ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ
ਫ਼ਰੀਦਕੋਟ 02 ਅਗਸਤ, 2024
ਅੱਜ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਸੁੱਖਣਵਾਲਾ ਵਿਖੇ ਸੁਵਿਧਾ ਕੈਂਪ ਲਗਾਉਣ ਉਪਰੰਤ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸੈਕੰਡਰੀ ਸਕੂਲ ਵਿਖੇ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿੱਚ ਬੂਟੇ ਲਗਾਏ ।
ਇਸ ਦੌਰਾਨ ਐਮ.ਐਲ.ਏ ਸੇਖੋਂ ਨੇ ਬੱਚਿਆਂ ਨੂੰ ਸੰਬੋਧਿਤ ਹੁੰਦਿਆ ਵਾਤਾਵਰਨ ਪ੍ਰਤੀ ਆਪਣੇ ਫਰਜ ਤੋਂ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਵੱਧ ਰਹੇ ਤਾਪਮਾਨ, ਖਰਾਬ ਹੋ ਰਹੀ ਫਿਜ਼ਾ ਅਤੇ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਠੀਕ ਕੀਤਾ ਜਾ ਸਕਦਾ ਹੈ । ਉਨ੍ਹਾਂ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਬੱਚਿਆਂ ਵੱਲ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਜੋ ਪੜ੍ਹਾਈ ਵਿੱਚ ਕਮਜ਼ੋਰ ਹਨ ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਰੁਤਬਾ ਸਮਾਜ ਵਿੱਚ ਬਹੁਤ ਉੱਚਾ ਹੈ ਅਤੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਇਸ ਰੁਤਬੇ ਨੂੰ ਕਾਇਮ ਰੱਖਣ ਵਾਸਤੇ ਕੋਈ ਕਸਰ ਨਹੀਂ ਛੱਡੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਸਰਕਾਰੀ ਸਕੂਲ ਦੇ ਬੱਚਿਆਂ ਦੇ ਨਤੀਜੇ ਕਾਫੀ ਬਿਹਤਰ ਆ ਰਹੇ ਹਨ ਪਰ ...