕ ਪਿੰਕ ਪਲਾਜ਼ਾ ਮਾਰਕੀਟ, ਚੌੜਾ ਬਾਜਾਰ ਵਿਖੇ ਪਖਾਨਿਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਸਥਾਨਕ ਮਾਰਕੀਟ ਅਤੇ ਆਮ ਲੋਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਦੁਕਾਨਦਾਰਾਂ ਅਤੇ ਗਾਹਕਾਂ ਜਿਨ੍ਹਾਂ ਵਿੱਚ ਔਰਤਾਂ ਤੇ ਬੱਚਿਆਂ ਨੂੰ ਨਜਦੀਕ ਪਖਾਨੇ ਨਾ ਹੋਣ ਕਰਕੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨ ਪੈਂਦਾ ਸੀ ਅਤੇ ਹੁਣ ਇਨ੍ਹਾਂ ਪਖਾਨਿਆਂ ਦੇ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਾਅਦ ਰਾਹਤ ਮਿਲੇਗੀ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਵਿਧਾਇਕ ਬੱਗਾ ਦੇ ਇਸ ਨੇਕ ਕਾਰਜ਼ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੌੜਾ ਬਾਜ਼ਾਰ ਸ਼ਹਿਰ ਦੀ ਸਭ ਤੋਂ ਪੁਰਾਣੀ ਅਤੇ ਪ੍ਰਮੁੱਖ ਮਾਰਕੀਟ ਹੈ ਜਿੱਥੇ ਦੂਰ-ਦੁਰਾਡੇ ਦੇ ਸ਼ਹਿਰਾਂ ਅਤੇ ਕ...

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

Punjab News
ਅੰਮ੍ਰਿਤਸਰ , 5  ਅਗਸਤ ()-----ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ ਹੈ।      ਉਹਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਕਿਹਾ ਕਿ ਪਹਿਲਾ ਸੂਟਿੰਗ ਵਰਗੀ ਖੇਡ ਅਮੀਰ ਲੋਕਾਂ ਦੇ ਬੱਚਿਆਂ ਦੇ ਵਸ ਦੀ ਹੀ ਸੀ, ਜਿਸ ਨੂੰ ਅਸੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲੈ ਕੇ ਆ ਰਹੇ ਹਾਂ।         ਉਹ...

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Punjab News
 ਅੰਮ੍ਰਿਤਸਰ, 5 ਅਗਸਤ, 2024:---ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਕਾਰਨ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ।  ਮੱਛਰਾਂ ਤੋਂ ਬਚਣ ਲਈ ਫੋਗਿੰਗ ਬਹੁਤ ਜ਼ਰੂਰੀ ਹੈ।  ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ।  ਤਾਂ ਜੋ ਲਾਰਵੇ ਨਾ ਬਣ ਸਕੇ।  ਉਨ੍ਹਾਂ ਕਿਹਾ ਕਿ ਮਸ਼ੀਨਾਂ ਰਾਹੀਂ ਵਾਰਡ ਵਾਈਜ਼ ਹਰ ਰੋਜ਼ ਫੋਗਿੰਗ ਕਰਵਾਈ ਜਾਵੇਗੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ।  ਲੋਕਾਂ ਨੂੰ ਆਪਣੇ ...

ਵਿਧਾਇਕ ਰਮਦਾਸ ਨੇ ਹਸਪਤਾਲ ਪੁੱਜ ਕੇ ਇੰਸਪੈਕਟਰ ਅਮਨਜੋਤ ਕੌਰ ਦੀ ਕੀਤੀ ਹੌਸਲਾ ਅਫ਼ਜ਼ਾਈ ਫਜਾਈ

Punjab News
ਅੰਮ੍ਰਿਤਸਰ 5 ਅਗਸਤ:---ਅੱਜ ਐਮ.ਐਲ.ਏ ਸ੍ ਜਸਵਿੰਦਰ ਸਿੰਘ ਰਮਦਾਸ  ਹਲਕਾ ਅਟਾਰੀ ਵਲੋਂ ਪਿਛਲੇ ਦਿਨੀਂ ਐਸ.ਐਚ.ਓ ਵੇਰਕਾ ਅਮਨਜੋਤ ਕੌਰ ਜਿੰਨਾ ਨੂੰ ਪਿੰਡ ਮੂਧਲ ਨੇੜੇ ਕੁਝ ਹੁਲੜਬਾਜ (ਬਦਮਾਸ਼) ਲੋਕਾਂ ਨੇ ਝਗੜਾ ਕਰ ਜਾਨਲੇਵਾ ਹਮਲਾ ਕਰਕੇ ਜਖਮੀ ਕਰ ਦਿੱਤਾ ਸੀ, ਦੀ ਸਿਹਤ ਦਾ ਹਾਲ ਜਾਨਣ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਹਸਪਤਾਲ ਪੁੱਜੇ। ਦੱਸਣ ਯੋਗ ਹੈ ਕਿ ਅਮਨਜੋਤ ਕੌਰ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਝਗੜਾ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਅਮਨਜੋਤ ਅਤੇ ਇਹਨਾਂ ਨਾਲ ਇਕ ਏ.ਐਸ.ਆਈ ਅਮਰਬੀਰ ਸਿੰਘ  ਇਸ ਡਿਊਟੀ ਦੌਰਾਨ ਗੰਭੀਰ ਜ਼ਖਮੀ ਹੋ ਗਏ ਸਨ ।        ਸ ਰਮਦਾਸ ਨੇ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਵਿਧਾਇਕ ਰਮਦਾਸ ਨੇ ਕਿਹਾ ਕਿ ਤੁਹਾਡੇ ਵਰਗੇ ਅਧਿਕਾਰੀ ਸਦਕਾ ਪੰਜਾਬ ਪੁਲਿਸ ਦਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਵੇਰਕਾ ਹਲਕੇ ਵਿੱਚ ਕੰਮ ਕਰ ਰਹੇ ਹੋ ਉਹ ਆਪਣੀ ਮਿਸਾਲ ਆਪ ਹੈ ਅਤੇ ਥੋੜੇ ਹੀ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਵੇਖਣ...

7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’  ਸਕੀਮ ਤਹਿਤ ਕੈਂਪ

Punjab News
ਮੋਗਾ 5 ਅਗਸਤ:‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ ਸਮਾਲਸਰ ਵਿਖੇ 7 ਅਗਸਤ, 2024 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਹੋ ਰਿਹਾ ਹੈ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਮੂਹ ਵਿਭਾਗਾਂ ਦੇ ਅਧਿਕਾਰੀ ਇਸ ਕੈਂਪ ਵਿੱਚ ਖੁਦ ਹਾਜਰ ਹੇ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣਗੇ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਵੀ ਨਿਪਟਾਰਾ ਕਰਨਗੇ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਖੁਦ ਇਹਨਾਂ ਕੈਂਪਾਂ ਵਿੱਚ ਹਾਜਰ ਹੋ ਕੇ ਲੋਕਾਂ ਤੋਂ ਕੈਂਪਾਂ ਦਾ ਰੀਵਿਊ ਲੈ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਰਾਸ਼ ਹੋ ਕੇ ਨਾ ਪਰਤੇ।  ਉਹਨਾਂ ਦੱਸਿਆ ਕਿ 7 ਅਗਸਤ ਦਿਨ ਬੁੱਧਵਾਰ ਨੂੰ ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ  ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸਮਾਲਸਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 9 ਅਗਸਤ ਦਿਨ ਸ਼ੁੱਕਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋਏ-ਵਿਧਾਇਕ

Punjab News
ਗੁਰਨੇ ਕਲਾਂ/ਮਾਨਸਾ, 05 ਅਗਸਤ :ਪੰਜਾਬ ਸਰਕਾਰ ਵੱਲੋਂ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਕੀਤੇ ਵਿਸ਼ੇਸ਼ ਉੱਦਮ ਤਹਿਤ ਅੱਜ ਬੁਢਲਾਡਾ ਹਲਕੇ ਦੇ ਪਿੰਡ ਗੁਰਨੇ ਕਲਾਂ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਗੁਰਨੇ ਖੁਰਦ, ਬੋੜਾਵਾਲ, ਬੀਰੋਕੇ ਕਲਾਂ, ਬੀਰੋਕੇ ਖੁਰਦ, ਚੱਕ ਭਾਈ ਕੇ, ਗੁੜੱਦੀ ਅਤੇ ਹਸਨਪੁਰ ਦੇ ਵਸਨੀਕਾਂ ਨੇ ਲੋਕ ਸੁਵਿਧਾ ਲਈ ਲਗਾਏ ‘ਜਨ ਸੁਣਵਾਈ ਕੈਂਪ’ ਦਾ ਲਾਭ ਲਿਆ।ਹਲਕਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਅਤੇ ਰਹਿੰਦੇ ਕੰਮਾਂ ਨੂੰ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ  ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹ...

ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

Punjab News
ਫਾਜਿਲਕਾ 5 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਨਾਲ ਕੰਮ ਕਰ ਰਿਹਾ ਹੈ।  ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅਡਵਾਇਜ਼ਰੀ ਜਾਰੀ ਕਰਦਿਆ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀ ਸੂਰਤ ਵਿਚ ਇਲਾਜ ਲਈ ਪਹਿਲਾ ਇਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਜਲਦੀ ਇਲਾਜ ਨਾ ਮਿਲਣ ਤੇ ਪੀੜਤ ਵਿਅਕਤੀ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਐਂਟੀ ਫੋਨੇਮ ਇੰਜੈਕਸ਼ਨ ਉਪਲਬੱਧ ਹਨ। ਸੱਪ ਦੇ ਡੰਗਣ ਦੀ ਸੂਰਤ ਵਿਚ ਘਬਰਾਓ ਨਹੀ, ਸਗੋਂ ਪੀ...

ਸਪੀਕਰ ਸੰਧਵਾਂ ਨੇ ਮੇਲਾ ਤੀਆਂ ਦਾ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Punjab News
ਕੋਟਕਪੂਰਾ 5 ਅਗਸਤ,  ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਸਥਾਨਕ ਸੰਗਮ ਪੈਲੇਸ ਵਿੱਚ ਮਨਾਏ ਤੀਆਂ ਦਾ ਤਿਉਹਾਰ ਮੇਲਾ ਤੀਆਂ ਦਾ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੰਸਕ੍ਰਿਤੀ, ਤਿਉਹਾਰਾਂ ਤੇ ਮਾਨ ਹੈ, ਜਿਸ ਨਾਲ ਪੰਜਾਬ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਲੀਦਾਨ, ਭਲਾਈ ਅਤੇ ਤਿਉਹਾਰਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਰਵਾਉਣਾ ਬਹੁਤ ਵੱਡਾ ਉਪਰਾਲਾ ਹੈ ਜਿਸ ਨਾਲ ਸਾਡੇ ਨੋਜਵਾਨਾਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਹੋਣ ਤੇ ਮਾਣ ਹੈ। ਸਾਨੂੰ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰੀਤੀ ਰਿਵਾਜਾਂ ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਾਡੀਆਂ ਧੀਆਂ ਨੂੰ ਖੁਸ਼ੀਆਂ ਦੇਣ ਦਾ ਇੱਕ ਜਰੀਆਂ ਹੈ। ਇਸ ਮੌਕੇ ਉਨ੍ਹਾਂ ਭਾਰਤ ਵਿਕਾਸ ਪ੍ਰੀਸ਼ਦ ਕਲੱਬ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਵੀ ਅਜਿਹੇ ਮੇਲੇ ਕਰਵਾਉਣ ਲਈ ਦਿੱਤੀ।...

ਐਡਿਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਕੀਤੀ ਮੁਫਤ ਵੰਡ

Punjab News
ਫ਼ਰੀਦਕੋਟ 5 ਅਗਸਤ (         ) :-  ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਅਤੇ ਏਜੰਸੀ ਐਲਿਮਕੋ ਮੁਹਾਲੀ ਵੱਲੋਂ ਜਿਲਾ ਪ੍ਰਸ਼ਾਸ਼ਨ ਸਮਾਜਿਕ ਸੁਰੱਖਿਆ ਵਿਭਾਗ ਅਤੇ ਰੈੱਡ ਕਰਾਸ ਸ਼ਾਖਾ ਫਰੀਦਕੋਟ ਦੀ ਸਹਾਇਤਾ ਨਾਲ ਸਥਾਨਕ ਅਮਰ ਆਸ਼ਰਮ ਵਿੱਚ ਐਡਿਪ ਸਕੀਮ ਅਧੀਨ ਦਿਵਿਆਂਗਜਨਾਂ ਨੂੰ ਮੁਫਤ ਉਪਕਰਨਾਂ ਦੀ ਵੰਡ ਕੀਤੀ ਗਈ। ਜਿਸ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਵੰਡ ਕਰਨਾ ਉਨ੍ਹਾ ਨੂੰ ਸਮਾਜ ਦੀ ਧਾਰਾ ਨਾਲ ਜੋੜਨ ਦਾ ਇੱਕ ਨਿੱਕਾ ਜਿਹਾ ਉਪਰਾਲਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋੜਵੰਦ ਦਿਵਿਆਂਗਣਾਂ ਨੂੰ ਜਰੂਰਤ ਅਨੁਸਾਰ ਟਰਾਈ ਸਾਈਕਲ, ਵੀਅਲ ਚੇਅਰ,&n...