Monday, September 28Malwa News
Shadow

Punjab News

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

Breaking News, Hot News, Punjab News
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆ...

ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਸਪਤਾਹ ਦੌਰਾਨ 07 ਅਗਸਤ ਕੀਤਾ ਜਾਵੇਗਾ ਜਾਗਰੂਕ

Punjab News
ਮਾਨਸਾ, 01 ਅਗਸਤ:ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹੇ ਦੇ ਹੈਲਥ ਐਂਡ ਵੈਲਨੈਸ ਸੈਂਟਰ ਬੋੜਾਵਾਲ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਵਿਜੈ ਕੁਮਾਰ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 01 ਤੋਂ 07 ਅਗਸਤ ਤੱਕ  ‘ਬ੍ਰੈਸਟ ਫੀਡਿੰਗ ਵੀਕ’ ਮਨਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ । ਇਹ ਬੱਚਿਆਂ ਨੂੰ  ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ...

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਗੁੱਡ ਸ਼ੱਕਰ’ ਕੈਫੇ ਦਾ ਉਦਘਾਟਨ

Punjab News
ਮਾਨਸਾ, 01 ਅਗਸਤ:ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ਸਦਕਾ ਪ੍ਰਬੰਧਕੀ ਕੰਪਲੈਕਸ ’ਚ ਆਉਣ ਵਾਲੇ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗੁਣਵੱਤਾ ਅਤੇ ਮਿਆਰੀ ਫੂਡ ਚਾਹ, ਕੌਫੀ, ਸਨੈਕਸ ਆਦਿ ਮੁਹੱਈਆ ਕਰਵਾਉਣ ਲਈ ‘ਗੁੱਡ ਸ਼ੱਕਰ’ ਕੈਫੇ ਬਣਾਇਆ ਗਿਆ ਹੈ। ਕੈਫੇ ਦਾ ਰਸਮੀ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਐਚ.ਐਸ. ਗਰੇਵਾਲ ਨੇ ਕੀਤਾ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ’ਚ ਬਣੇ ‘ਗੁੱਡ ਸ਼ੱਕਰ’ ਕੈਫੇ ’ਚ ਜਿੱਥੇ ਲੋਕਾਂ ਦੇ ਬੈਠਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ ਉੱਥੇ ਚੰਗੀ ਕੁਆਲਟੀ ਦੇ ਫੂਡਜ਼ ਵਾਜ਼ਬ ਰੇਟਾਂ ’ਤੇ ਮੁਹੱਈਆ ਕਰਵਾਉਣ ਲਈ ਰੇਟ ਤੈਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਵੇਂ ਬਣੇ ਕੈਫੇ ਦਾ ਸਮਾਂ ਦਫ਼ਤਰੀ ਸਮੇਂ ਮੁਤਾਬਿਕ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਕੈਫੇ ਖੁੱਲ੍ਹਣ ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ, ਜਿੱਥੇ ਲੜਕੇ ...

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾ ਕਵਿਤਾ ਸਿੰਘ

Punjab News
ਫਾਜਿਲਕਾ 1 ਅਗਸਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਰਲੀਜ਼ ਕੀਤਾ ਗਿਆ। ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ—ਘਰ ਜਾ ਕੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਗਾਤਾਰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸ...

ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ* : ਡਿਪਟੀ ਕਮਿਸ਼ਨਰ 

Punjab News
ਫਰੀਦਕੋਟ: 1  ਅਗਸਤ  2024(         )ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇਵਾਈਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 77 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈl। ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂ, ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹ...

‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਨਾਗ ਕਲਾਂ ਵਿਖੇ ਲਗਾਇਆ ਸਪੈਸ਼ਲ ਕੈਂਪ

Punjab News
ਅੰਮ੍ਰਿਤਸਰ 1 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ  ਹਰ ਹਫ਼ਤੇ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨਵੱਲੋਂ  ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। ਅੱਜ  ਨਾਗ ਕਲਾਂ, ਮਜੀਠਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਥੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਗਈਆਂ। ਇਸ ਕੈਂਪ ਵਿੱਚ 105 ਲੋਕ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰ...

ਰੀਚਾਰਜ਼ ਕੀਤੇ ਪਾਣੀ ਦੀ ਗੁਣਵੱਤਾ ਦੀ ਕੀਤੀ ਜਾਵੇ ਜਾਂਚ – ਨੋਡਲ ਅਫ਼ਸਰ ਜਲ ਸ਼ਕਤੀ ਅਭਿਆਨ

Punjab News
ਅੰਮ੍ਰਿਤਸਰ 1 ਅਗਸਤ 2024—           ਰਾਸ਼ਟਰੀ ਜਲ ਮਿਸ਼ਨ "ਕੈਚ ਦਾ ਰੇਨ" ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓ, ਪਾਣੀ ਦੀ ਬਚਤ, ਨਵੀਆਂ ...

ਧਾਲੀਵਾਲ ਵੱਲੋਂ ਕਾਲਿਆਂਵਾਲਾ ਖੂਹ ਦੇ ਸ਼ਹੀਦਾਂ ਨੂੰ  ਸ਼ਰਧਾਜਲੀ

Punjab News
ਅੰਮ੍ਰਿਤਸਰ 1 ਅਗਸਤ 2024:                ਆਜਾਦੀ ਦੀ ਪਹਿਲੀ ਲੜਾਈ ਜਿਸ ਨੂੰ ਮੰਗਲ ਪਾਂਡੇ ਨੇ ਸ਼ੁਰੂ ਕੀਤਾ ਸੀ ਦੇ ਸਬੰਧ ਵਿੱਚ ਅਜਨਾਲਾ ਵਿਖੇ 26 ਰੈਜਮੈਂਟ ਆਫ ਬੰਗਾਲ ਨੇਟਿਵ ਇੰਨਫੈਂਟਰੀ ਦੇ ਜਵਾਨਾਂ ਵੱਲੋਂ ਵੀ ਇਸ ਵਿੱਚ ਹਿੱਸਾ ਲਿਆ ਅਤੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਬੰਧ ਵਿੱਚ ਕਰਵਾਏ ਗਏ ਸਲਾਨਾ ਸ਼ਰਧਾਂਜਲੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਕਾਲਿਆਂਵਾਲਾ ਖੂਹ ਵਿਖੇ ਪੁੱਜੇ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।         ਸ੍ ਧਾਲੀਵਾਲ ਨੇ ਦੱਸਿਆ ਕਿ ਆਜਾਦੀ ਦੀ ਇਸ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਇਹ ਸ਼ਹੀਦ ਅਣਗੌਲੇ ਹੀ ਰਹਿ ਗਏ ਸਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਪਹਿਲੀ ਲੜਾਈ ਵਿੱਚ ਇਸ ਰੈਜਮੈਂਟ ਦੇ 282 ਜਵਾਨਾਂ ਨਾਲ ਕਤਲੋ ਗਾਰਤ ਕਰਕੇ ਸ਼ਹੀਦ ਕੀਤਾ ਗਿਆ ਅਤੇ ਇਨ੍ਹਾਂ ਦੀ ਲਾਸ਼ਾਂ ਨੂੰ ਕਾਲਿਆਂਵ...

ਅੰਮ੍ਰਿਤਸਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਨੂੰ ਲਿਖਿਆ ਪੱਤਰ

Punjab News
ਅੰਮ੍ਰਿਤਸਰ,  1 ਅਗਸਤ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਚੰਡੀਗੜ੍ਹ ਨੂੰ ਪੱਤਰ ਲਿੱਖਿਆ ਹੈ। ਦੱਸਣ ਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਵੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਹ ਮੁੱਦਾ ਉਠਾਇਆ ਸੀ ਕਿ ਅੰਮ੍ਰਿਤਸਰ ਵਿਖੇ ਤਿੰਨ ਸੀਵਰੇਜ ਟਰੀਟਮੈਂਟ ਪਲਾਂਟ ਕੰਮ ਕਰ ਰਹੇ ਹਨ। ਜਿਨਾਂ ਦੀ ਕੁੱਲ ਸਮਰੱਥਾ 217.50 ਐਮ.ਐਲ.ਡੀ. ਹੈ ਜੋ ਕਿ ਬਹੁਤ ਘੱਟ ਹੈ। ਉਨਾਂ ਦੱਸਿਆ ਸੀ ਕਿ ਇਕ ਸੀਵਰੇਜ ਟਰੀਟਮੈਂਟ ਪਲਾਂਟ ਖਾਪੜ ਖੇੜੀ 95 ਐਮ.ਐਲ.ਡੀ., ਦੂਜਾ ਗੌਂਸਾਬਾਦ 95 ਐਮ.ਐਲ.ਡੀ. ਅਤੇ ਤੀਸਰਾ ਚਾਟੀਵਿੰਡ ਵਿੱਖੇ 97.5 ਐਮ.ਐਲ.ਡੀ. ਦਾ ਚਲ ਰਿਹਾ ਹੈ।  ਇਨਾਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਪ੍ਰਵਾਹ ਲਗਭਗ 250-260 ਐਮ.ਐਲ.ਡੀ.ਹੈ ਜੋ ਕਿ ਸਥਾਪਿਤ ਸਮਰਥਾ ਤੋਂ ਕਾਫ਼ੀ ਜਿਆਦਾ ਹੈ। ਉਨਾਂ ਦੱਸਿਆ...

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

Punjab News
ਅੰਮ੍ਰਿਤਸਰ 1 ਅਗਸਤ 2024-- ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਸਿਹਤਮੰਦ ਅਤੇ ਤਦਰੁੰਸਤ ਬੇਟੀਆ ਭਾਰਤ ਦੇ ਨਿਰਮਾਣ ਵਿੱਚ ਉਘਾ ਯੋਗਦਾਨ ਦੇ ਰਹਿਆ ਹਨ। ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ। ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋ ਪ੍ਰੇਰਨਾ ਲੈਣੀ ਚਾਹੀਦੀ ਹੈ । ਇਸ ਮੌਕੇ ਤੇ ਉਨ੍ਹਾ ਸੈਲਫ ਹਾਈਜੀਨ ਕਿੱਟਾਂ ਦੀ ਵੰਡ ਕੀਤੀ। ਇਸ ਸਮਾਰੋਹ ਦੇ ਆਯੋਜਕ ਸ਼੍ਰੀ ਸੈਮਸਨ...