ਰੀਚਾਰਜ਼ ਕੀਤੇ ਪਾਣੀ ਦੀ ਗੁਣਵੱਤਾ ਦੀ ਕੀਤੀ ਜਾਵੇ ਜਾਂਚ – ਨੋਡਲ ਅਫ਼ਸਰ ਜਲ ਸ਼ਕਤੀ ਅਭਿਆਨ
ਅੰਮ੍ਰਿਤਸਰ 1 ਅਗਸਤ 2024—
ਰਾਸ਼ਟਰੀ ਜਲ ਮਿਸ਼ਨ "ਕੈਚ ਦਾ ਰੇਨ" ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓ, ਪਾਣੀ ਦੀ ਬਚਤ, ਨਵੀਆਂ ...





