Monday, September 28Malwa News
Shadow

Punjab News

ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ-ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ, 30 ਜੁਲਾਈ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਅਧੀਨ ਸਿੰਗਲ ਪੇਰੈਂਟਸ, ਅਨਾਥ, ਜੇਲ੍ਹ  ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ  ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕਿਸੇ ਕਿਸਮ ਦਾ ਕੰਮ ਕਰਵਾਉਂਦਾ ਹੈ ਤਾਂ 6 ਮਹੀਨੇ ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਅਤੇ 20,000 ਤੋਂ 50,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ 18 ਸਾਲ ਤੋਂ ਛੋਟੇ ਬੱਚੇ ਤੋਂ ਭੀਖ ਮੰਗਵਾਉਂਦਾ ਹੈ ਤਾਂ ਉਸਨੂੰ ਜੁਵੇਨਾਇਲ ਜਸਟਿਸ ਐਕਟ ਅਨੁਸਾਰ 5 ਸਾਲ...

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ

Punjab News
ਫਾਜ਼ਿਲਕਾ 30 ਜੁਲਾਈ 2024….ਲਰਨ ਐਂਡ ਗਰੋ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਨੇ  ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਉਹਨਾਂ ਤੋਂ ਸੁਝਾਅ ਮੰਗੇ ਹਨ ਕਿ ਜਿਲਾ ਪ੍ਰਸ਼ਾਸਨ ਕਿਸ ਤਰ੍ਹਾਂ ਲੋਕਾਂ ਲਈ ਹੋਰ ਬਿਹਤਰ ਕੰਮ ਕਰ ਸਕਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਾਂ ਸਬੰਧੀ ਆਪਣਾ ਫੀਡਬੈਕ ਦੇਣ ਲਈ ਵੀ ਆਖਿਆ ਹੈ।ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਸਰਕਾਰੀ ਸਮਾਰਟ ਹਾਈ ਸਕੂਲ ਬੰਨਵਾਲਾ ਹਨਵੰਤਾ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਣ ਲਈ ਮਾਰਗਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਸਫਲਤਾ ਪ੍ਰਾਪਤੀ ਦੇ ਸੂਤਰ ਸਮਝਾਏ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਅਸਲੀ ਮੰਤਰ ਹੈ। ਉਨ੍ਹਾਂ ਨੇ ਵਿਦਿਆਰਥੀਆ ਨੂੰ ਸੇਧ ਦਿੰਦਿਆਂ ਕਿਹਾ ਕਿ ਉਹ ਜਿੰਦਗੀ ਵਿੱਚ ਸਫਲਤਾ ਦੀ ਪ੍ਰਾਪਤੀ ਲਈ ਟੀਚਾ ਨਿਰਧਾਰਿਤ ਕਰਨ ਅਤੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਖੁਦ ਮੌਕੇ ਪੈਦਾ ਕਰਨ ਨਾ ਕਿ ਕਿਸੇ ਮੌਕੇ ਦੀ ਉਡੀਕ, ਇਸ ਲਈ ਉਹ ਸਮੇਂ ਦੇ...

ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

Punjab News
ਫਾਜ਼ਿਲਕਾ, 30 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ...

ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ 

Punjab News
ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੀਟਿੰਗ ਵਿਚ ਸ਼ਾਮਿਲ ਉਦਯੋਗਾਂ ਦੇ ਮਾਹਿਰਾਂ ਕੋਲੋਂ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਸਰਕਾਰੀ/ਪ੍ਰਾਈਵੇਟ ਅਦਾਰਿਆਂ ’ਚ ਚੱਲ ਰਹੇ ਕੋਰਸਾਂ ਬਾਰੇ ਵੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਸ਼ਾਮਿਲ ਉਦਯੋਗਿਕ ਇਕਾਈਆਂ ਦੇ ਨੁਮਾਇਦਿਆਂ ਨਾਲ ਕੈਪਟਿਵ ਇੰਮਪਲਾਇਮੈਂਟ ਆਰਐਫਪੀ ਸਬੰਧੀ ਵਿਚਾਰ-ਚਰਚਾ ਕੀਤੀ ਗਈ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬਠਿੰਡਾ ਸ਼ਹਿਰ ਵਿਚ ਸਥਾਪਿਤ ਮਲਟੀ ਸਕਿੱਲ ਵਿਕਾਸ ਕੇਂਦਰ ਅਤੇ ਹੋਰ ਪੇਂਡੂ ਹੁਨਰ ਕੇਂਦਰਾਂ ਬਾਰੇ ਚਰਚਾ ਕਰਦਿਆਂ ਆਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗ ਆਪਣੇ ਮੁਤਾਬਿਕ ਇਨ੍ਹਾਂ ਦੀ ਵਧੀਆ ਢੰਗ ਨਾਲ ਵਰਤੋਂ ਅਤੇ ਰੱਖ-ਰਖਾਵ ਸੰਬੰਧੀ ਵਿਚਾਰ ਸਾਂਝੇ ਕਰਨ।  ਇਸ ਮੌਕੇ ਨਵੀਂ ਰਾਜ ਹੁਨਰ ਯੋਜਨਾ ਪੰਜਾਬ ਹੁਨਰ ਵਿਕਾਸ ਯੋਜਨਾ,...

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

Punjab News
ਮਾਨਸਾ, 30 ਜੁਲਾਈ: ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਚੈੱਸ ਖੇਡਣ ਵਿਚ ਦਿਲਚਸਪੀ ਰੱਖਦੇ ਹੋਣ।ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੀ ਇਮਾਰਤ ਨੂੰ ਬਹੁਮੰਤਵ ਲਈ ਵਰਤਿਆ ਜਾ ਸਕਦਾ ਹੈ, ਜਿੱਥੇ ਸਿਰਫ ਕਿਤਾਬਾਂ ਪੜ੍ਹਨ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਚੈੱਸ ਜਿਹੀਆਂ ਖੇਡਾਂ ਤੋਂ ਇਲਾਵਾ ਜਾਣਕਾਰੀ ਭਰਪੂਰ ਡਾਕੂਮੈਂਟਰੀਜ਼ ਦਾ ਪਰਦਰਸ਼ਿਤ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਲਾਈ ਲਈ ਪ੍ਰੇਰਨਾਮਈ ਮਾਹੌਲ ਦੇਣਾ...

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

Punjab News
ਫਾਜਿਲਕਾ 29 ਜੁਲਾਈ 2024ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ...

ਨਜਾਇਜ਼ ਤੌਰ ਤੇ ਬੇਸਮੈਂਟ ਵਿੱਚ ਕਿਸੇ ਵੀ ਗਤੀਵਿਧੀ ਕਰਨ ਵਾਲੇ ਖਿਲਾਫ ਕੀਤੀ ਜਾਵੇਗੀ ਕਾਰਵਾਈ

Punjab News
 ਫਾਜਿਲਕਾ 29 ਜੁਲਾਈ :  ਫਾਜ਼ਿਲਕਾ ਦੇ ਜਿਲ੍ਹਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲੇ ਬੋਰਵੇਲ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਜਿਹੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਬੋਰ ਬੈਲ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਢਕਣਾ ਯਕੀਨੀ ਬਣਾਉਣ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਬੇਸਮੈਂਟ ਏਰੀਆ ਵਿੱਚ ਕਿਸੇ ਵੀ ਪ੍ਰਕਾਰ ਦੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ ਜਿਸ ਦੀ ਪ੍ਰਵਾਨਗੀ ਸਮਰੱਥ ਅਥਾਰਟੀ ਤੋਂ ਨਾ ਲਈ ਗਈ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ, ਕਿਸੇ ਵੀ ਸਮੇਂ ਬਾਰਿਸ਼ ਹੋ ਸਕਦੀ ਹੈ, ਪਾਣੀ ਭਰਣ ਨਾਲ ਅਜਿਹੇ ਬੋਰਬੈਲਾਂ ਦਾ ਪਤਾ ਨਹੀਂ ਲਗਦਾ, ਇਸ ਕਰਕੇ ਕਿਤੇ ਵੀ ਬੋਰਬੈਲ ਖੁਲ੍ਹਾ ਹੈ ਤਾਂ ਉਸਨੂੰ ਤੁਰੰਤ ਮੁਕੰਮਲ ਤਰੀਕੇ ਨਾਲ ਢਕਿਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਤੁਰੰਤ ਸਬੰਧਤਾਂ ਵੱਲੋਂ ਆਪਣੇ ਆਲੇ ਦੁਆਲੇ ਖੇਤਰ ਨੂੰ ਚੈਕ ਕੀਤਾ ਜਾਵੇ ਅਤੇ ਬੋਰ ਬੈਲਾਂ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਗਹਿਲੀ ਕਰਨ ਵਾਲੇ ਖਿਲਾਫ ਕਾਨੂੰਨੀ ਕਾਰ...

ਡਿਪਟੀ ਕਮਿਸ਼ਨਰ ਵੱਲੋਂ ਪੈਰਾ ਟੀ.ਟੀ. ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

Punjab News
ਲੁਧਿਆਣਾ, 29 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਨਮ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਵਧਵਾ ਨੇ ਅੰਤਰਰਾਸ਼ਟਰੀ ਟੇਬਲ ਟੈਨਿਸ ਫੈਡਰੇਸ਼ਨ (ਆਈ.ਟੀ.ਟੀ.ਐਫ.) ਐਫ.ਏ.40 ਥਾਈਲੈਂਡ ਪੈਰਾ ਓਪਨ ਚੈਂਪੀਅਨਸ਼ਿਪ 2024 ਵਿੱਚ ਮਿਕਸਡ ਡਬਲਜ਼ ਵਰਗ ਵਿੱਚ ਸੋਨ ਤਗਮਾ ਜਿੱਤਿਆ, ਜੋ ਕਿ 21 ਤੋਂ 24 ਜੁਲਾਈ ਤੱਕ ਪਤਾਇਆ ਵਿੱਚ ਹੋਈ। ਇਸੇ ਤਰ੍ਹਾਂ ਕੰਪਾਲਾ ਵਿੱਚ ਆਯੋਜਿਤ ਯੂਗਾਂਡਾ ਪੈਰਾ ਬੈਡਮਿੰਟਨ ਇੰਟਰਨੈਸ਼ਨਲ 2024 ਵਿੱਚ ਸ਼ਬਨਮ ਨੇ ਦੋ ਵਰਗਾਂ (ਸਿੰਗਲ ਅਤੇ ਡਬਲਜ਼) ਵਿੱਚ ਚਾਂਦੀ ਦੇ ਤਗਮੇ ਜਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਸ਼ੁਭਮ ਅਤੇ ਸ਼ਬਨਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਭਵਿੱਖ ਵਿੱਚ ਹੋਣ ਵਾਲੇ ਸਮਾਗਮਾਂ ਲਈ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਸ਼ੁਭਮ ਅਤੇ ਸ਼...

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਭਾਰੀ ਬਾਰਿਸ਼ਾਂ ਤੇ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜ਼ਿਲਕਾ ਲਈ 4,93,44,500 ਰੁਪਏ ਜਾਰੀ

Punjab News
 ਫਾਜ਼ਿਲਕਾ 29 ਜੁਲਾਈ :  ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਲਗਭਗ 51 ਪਿੰਡਾਂ/ਢਾਣੀਆਂ ਲਈ 4 ਕਰੋੜ 93 ਲੱਖ 44 ਹਜ਼ਾਰ 500 ਰੁਪਏ ਭੇਜੇ ਗਏ ਹਨ! ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਪਿੰਡ ਗੁੱਦੜ ਭੈਣੀ, ਰਾਮ ਸਿੰਘ ਭੈਣੀ ਅਤੇ ਵੱਲੇ ਸ਼ਾਹ ਹਿਠਾੜ ਦੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਵਾਲੇ ਲੋਕਾਂ ਨੂੰ 87 ਲੱਖ 66 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ! ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਹਰ ਮੁਸ਼ਕਲ ਦੀ ਘੜੀ ਵਿੱਚ ਨਾਲ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਰਹੀ! ਉਹਨਾਂ ਕਿਹਾ ਕਿ ਅ...

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੇ ਨਮੂਨਿਆਂ ਦੀ ਜਾਂਚ ਦੀ ਰੋਜ਼ਾਨਾ ਸਮੀਖਿਆ ਲਈ ਵਿਸ਼ੇਸ਼ ਵਿਧੀ ਵਿਕਸਤ

Punjab News
ਲੁਧਿਆਣਾ, 29 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਵਿੱਚ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਾਣੀ ਦੇ ਨਮੂਨੇ ਲੈਣ ਦੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਕੂਲੀ ਬੱਚਿਆਂ ਨੂੰ ਆਰ.ਓ ਸਿਸਟਮ ਜਾਂ ਪੀਣ ਯੋਗ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਸਕੂਲਾਂ ਵਿੱਚ ਲਗਾਏ ਗਏ ਆਪਣੇ ਆਰ.ਓ ਸਿਸਟਮਾਂ ਦੀ ਜਾਂਚ ਹੈੱਡਮਾਸਟਰਾਂ/ਪ੍ਰਿੰਸੀਪਲਾਂ ਰਾਹੀਂ ਕਰਵਾਉਣ ਅਤੇ ਕਾਰਵਾਈ ਦੀ ਰਿਪੋਰਟ ਦੇਣ ਲਈ ਵੀ ਕਿਹਾ। ਪਾਲਣਾ ਨੂੰ ਯਕੀਨੀ ਨਾ ਬਣਾਉਣ ਵਾਲੇ ਕਿਸੇ ਵੀ ਸਕੂਲ ਜਾਂ ਜਨਤਕ ਸਥਾਨ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਦ...