Monday, September 28Malwa News
Shadow

Punjab News

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Punjab News
ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।ਸਪੀਕਰ ਨੇ ਕਿਹਾ ਕਿ ਲੰਡਨ ਵਿਚ ਸ. ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲ...

ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

Punjab News
ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150 ਦੇ ਕਰੀਬ ਲੋਕਾਂ ਲਈ ਮਾਲੀ ਸਹਾਇਤਾ ਲਈ ਅਪੀਲ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਜਿਲ੍ਹਾ ਵਾਸੀਆਂ, ਸਰਕਾਰ ਦੇ ਨੁਮਾਇੰਦਿਆ ਅਤੇ ਅਫਸਰ ਸਾਹਿਬਾਨਾਂ ਨੂੰ ਮੰਦਭਾਗੀ ਘਟਨਾ ਵਿੱਚ ਜਾਨ ਗੁਆ ਚੁੱਕੇ ਲੋਕਾਂ ਦੇ ਵਾਰਸਾਂ ਲਈ ਮਾਲੀ ਮਦਦ ਕਰਨ ਲਈ ਬਾਰ ਕੋਡ ਅਤੇ ਅਕਾਊਂਟ ਨੰਬਰ ਜਾਰੀ ਕਰਦਿਆਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਭਾਵੇਂ ਕਿ ਐਨ.ਡੀ.ਆਰ. ਐਫ. ਦੇ ਜਵਾਨਾਂ ਅਤੇ ਭਾਰਤੀ ਫੋਜ ਵੱਲੋਂ ਕੁਦਰਤੀ ਆਫਤਾਂ ਕਾਰਨ ਫੈਲੀ ਅਫੜਾ-ਤਫੜੀ ਨੂੰ ਕਾਬੂ ਕਰਨ ਵਿੱਚ ਪੁਰਜ਼ੋਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਤੁਹਾਡੇ ਥੋੜ੍ਹੇ ਜਿਹੇ ਪੈਸੇ ਨਾਲ ਮੁਸੀਬਤ ਵਿੱਚ ਫਸੇ ਲੋਕਾਂ ਦੀ ਹੋਰ ਚੰਗੇ ਤਰੀਕੇ ਨਾਲ ਮਦਦ ਕੀਤੀ ਜਾ ਸਕਦੇ ਹੈ। ਉਨ੍ਹਾਂ ਕਿਹਾ ਕਿ ਬੂੰਦ ਬੂੰਦ ਨਾਲ ਘੜਾ ਭਰਦਾ ਹੈ ਅਤੇ ਅੱਜ ਦੁੱਖ ਦੀ ਘੜੀ ਵਿੱਚ ਹਰ ਭਾਰਤ ਵਾਸੀ ਦਾ ਫਰਜ਼ ਬਣਦਾ ਹੈ ਕਿ ਮੁਸੀਬਤ ਨਾਲ ਜੂਝ ਰਹੇ ਕੇਰਲ ਵਾਸੀਆਂ ਦੀ ਹਰ ਹੀਲੇ ਸਹਾਇਤਾ ਕੀਤੀ ਜਾਵੇ,...

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

Punjab News
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ 1076 ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ 2023 ਤੋਂ ਲੈ ਕੇ ਹੁਣ ਤੱਕ ਕਰੀਬ 1500 ਲਾਭਪਾਤਰੀ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪ...

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

Punjab News
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ ਝੋਨੇ ਦੀ ਪਰਾਲੀ ਦੇ ਸਬੰਧ ਵਿਚ ਆਗਾਊਂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

Punjab News
ਫਾਜ਼ਿਲਕਾ 31 ਜੁਲਾਈ 2024ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਰੂਰਲ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬੀ.ਪੀ.ਐੱਲ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।  ਉਨ੍ਹਾਂ ਕਿਹਾ ਕਿ ਸਟੇਟ ਰੂਰਲ ਅਜੀਵਿਕਾ ਮਿਸ਼ਨ ਸਕੀਮ ਦਾ ਮਕਸਦ ਪਿੰਡਾਂ ਦੇ ਗਰੀਬ ਤਬਕੇ ਦੇ ਪਰਿਵਾਰਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਵਾ ਕੇ ਉਨ੍ਹਾਂ ਦਾ ਜੀਵਨ ਮਿਆਰ ਉੱਚਾ ਚੁੱਕ...

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰੀਆਂ ਦਾ ਸਹਿਯੋਗ ਜਰੂਰੀ- ਡਾ. ਗਗਨ ਕੁੰਦਰਾ ਥੋਰੀ

Punjab News
ਅੰਮ੍ਰਿਤਸਰ , 31 ਜੁਲਾਈ 2024-- ਰੈਡ ਕ੍ਰਾਸ ਸੋਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਡਾ ਗਗਨ ਕੁੰਦਰਾ ਥੋਰੀ ਆਈ ਆਰ ਐਸ ਨੇ ਤਹਿਸੀਲਪੁਰਾ ਇਲਾਕੇ ਵਿੱਚ ਡੀ ਏ ਵੀ ਸੰਸਥਾ ਦੇ ਸਹਿਯੋਗ ਨਾਲ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਸਪੈਸ਼ਲ ਸਕੂਲ ਪਹੁੰਚ ਕੇ ਇੱਥੇ ਸਿੱਖਿਆ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।  ਉਹਨਾਂ ਇਸ ਮੌਕੇ ਇਨਾਂ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਬੱਚੇ ਜੋ ਇੱਥੇ ਪੜ ਰਹੇ ਹਨ ਸਰੀਰਕ ਜਾਂ ਮਾਨਸਿਕ ਰੂਪ ਵਿੱਚ ਬਿਮਾਰ ਹਨ ਪਰ ਸਾਡੀ ਕੋਸ਼ਿਸ਼ ਇਹਨਾਂ ਨੂੰ ਪੈਰਾਂ ਸਿਰ ਕਰਨ ਅਤੇ ਸਿੱਖਿਅਤ ਕਰਨ ਦੀ ਹੈ, ਜਿਸ ਲਈ ਰੈਡ ਕ੍ਰਾਸ ਵੱਲੋਂ ਡੀ ਏ ਵੀ ਦੀ ਮੈਨੇਜਮੈਂਟ ਦੇ ਨਾਲ ਮਿਲ ਕੇ ਆਧੁਨਿਕ ਤਕਨੀਕਾਂ ਅਤੇ ਪ੍ਰੋਫੈਸ਼ਨਲ ਅਧਿਆਪਕਾਂ ਦੀ ਸਹਾਇਤਾ ਨਾਲ ਇਹ ਵਿਸ਼ੇਸ਼ ਸਕੂਲ ਚਲਾਇਆ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਸਕੂਲ ਵਿੱਚ ਸਿੱਖਿਆ ਲੈ ਰ...

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

Punjab News
ਅੰਮ੍ਰਿਤਸਰ, 31 ਜੁਲਾਈ (        )-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ ਐਮ ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਧੰਨਵਾਦ ਕਰਦੇ ਸ੍ਰੀ ਥੋਰੀ ਨੇ ਕਿਹਾ ਕਿ ਇੰਨਾਂ ਲੋਕਾਂ ਦੀ ਮਦਦ ਨਾਲ ਰੈਡ ਕਰਾਸ ਹੁਣ  ਰਾਹਗੀਰਾਂ, ਕਿਰਤੀਆਂ ਅਤੇ ਹੋਰ ਲੋੜਵੰਦਾਂ ਨੂੰ 10 ਰੁਪਏ ਵਿਚ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨਾ ਮਹੁੱਈਆ ਕਰਵਾਏਗਾ, ਜਿਸ ਵਿਚ ਦਾਲ, ਸਬਜੀ, ਚੌਲ ਤੇ ਰੋਟੀ ਆਦਿ ਸ਼ਾਮਿਲ ਹੋਣਗੇ ।            ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ...

ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ 30 ਜੁਲਾਈ : ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ ਕੰਪਿਊਟਰ ਟ੍ਰੇਨਿੰਗ ਦਾ ਦੌਰਾ ਵੀ ਕੀਤਾ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੀ ਸਾਂਝੀ ਰਸੋਈ, ਵਰਕਿੰਗ ਵੂਮਨ ਹੋਸਟਲ ਦਾ ਵੀ ਦੌਰਾ ਕੀਤਾ ਗਿਆ।           ਡਿਪਟੀ ਕਮਿਸ਼ਨਰ ਨੇ ਨੌਜਵਾਨ ਬੱਚੇ ਅਤੇ ਬੱਚਿਆਂ ਦੇ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਦਾ ਕੰਪਿਊਟਰ ਸਿੱਖਿਆ ਹੋਣਾ ਜ਼ਰੂਰੀ ਹੈ। ਕਿਉਂਕਿ ਕੰਪਿਊਟਰ ਸਿੱਖਿਆ ਬੇਰੋਜ਼ਗਾਰ ਨੌਜਵਾਨਾਂ ਲਈ ਇਕ ਸਵੈ ਰੋਜ਼ਗਾਰ ਅਤੇ ਰੋਜ਼ਗਾਰ ਦਾ ਸਾਧਨ ਹੋ ਸਕਦਾ ਹੈ। ਉਨਾਂ ਨੇ ਰੈਡ ਕਰਾਸ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 15 ਕੰਪਿਊਟਰ ਵੀ ਰੈਡ ਕਰਾਸ ਦੇ ਤਹਿਸੀਲਪੁਰਾ ਸੈਂਟਰ ਨੂੰ ਦਿੱਤੇ।       &n...

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਰੰਧਾਵਾ

Punjab News
ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024: ਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ।ਅੱਜ ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿਖੇ ਵਾਰਡ ਨੰ. 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਉਕਤ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ ਡੀ ਐਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈ ਓ ਜਗਜੀਤ ਸਿੰਘ ਜੱਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ...

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਸੰਯੁਕਤ ਖੇਤੀ ਵਿਸ਼ੇ ਤੇ ਪਿੰਡ ਝੰਡੇ ਮਾਜਰਾ ਵਿਖੇ ਮਿਤੀ 24.07.2024 ਤੋਂ 30.07.2024 ਤੱਕ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 11 ਕਿਸਾਨਾਂ ਅਤੇ 19 ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ ਅਤੇ ਡਾ. ਪਾਰੁਲ ਗੁਪਤਾ ਨੇ ਸੰਯੁਕਤ ਖੇਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਮੀਤ ਕੌਰ ਨੇ ਮਧੂ-ਮੱਖੀ ਪਾਲਣ, ਖੁੰਭ ਕਾਸ਼ਤ, ਫ਼ਸਲਾਂ ਦੀ ਕੀੜੇ ਅਤੇ ਬਿਮਾਰੀਆਂ ਤੋਂ ਸੁਚੱਜੀ ਸੰਭਾਲ ਅਤੇ ਕੀਟ ਨਾਸ਼ਕ ਸਪਰੇਅ ਤਕਨਾਲੋਜੀ ਸੰਬੰਧੀ ਚਾਨਣਾ ਪਾਇਆ। ਡਾ. ਪਾਰੁਲ ਗੁਪਤਾ ਨੇ ਫ਼ਲਾਂ, ਸਬਜੀਆਂ ਅਤੇ ਦੁੱਧ ਦੇ ਮੁੱਲ ਵਰਧਕ ਉਤਪਾਦਾਂ ਬਾਰੇ ਦੱਸਿਆ। ਡਾ. ਮੁਨੀਸ਼ ਸ਼ਰਮਾ ਨੇ ਬਾਗਬਾਨੀ ਫ਼ਸਲਾਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ। ਡਾ. ਕੋਮਲ ਨੇ ਡੇਅਰੀ ਪਸ਼ੂਆਂ, ਮੁਰਗੀਆਂ ਦੇ ਰੱਖ-ਰੱਖਾਅ ਸੰਬੰਧੀ ਵਿਚਾਰ ਸਾ...