ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਸੋਧਿਆ ਸਡਿਊਲ ਜਾਰੀ-ਡਿਪਟੀ ਕਮਿਸ਼ਨਰ
ਫਰੀਦਕੋਟ 5 ਅਗਸਤ ()
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸਡਿਊਲ ਜਾਰੀ ਕੀਤਾ ਗਿਆ ਹੈ।
ਜਾਰੀ ਸਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ, 2024 ਤੱਕ ਕਰ ਦਿੱਤੀ ਗਈ ਹੈ।
ਰਿਵਾਈਜ਼ਡ ਸਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 09 ਅਕਤੂਬਰ,2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਨ੍ਹਾਂ ਵਿਅਕਤੀਆਂ ਦੇ ਹੀ ਫਾਰਮ ਨੰਬਰ 1 ਮਿਤੀ 16 ਸਤੰਬਰ, 2024 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ...