Monday, September 28Malwa News
Shadow

Punjab News

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

Punjab News
ਮਾਨਸਾ, 03 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ’ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ  ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ

Punjab News
ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਅਗਸਤ ਨੂੰ 

Punjab News
ਮਾਨਸਾ, 03 ਅਗਸਤ:    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਅਗਸਤ ਦਿਨ ਸੋਮਵਾਰ ਨੂੰ "ਬਲਿਨਕਿੱਟ" (Blinkit) ਕੰਪਨੀ ਵੱਲੋਂ ਸਟੋਰ ਪੈਕਿੰਗ ਸਟੈਕਿੰਗ ਐਗਜ਼ੀਕਿਊਟਿਵ (Store Packing Stacking Executive) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।      ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।    ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ...

ਗਰਭਵਤੀ ਮਾਵਾਂ ਦਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ-ਡਾ ਸੁਖਪ੍ਰੀਤ ਬਰਾੜ ਐੱਸ ਐਮ ਓ

Punjab News
ਮੋਗਾ, 3 ਅਗਸਤ:ਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ।  ਡਾ: ਸੁਖਪ੍ਰੀਤ   ਬਰਾੜ  ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਜੱਚਾ ਬਚਾ ਵਾਰਡ ਵਿਚ ਸਿਹਤ ਵਿਭਾਗ ਦੇ ਕਰਮੀਆਂ ਵਲੋ ਨਵਜੰਮੇ ਬੱਚੇ ਦੀਆ ਮਾਵਾ ਨੂੰ ਜਾਗਰੂਕ ਕੀਤਾ।ਓਹਨਾ ਕਿਹਾ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕ...

ਸਿਹਤ ਵਿਭਾਗ ਵੱਲੋਂ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ 

Punjab News
ਮਾਨਸਾ,03 ਅਗਸਤ:    ਸਿਹਤ ਵਿਭਾਗ ਵੱਲੋਂ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਆਰਮੀ ਅਗਨੀਵੀਰ ਸਰੀਰਿਕ ਸਿਖਲਾਈ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਚੰਗੀ ਤੇ ਤੰਦਰੁਸਤ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।      ਵਿਜੈ ਕੁਮਾਰ ਅਤੇ ਅਮਰਜੀਤ ਸਿੰਘ ਨੇ ਯੁਵਕਾਂ ਨੂੰ ਨਸ਼ੇ ਤੋਂ ਦੂਰ ਰਹਿਣ, ਸਿਹਤ ਸੰਭਾਲ ਅਤੇ ਮੌਸਮੀ ਬਿਮਾਰੀਆਂ ਫੈਲਣ ਤੋਂ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਸੀ-ਪਾਈਟ ਸਟਾਫ ਅਤੇ ਯੁਵਕਾਂ ਨੇ ਨਸ਼ੇ ਖਿਲਾਫ ਪ੍ਰਣ ਲਿਆ।    ਸਿਹਤ ਵਿਭਾਗ ਦੀ ਟੀਮ ਵੱਲੋਂ ਮਾਨਸਾ ਅਤੇ ਬਰਨਾਲਾ ਜਿਲ੍ਹੇ ਦੇ ਯੁਵਕਾਂ ਨੂੰ ਵੱਖ ਵੱਖ ਫੋਰਸਾਂ ਲਈ ਸਰੀਰਿਕ ਸਿਖਲਾਈ ਤੇ ਪੇਪਰ ਦੀ ਤਿਆਰੀ ਲਈ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਸਿਹਤ ਸਬੰਧੀ ਜਾਗਰੂਕ ਹੋ ਸਕਣ ਅਤੇ ਸਰੀਰਿਕ ਸਿਖਲਾਈ ਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ ।     &n...

ਫਰੀਦਕੋਟ ਨੂੰ ਮਿਲੇਗੀ ਪਹਿਲੀ ਸ਼ੂਟਿੰਗ ਰੇਂਜ – ਸੁਖਜੀਤ ਢਿੱਲਵਾਂ 

Punjab News
ਫ਼ਰੀਦਕੋਟ 3 ਅਗਸਤ () ਸ਼ੂਟਿੰਗ ਦੇ ਖੇਤਰ ਵਿਚ ਇਸ ਇਲਾਕੇ ਦੇ ਮੁੰਡੇ ਕੁੜੀਆਂ ਮੱਲਾਂ ਮਾਰਨ ਤੋਂ ਵਾਂਝੇ ਨਹੀਂ ਰਹਿਣਗੇ, ਕਿਉਂ ਜੋ ਜਲਦ ਹੀ ਜ਼ਿਲ੍ਹੇ ਵਿੱਚ ਪਹਿਲੀ ਸ਼ੂਟਿੰਗ ਰੇਂਜ ਖੁੱਲਣ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸਥਾਨਕ ਨਹਿਰੂ ਸਟੇਡੀਅਮ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਅਤੇ ਖਿਡਾਰੀਆਂ ਨੂੰ ਹਰ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।  ਚੇਅਰਮੈਨ ਸ. ਢਿੱਲਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਖਿਡਾਰੀਆਂ ਨੂੰ ਉੱਚ ਦਰਜੇ ਦਾ ਮਾਹੌਲ ਦੇਣਾ ਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾ ਕੇ ਦੇਸ਼ ਦਾ ਨਾਮ ਰੌਸ਼ਨ ਕਰਨਾ। ਉਨ੍ਹਾਂ ਦੱਸਿਆ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੱਸਿਆਂ ਕਿ ਖਿਡਾਰੀਆਂ ਦੀ ਮੰਗ ਸੀ ਕਿ ਜ਼ਿਲ੍ਹੇ ਵਿਚ ਸ਼ੂਟਿੰਗ ਰੇਂਜ ਨਹੀਂ ਹੈ। ਜਿਸ ਕਾਰਨ ਉਨ੍ਹਾਂ ਨੂੰ ਆਪਣੀ ਖੇਡ ਦੀ ਪ...

ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ

Punjab News
ਫ਼ਰੀਦਕੋਟ 3 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਿਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਹ ਕਪਤਾਨ ਪੁਲਿਸ (ਡੀ), ਖੰਨਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-2, ਕਮਿਸ਼ਨਰੇਟ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ 1 ਅਤੇ 3 (ਹੈਡਕੁਆਟਰ) ਕਮਿਸ਼ਨਰੇਟ ਲੁਧਿਆਣਾ, ਡਿਪਟੀ ਕਮਿਸ਼ਨਰ ਪੁਲਿਸ (ਸਿਟੀ) ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸ.ਐਸ.ਪੀ ਫਾਜਿਲਕਾ ਵਜੋ ਸੇਵਾ ਨਿਭਾ ਚੁੱਕੇ ਹਨ ।        ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿਖੇ ਉਨ੍ਹਾਂ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਿਲਾਫ ”ਮਿਸ਼ਨ ਨਿਸ਼ਚੈ” ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ...

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ

Punjab News
ਅੰਮ੍ਰਿਤਸਰ, 3 ਅਗਸਤ : ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ  ਥੋਰੀ ਵੱਲੋਂ ਕੀਤਾ ਜਾ ਰਿਹਾ  ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਵਾ ਕੇ ਜੋਮੈਟੋ ਨਾਲ ਜੋੜਿਆ ਜਾ ਰਿਹਾ ਹੈ।       ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵੀ ਜੋਗਿੰਦਰ ਸਿੰਘ ਨਾਮੀ ਇੱਕ ਵਿਅਕਤੀ ਨੂੰ ਬੈਟਰੀ ਨਾਲ ਚੱਲਣ ਵਾਲੀ ਵੀਡ ਚੇਅਰ ਦੇਖ ਕੇ ਜਮੈਟੋ ਨਾਲ ਜੋੜ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ ।...

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

Punjab News
  ਬਠਿੰਡਾ, 2 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 34 ਸੇਵਾ ਕੇਂਦਰਾਂ ਤੋਂ ਆਮ ਲੋਕਾਂ ਨੂੰ ਬੜੇ ਸੁਖਾਵੇਂ ਢੰਗ ਨਾਲ ਤਕਰੀਬਨ 400 ਤੋਂ ਵਧੇਰੇ ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਨ੍ਹਾਂ ਸੇਵਾ ਕੇਂਦਰਾਂ ਚੋਂ 1 ਟਾਈਪ ਵਨ, 22 ਟਾਈਪ ਟੂ ਤੇ 11 ਟਾਈਪ ਥ੍ਰੀ ਦੇ ਹਨ। ਇਨ੍ਹਾਂ ਸੇਵਾ ਕੇਂਦਰਾਂ ਤੋਂ ਸਾਫ਼ਟਵੇਅਰ ਈ-ਸੇਵਾ ਰਾਹੀਂ ਆਨ-ਲਾਇਨ ਤੇ ਆਫ਼-ਲਾਇਨ ਦੋਵੇਂ ਕਿਸਮ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।         ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਸੇਵਾਂ ਕੇਂਦਰਾਂ ਵੱਲੋਂ ਆਨ-ਲ...

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

Punjab News
ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਆਉਂਦੇ ਮਰੀਜਾਂ ਦੀ ਤੰਦਰੁਸਤੀ ਲਈ ਮਾਹਿਰ ਡਾਕਟਰਾਂ ਵੱਲੋਂ ਪੂਰੀ ਸ਼ਿੱਦਤ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵਿਚਾਰ-ਚਰਚਾ ਕਰਕੇ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਮੌਸਮੀ ਬਿਮਾਰੀ ਸਮੇਤ ਗੰਭੀਰ ਬਿਮਾਰੀ ਬਾਰੇ ਮਰੀਜ ਨੂੰ ਜਾਣਕਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਆਯੂਸ਼ਮਾਨ ਕਾਰਡ ਦੇ ਲਾਭਪ...