Monday, September 28Malwa News
Shadow

Punjab News

ਮਾਨਸੂਨ ਸੀਜਨ ਦੌਰਾਨ ਬੂਟੇ ਲਗਾਉਣ ਦੀ ਮੁਹਿਮ ਵਿੱਚੋਂ  ਸੂਬੇ ਭਰ ਵਿੱਚ ਜਿਲਾ ਅੰਮ੍ਰਿਤਸਰ ਪਹਿਲੇ ਸਥਾਨ ਤੇ    -ਡਿਪਟੀ ਕਮਿਸ਼ਨਰ 

Punjab News
ਅੰਮ੍ਰਿਤਸਰ, 4 ਅਗਸਤ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ  3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ,  ਅੰਮ੍ਰਿਤਸਰ ਜਿਲ੍ਹੇ  ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ  ਵੱਖ-ਵੱਖ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ ਜੋ ਕਿ  82.26 ਪ੍ਰਤੀਸ਼ਤ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਪਹਿਲੇ ਨੰਬਰ ਤੇ ਹੈ। ਉਨਾਂ ਦੱਸਿਆ ਕਿ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕੀਤੀ। &nb...

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣਮਕਾਨ ਮਾਲਕ-ਵਧੀਕ ਜ਼ਿਲ੍ਹਾ ਮੈਜਿਸਟਰੇਟ

Punjab News
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

Punjab News
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।...

ਡਾਇਰੈਕਟਰ ਪੀ ਐਚ ਐਸ ਸੀ ਨੇ ਸਿਵਲ ਹਸਪਤਾਲ  ਦਾ ਕੀਤਾ ਦੌਰਾ

Punjab News
ਫਰੀਦਕੋਟ 04 ਅਗਸਤ 2024 ਡਾਇਰੈਕਟਰ ਪੀ ਐਚ ਐਸ ਸੀ ਡਾ. ਅਨਿਲ ਗੋਇਲ ਨੇ ਸ਼ਨੀਵਾਰ ਸ਼ਾਮ ਸਿਵਲ ਹਸਪਤਾਲ  ਫਰੀਦਕੋਟ ਦਾ ਦੌਰਾ ਕੀਤਾ, ਜਿਸ ਦੌਰਾਨ ਉਨਾਂ ਵਾਰਡਾਂ ਤੋ ਇਲਾਵਾ ਵਿਸ਼ੇਸ ਤੌਰ ਤੇ ਡਾਇਲਸਿਸ ਯੂਨਿਟ ਦਾ ਨਿਰੀਖਨ ਕੀਤਾ । ਉਨਾਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਹੰਸ ਫਾਊਡੇਸ਼ਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਰੀਦਕੋਟ ਦੇ ਡਾਇਲਸਿਸ ਯੂਨਿਟ ਨੂੰ 3 ਹੋਰ ਮਸ਼ੀਨਾਂ ਮਿਲ ਗਈਆਂ ਹਨ ਜਕਿ ਪਹਿਲਾਂ ਇੱਕ ਹੀ ਮਸ਼ੀਨ ਸੀ । ਉਨ੍ਹਾਂ ਦੱਸਿਆ ਕਿ ਬਿਮਾਰੀ ਗ੍ਰਸਤ ਲ਼ੋੜਵੰਦ ਮਰੀਜਾਂ ਦਾ ਡਾਇਲਸਿਸ ਬਿਲਕੁੱਲ ਮੁਫਤ ਹੋਵੇਗਾ। ਇਹ ਸਹੂਲਤ ਮਿਲਣ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ । ਉਨਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਮਰੀਜਾਂ ਦੀ ਸਹੂਲਤ ਲਈ ਲੋੜ ਪੈਣ ਤੇ ਹਰ ਤਰਾਂ ਦਾ ਸਾਜੋ ਸਮਾਨ ਮੁਹੱਇਆ ਕਰਵਾਇਆ ਜਾਵੇਗਾ। ਉਨਾਂ ਦੱਸਿਆਂ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨਾਂ  ਸਿਵਲ ਹਸਪਤਾਲ ਦੇ ਇਲਾਜ ਅਤੇ ਸਫਾਈ ਪ...

ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ: 4 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਆਰ ਜੀ ਆਰ ਸ਼ੈਲ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਢੁੱਡੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਅਤੇ ਡਾ. ਕੁਲਵੰਤ ਸਿੰਘ ਜ਼ਿਲਾ ਸਿਖਲਾਈ ਅਫਸਰ ਵਿਸ਼ੇਸ਼ ਤੌਰ ਸ਼ਾਮਿਲ ਹੋਏ।              ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਪਰ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਵਿੱਚ ਦੁਕਾਨਦਾਰਾਂ ਜਾਂ ਆਂਢੀਆਂ ਗੁਆਂਢੀਆਂ ਦੇ ਕਹਿਣ ਤੇ ਦਾਣੇਦ...

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Breaking News, Hot News, Punjab News
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ...

ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ 

Punjab News
ਐਸ.ਏ.ਐਸ.ਨਗਰ, 3 ਅਗਸਤ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਤਾਂ ਜੋ ਹਰੇਕ ਯੋਗ ਵਿਅਕਤੀ (21 ਸਾਲ ਦੀ ਉਮਰ ਤੋਂ ਇਲਾਵਾ ਕੇਸ਼ਾਧਾਰੀ ਸਿੱਖ ਅਤੇ ਦਾੜ੍ਹੀ ਨਾ ਕੱਟਦਾ ਹੋਵੇ ਅਤੇ ਹੋਰ ਸ਼ਰਤਾਂ) ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਘੱਟੋ-ਘੱਟ ਉਹਨਾਂ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕੀਤੀ ਜਾਵੇ ਜਿਹਨਾਂ ਵਿੱਚੋਂ ਜ਼ਿਆਦਾਤਰ ਉਹਨਾਂ ਦੀਆਂ ਹਾਲੀਆ ਸੰਸਦੀ ਵੋਟਰ ਸੂਚੀਆਂ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ (ਬੋਰਡ) ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ, ਇਸ ...

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

Punjab News
ਚੰਡੀਗੜ੍ਹ, 3 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਹੈ।    ਇਹ ਅਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ , ਜਿਸਦਾ ਉਦੇਸ਼ ਨਸ਼ਾ ਤਸਕਰਾਂ/ਸ਼ਰਾਬ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ।   ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾ ਕੇ ਅਭਿਆਨ ...

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗਡ੍ਹ, 3 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਜੇਕਰ ਦੇਸ਼ ਦੇ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਚੁਣੇ ਹੋਏ ਆਗੂ ਗਿਆਨਵਾਨ ਹੋਣਗੇ ਤਾਂ ਹੀ ਸੂਬੇ ਅਤੇ ਦੇਸ਼ ਤਰੱਕੀ ਕਰ ਸਕਦਾ ਹੈ। ਸ. ਸੰਧਵਾਂ ਨੇ ਭਾਜਪਾ ਵੱਲੋਂ ਹਰੇਕ ਮਾਮਲੇ ‘ਚ ਹੀ ਵਰਤੀ ਜਾਂਦੀ ਰਾਜਨੀਤੀ ਨੂੰ ਸੂਬਿਆਂ ਤੇ ਦੇਸ਼ ਦੀ ਭਲਾਈ ਅਤੇ ਤਰੱਕੀ ਲਈ ਖਤਰਨਾਕ ਵਰਤਾਰਾ ਦੱਸਦਿਆਂ ਕਿਹਾ ਕਿ ਗਿਆਨ ਦਾ ਆਦਾਨ-ਪ੍ਰਦਾਨ ਕਰਨ ਲਈ ਅਮਰੀਕਾ ‘ਚ 3 ਹਜ਼ਾਰ ਤੋਂ ਵੱਧ ਲੈਜਿਸਲੇਟਰਜ਼ ਨੇ ਇਕੱਠੇ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ‘ਚ ਸ਼ਾਮਲ ਹੋ ਕੇ ਦੁਨੀਆਂ ਦੇ ਪ੍ਰਭਾਵੀ ਲੋਕਤੰਤਰ ਅਮਰੀਕਾ ਅਤੇ ਹੋਰਨਾਂ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਮਿਲ ਬੈਠ ਕੇ ਵਿਚਾਰ-ਵਟਾਂਦਰਾ ਹੋਣਾ ਸੀ। ਉਨ੍ਹਾਂ ਤੋਂ ਕੁੱਝ ਚੰਗੀਆਂ ਗੱਲਾਂ ਸਿੱਖਣੀਆਂ ਸਨ ਤੇ ਆਪਣੀਆਂ ਕੁੱਝ ਚੰਗੀਆਂ ਗੱਲਾਂ ਉਨ੍ਹਾਂ ਨੂੰ ਦੱਸਣੀਆਂ ਸਨ। ਸ....

ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚਖੁੱਲ੍ਹੇ ਛੱਡਣ ’ਤੇ ਪਾਬੰਦੀ

Punjab News
ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡ ਦਿੱਤਾ ਜਾਂਦਾ ਹੈ, ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧ...