Monday, September 28Malwa News
Shadow

Punjab News

ਦੂਸ਼ਿਤ ਪਾਣੀ, ਦੂਸ਼ਿਤ ਭੋਜਣ ਅਤੇ ਸਾਫ਼ ਸਫ਼ਾਈ ਦੀ ਅਣਹੋਂਦ ਕਾਰਨ ਫੈਲਦਾ ਹੈ ਹੈਪੇਟਾਈਟਸ ਏ ਅਤੇ ਈ-ਸਿਵਲ ਸਰਜਨ

Punjab News
ਮਾਨਸਾ, 29 ਜੁਲਾਈਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਹੈਪੇਟਾਈਟਸ ਦਿਵਸ ਹਰ ਸਾਲ ਇਸ ਦਿਨ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਇਕ ਵਾਇਰਲ ਰੋਗ ਹੈ ਅਤੇ  ਹੈਪੇਟਾਈਟਸ ਏ.ਬੀ.ਸੀ.ਡੀ.ਈ. ਕਈ ਪ੍ਰਕਾਰ ਦਾ ਹੁੰਦਾ ਹੈ। ਹੈਪੇਟਾਈਟਸ ਏ ਅਤੇ ਈ ਦੂਸ਼ਿਤ ਪਾਣੀ, ਦੂਸ਼ਿਤ ਭੋਜਣ ਅਤੇ ਸਾਫ-ਸਫਾਈ ਦੀ ਅਣਹੋਂਦ ਕਾਰਣ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਾਣੀ ਉਬਾਲਕੇ, ਕਲੋਰੀਨੇਟ ਕਰਕੇ ਜਾਂ ਫਿਲਟਰ ਕਰਕੇ ਪੀਣਾ ਚਾਹੀਦਾ ਹੈ।  ਉਨ੍ਹਾਂ ਦੱਸਿਆ ਕਿ ਜਦੋਂ ਕਿਸੇ ਨੂੰ ਇਹ ਤਕਲੀਫ਼ ਹੋ ਜਾਂਦੀ ਹੈ ਤਾਂ ਉਸ ਦੇ ਮੁੱਖ ਲੱਛਣ ਖਾਦਾ-ਪੀਤਾ ਹਜ਼ਮ ਨਾ ਆਉਣਾ, ਪੇਟ ਦੇ ਉਪਰਲੇ ਹਿੱਸੇ ਵਿਚ ਸੋਜਿਸ਼, ਲੀਵਰ ਵਾਲੀ ਜਗ੍ਹਾ ’ਤੇ ਦਰਦ, ਬੁਖਾਰ, ਭੱੁਖ ਨਾ ਲੱਗਣਾ, ਥਕਾਵਟ, ਪਿੰਜਣੀਆਂ ਵਿੱਚ ਦਰਦ, ਉਲਟੀ ਆਉਣਾ ਜਾ ਜੀਅ ਕੱਚਾ ਹੋਣਾ ਹਨ। ਉਨ੍ਹਾਂ ਦੱਸਿਆ ਕਿ ਪੀਲੀਆ ਹੋਣ ਉਪਰੰਤ ਸਾਨੂੰ ਡਾਕਟਰ ਦੀ ਸਲਾਹ ਅਨੁ...

ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆਸਿੱਖਿਆ ਸਪਤਾਹ—ਜ਼ਿਲ੍ਹਾ ਸਿੱਖਿਆ ਅਫ਼ਸਰ

Punjab News
ਮਾਨਸਾ, 29 ਜੁਲਾਈ :ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਸਪਤਾਹ ਮਨਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਸਪਤਾਹ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਖ—ਵੱਖ ਤਰੀਕੇ ਨਾਲ ਆਪਣੇ ਸੱਭਿਆਚਾਰ, ਖੇਡਾਂ, ਕਰੀਅਰ ਗਾਈਡੈਂਸ ਅਤੇ ਡਿਜ਼ੀਟਲ ਯੁੱਗ ਨਾਲ ਜੋੜਨਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਪਰਵਿੰਦਰ ਸਿੰਘ ਦੀ ਦੇਖ—ਰੇਖ ਹੇਠ ਇਸ ਸਪਤਾਹ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਵੱਖ—ਵੱਖ ਅਧਿਆਪਕਾਂ ਨੇ ਆਪਣੇ ਵੱਲੋਂ ਬਣਾਈਆਂ ਗਈਆਂ ਟੀਚਿੰਗ ਲਰਨਿੰਗ ਮਟੀਰਿਅਲ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇੰਨ੍ਹਾਂ ਪ੍ਰਦਰਸ਼ਨੀਆਂ ਦੌਰਾਨ ਬੱਚਿਆਂ ਨੇ ਆਪਣੀ—ਆਪਣੀ ਰੁਚੀ ਅਨੁਸਾਰ ਬਹੁਤ ਕੁੱਝ ਸਿੱਖਿਆ ਅਤੇ ਅਧਿਆਪਕਾਂ ਵੱਲੋਂ ਬਹੁਤ ਵਧੀਆ ਢੰਗ ਨਾਲ ਇੰਨ੍ਹਾਂ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨੀਆਂ ਵਿੱਚ ਸਾਰੇ ਵਿਸ਼ਿਆਂ ਦੀਆਂ ਵੱਖ—ਵੱਖ ਛੋਟੀਆਂ—ਛੋਟੀਆਂ ਗਤੀਵਿਧੀਆਂ ਅਤੇ ਮਾਡਲ ਲਗਾਏ ਗਏ। ਇਸ ਪ੍ਰਦਰਸ਼ਨੀ ਦੇ ਦੂਸਰੇ ਦਿਨ ਫਾਉਂਡੇਸ਼ਨ ਲਿਟਰੇਸੀ ਸਬੰਧੀ ਵਿਦਿਆਰਥ...

ਜ਼ਿਲ੍ਹਾ ਪ੍ਰਸ਼ਾਸਨ ਨੇ 50 ਸਰਕਾਰੀ ਸਕੂਲਾਂ ਵਿੱਚ ਬਾਲ ਸਭਾ ਸ਼ੁਰੂ ਕਰਨ ਲਈ 119 ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ

Punjab News
ਲੁਧਿਆਣਾ, 29 ਜੁਲਾਈ (000) ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਬਾਲ ਸੰਸਦ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ 50 ਸਰਕਾਰੀ ਸਕੂਲਾਂ ਦੇ 119 ਅਧਿਆਪਕਾਂ ਲਈ 3 ਦਿਨਾਂ ਦੀ ਸਮਰੱਥਾ ਨਿਰਮਾਣ ਵਰਕਸ਼ਾਪ ਸ਼ੁਰੂ ਕੀਤੀ। ਇਸ ਵਰਕਸ਼ਾਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਕੀਤਾ। ਇਸ ਵਰਕਸ਼ਾਪ ਵਿੱਚ ਅਧਿਆਪਕ ਸਕੂਲਾਂ ਵਿੱਚ ਬਾਲ ਸਭਾ ਨੂੰ ਸੰਸਥਾਗਤ ਰੂਪ ਦੇ ਕੇ ਲੋਕਤੰਤਰ ਅਤੇ ਸੰਸਦੀ ਪ੍ਰਣਾਲੀ ਬਾਰੇ ਸਿੱਖਣ ਵਿੱਚ ਸਕੂਲੀ ਬੱਚਿਆਂ ਦੀ ਮਦਦ ਕਰਨਗੇ।  ਉਹ ਬੱਚਿਆਂ ਨੂੰ ਵੋਟਿੰਗ ਪ੍ਰਣਾਲੀ, ਵਿਧਾਨ ਸਭਾ ਦੇ ਢਾਂਚੇ, ਸੰਸਦ, ਸਰਕਾਰ, ਮੰਤਰੀਆਂ, ਵਿਰੋਧੀ ਧਿਰਾਂ ਅਤੇ ਹੋਰਾਂ ਬਾਰੇ ਵੀ ਜਾਣਕਾਰੀ ਦੇਣਗੇ। ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਬੱਚਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ|  ਉਹਨਾਂ ਦੇਸ਼ ਦੀ ਚੋਣ ਪ੍ਰਣਾਲੀ ਬਾਰੇ ਦੱਸਿਆ ਅਤੇ ਕਿਹਾ ਕਿ ਬਾਲ ਸਭਾ ਇੱਕ ਅਜਿਹਾ ਮੰਚ ਹੋਵੇਗਾ ਜਿਸ 'ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵ...

ਸਪੀਕਰ ਸੰਧਵਾਂ ਨੇ ਸਾਵਨ ਝੂਲਾ ਉਤਸਵ ਸਮਾਰੋਹ ਵਿੱਚ ਕੀਤੀ ਸ਼ਿਰਕਤ

Punjab News
ਫਰੀਦਕੋਟ 29 ਜੁਲਾਈ, ਬੀਤੀ ਸ਼ਾਮ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਗਵਾਨ ਸ੍ਰੀ ਪਰਸ਼ੂਰਾਮ ਮੰਦਿਰ ਅਤੇ ਸ੍ਰੀ ਵਿਅੰਕਟੇਸ਼ਵਰ ਧਾਮ ਵਾਟਰ ਵਰਕਸ ਰੋਡ ਫਰੀਦਕੋਟ ਸਾਵਨ ਝੂਲਾ ਉਤਸਵ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਝੂਲਾ ਝੁਲਾਇਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿ ਉਹ ਹਰੇਕ ਧਰਮ ਦਾ ਸਨਮਾਨ ਕਰਦੇ ਹਨ। ਇਸ ਮੌਕੇ ਉਨ੍ਹਾਂ ਧਾਮ ਵੱਲੋਂ ਕੀਤੇ ਜਾਂਦੇ ਸਮਾਜਿਕ ਕੰਮਾਂ ਦੀ ਵੀ ਸਰਾਹਰਨਾ ਕੀਤੀ। ਇਸ ਮੌਕੇ ਧਾਮ ਵੱਲੋਂ ਕੁੜੀਆਂ ਨੂੰ ਮੁਫਤ ਸਿਲਾਈ ਸਿਖਾਉਣ ਦੇ ਕੰਮ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨ੍ਹਾਂ ਸਿਲਾਈ ਦਾ ਕੰਮ ਸਿਖ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਅਤੇ ਧਾਮ ਵੱਲੋਂ ਦਿੱਤੀਆਂ ਗਈਆਂ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਉਨ੍ਹਾਂ 31 ਹਜ਼ਾਰ ਰੁਪਏ ਮੰਦਰ ਨੂੰ ਭੇਂਟ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਅਤੇ ਮੰਦਿਰ ਦੇ ਸੰਚਾਲਕ ਹਾਜ਼ਰ ਸਨ।...

ਥਾਣਾ ਐਸ.ਟੀ.ਐਫ ਟੀਮ ਵੱਲੋਂ 01 ਕਿੱਲੋ 940 ਗ੍ਰਾਮ ਹੈਰੋਇਨ ਸਮੇਤ 11 ਦੋਸ਼ੀ ਗ੍ਰਿਫਤਾਰ ਅਤੇ ਇੱਕ ਹੋਰ ਮੁਕੱਦਮੇ ਵਿੱਚ 02 ਦੋਸ਼ੀਆਨ ਪਾਸੋਂ 01 ਕਿੱਲੋ ਹੈਰੋਇਨ ਬਰਾਮਦ

Punjab News
ਸਾਹਿਬਜ਼ਾਦਾ ਅਜੀਤ  ਸਿੰਘ ਨਗਰ 29 ਜੁਲਾਈ :ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਸ੍ਰੀ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਸ੍ਰੀ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ ਥਾਣਾ ਐਸ.ਟੀ.ਐਫ, ਮੋਹਾਲੀ ਦੀ ਟੀਮ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਜਦੋਂ ਐਸ.ਟੀ ਐਫ ਟੀਮ ਵੱਲੋਂ ਸਿਪਾਹੀ ਗੁਰਮੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬੀਹਲੇਵਾਲਾ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ (ਜੋ ਕਿ ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਹੈ) ਅਤੇ ਨਵਦੀਪ ਕੌਰ ਉਰਫ ਨਵ ਪਤਨੀ ਗੁਰਿੰਦਰ ਸਿੰਘ ਉਰਫ ਸੈਲੀ ਵਾਸੀ ਵਾਰਡ ਨੰ: 05 ਤਲਵੰਡੀ ਭਾਈ ਕੇ, ਥਾਣਾ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ਨੂੰ 440 ਗ੍ਰਾਮ ਹੈਰੋਇਨ ਅਤੇ ਕਾਰ ਨੰ: ਸੀ.ਐਚ-01-ਸੀ.ਬੀ.-6900 ਮਾਰਕਾ ਪੋ...

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

Punjab News
ਬੂਥਗੜ੍ਹ, 29 ਜੁਲਾਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ,ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪ...

ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੁੰਦੀ ਹੈ: ਐਸ.ਐਮ.ਓ ਡਾ. ਗਾਂਧੀ

Punjab News
ਫਾਜ਼ਿਲਕਾ, 29 ਜੁਲਾਈ () ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਵੱਲੋਂ ਸੀ.ਐਚ.ਸੀ.  ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡਾਇਰੀਆ ਰੋਕੋ ਮੁਹਿੰਮ ਤਹਿਤ ਸਬ ਸੈਂਟਰਾਂ ਵਿੱਚ ਲਗਾਏ ਗਏ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਨਿਰੀਖਣ ਕੀਤਾ।ਐਸ.ਐਮ.ਓ ਡਾ: ਗਾਂਧੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਸਤ ਦੀ ਬਿਮਾਰੀ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਦਸਤ ਲੱਗਣ 'ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ | ਦਸਤ ਹੋਣ ਦੀ ਸਥਿਤੀ ਵਿੱਚ, ਓਆਰਐਮ ਸਪਲੀਮੈਂਟਸ ਲਗਾਤਾਰ ਦਿੱਤੇ ਜਾਣੇ ਚਾਹੀਦੇ ਹਨ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਾਇਰੀਆ ਹੋਣ ਦੀ ਸੂਰਤ ਵਿੱਚ ਜ਼ਿੰਕ ਦੀਆਂ ਗੋਲੀਆਂ ਵੀ 14 ਦਿਨਾਂ ਲਈ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਕਿ 2 ਮਹੀਨੇ ਤੋਂ 6 ਮਹੀਨੇ ਤੱਕ ਦੇ ਬੱਚਿਆਂ ਨੂੰ 10 ਮਿਲੀਗ੍ਰਾਮ (ਅੱਧੀ ਗੋਲੀ) ਅਤੇ ਛੇ ਮਹੀਨੇ ਤੋਂ ਵੱਡੀ ਉਮਰ ਦੇ ਬੱਚਿਆਂ ...

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

Punjab News
ਫਾਜਿਲਕਾ 29 ਜੁਲਾਈ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੈਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਕੁਮਾਰ ਸ਼ਮੂਲੀਅਤ ਕੀਤੀ। ਇਸ ਸਮੈਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਵਿਸ਼ਵ ਹੈਪੇਟਾਈਟਸ ਦਿਵਸ ਇਸ ਸਾਲ @ਇਹ ਸਮਾਂ ਕਾਰਵਾਈ ਕਰਨ ਦਾ ਹੈ@ ਥੀਮ ਹੇਠ ਮਨਾਇਆ ਜਾ ਰਿਹਾ ਹੈ। ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀ...

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

Punjab News
ਅੰਮ੍ਰਿਤਸਰ 29 ਜੁਲਾਈ--  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣ। ਸ੍ਰੀ ਥੋਰੀ ਨੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।                 ਡਿਪਟੀ ਕਮਿਸ਼...

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

Punjab News
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਉੱਤੇ ਵਰਕਸ਼ਾਪ                 ਅੰਮ੍ਰਿਤਸਰ 29 ਜੁਲਾਈ:--- ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ।  ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 2...