Monday, September 28Malwa News
Shadow

Punjab News

ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Punjab News
ਫਾਜ਼ਿਲਕਾ 29 ਜੁਲਾਈਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਹਰਿਆਲੀ ਵੈਨ ਚਲਾਈ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਵੈਨ ਰਵਾਨਗੀ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦਾ ਸੰਸਥਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜ ਦੇ ਸਮੇਂ ਵਿਚ ਬੂਟਿਆਂ ਦੀ ਬਹੁਤ ਹੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜਨ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਸਾਫ-ਸੁਥਰਾ ਤੇ ਬਿਮਾਰੀਆਂ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਭਦੀ ਜਿੰਮੇਵਾਰੀ ਬਣਦੀ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਲੱਖ ਤੋਂ ਵਧੇਰੇ ਬੂਟੇ ਤਿਆਰ ਕੀਤੇ ਜਾ ਰਹੇ ਹਨ ਤੇ ਲਗਾਏ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਥੇ ਵੀ ਥਾਂ ਉਪਲਬੱਧ ...

ਆਨੰਦ ਉਤਸਵ 2024 ਰਾਹੀਂ ਵਾਤਾਵਰਣ ਸੰਭਾਲ ਲਈ ਨਵੇਕਲਾ ਉਪਰਾਲਾ ਕਰੇਗਾ ਫਾਜ਼ਿਲਕਾ

Punjab News
ਫਾਜਿਲ਼ਕਾ, 28 ਜੁਲਾਈਗਰੈਜੂਏਟ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (GWAF) ਵੱਲੋਂ ਵਾਤਾਵਰਨ ਨੂੰ ਸਮਰਪਿਤ ਆਪਣੀ ਕਿਸਮ ਵਿਲੱਖਣ ਆਨੰਦ ਉਤਸਵ ਤਹਿਤ ਇਸ ਸਾਲ, "ਡਾਇਲ-ਏ-ਟ੍ਰੀ" ਸਕੀਮ ਰਾਹੀਂ ਫਾਜ਼ਿਲਕਾ ਵਿਚ 10,000 ਬੂਟੇ ਲਗਾਉਣ ਦਾ ਅਭਿਲਾਸ਼ੀ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਪ੍ਰਸ਼ਾਸਨ ਨੇ ਮਨਰੇਗਾ ਦੀ ਮਦਦ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮਿੰਨੀ ਜੰਗਲਾਂ ਦੀ ਸਥਾਪਨਾ ਸਮੇਤ 12 ਲੱਖ ਰੁੱਖ ਲਗਾਉਣ ਦਾ ਟੀਚਾ ਰੱਖਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਸੁਸਾਇਟੀ ਦੇ ਸਹਿਯੋਗ ਨਾਲ ਵੱਡੇ ਪੱਧਰ 'ਤੇ ਬੂਟੇ ਲਗਾਉਣ ਲਈ ਆਪਣੇ ਕਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਬਾਰੇ ਗੱਲ ਕਰਦਿਆਂ ਸ੍ਰੀ ਨਵਦੀਪ ਅਸੀਜਾ ਆਖਦੇ ਹਨ ਕਿ ਫਾਜ਼ਿਲਕਾ ਜ਼ਿਲੇ ਨੂੰ ਮਹੱਤਵਪੂਰਨ ਵਾਤਾਵਰਣਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸ਼ਹਿਰ ਵਿਚ ਪ੍ਰਤੀ 35 ਵਿਅਕਤੀਆਂ ਲਈ ਸਿਰਫ਼ ਇੱਕ ਰੁੱਖ ਅਤੇ ਪ੍ਰਤੀ ਏਕੜ ਸਿਰਫ਼ ਦੋ ਰੁੱਖ ਹਨ। ਫਾਜ਼ਿਲਕਾ ਦਾ ਕੁੱਲ ਜੰਗਲੀ ਖੇਤਰ ਸਿਰਫ਼ 0.42 ਵਰਗ ਕਿਲੋਮੀਟਰ ਹੈ, ਜੋ ਕਿ ਇਸਦੀ ਕੁੱਲ ਜ਼ਮੀਨ ਦਾ ਸਿਰਫ਼ 1.42% ਹੈ, ਜੋ ਕਿ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ 8% ਦੇ ਉਲ...

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ

Punjab News
ਫ਼ਰੀਦਕੋਟ 28 ਜੁਲਾਈ,2024 ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਆਪਣੇ ਕੰਮ ਦੇ ਰੁਝੇਵਿਆਂ ਦੇ ਬਾਵਜੂਦ ਕੱਲ ਦੇਰ ਸ਼ਾਮ ਵੀ ਸਪੀਕਰ ਸੰਧਵਾਂ ਪਿੰਡ ਸੰਧਵਾਂ ਵਿਖੇ ਕਾਕਾ ਸਿੰਘ ਦੀ ਅਚਨਚੇਤ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪੁੱਜੇ । ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਾਕਾ ਸਿੰਘ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਉਪਰੰਤ ਸਪੀਕਰ ਸੰਧਵਾਂ ਮਨੋਜ ਕੁਮਾਰ ਵਾਸੀ ਕੋਟਕਪੂਰਾ ਦੇ ਗ੍ਰਹਿ ਵਿਖੇ ਉਹਨਾਂ ਦਾ ਹਾਲ ਚਾਲ ਜਾਨਣ ਪੁੱਜੇ। ਕੁਝ ਦਿਨ ਪਹਿਲਾਂ ਕੰਮ ਦੌਰਾਨ ਜਾ...

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ 

Punjab News
ਫ਼ਰੀਦਕੋਟ 28 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਗੁਰਬਾਣੀ ਦੇ ਮਹਾਂ ਵਾਕ "ਬਲਿਹਾਰੀ ਕੁਦਰਿਤ ਵਸਿਆ" ਨੂੰ ਸਮਰਪਿਤ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਵੱਖ ਵੱਖ ਪਿੰਡਾਂ ਵਿਚ ਕਿਸਾਨਾਂ ਦੇ ਟਿਊਬਵੈਲਾਂ ਉਪਰ ਛਾਂਦਾਰ ਬੂਟੇ ਲਗਾ ਕੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ । ਜਿਸ ਦਾ ਮੁੱਖ ਵਿਸ਼ਾ ਰਿਹਾ "ਮਨੁੱਖਾਂ ਅਤੇ ਪੌਦਿਆਂ ਵਿਚ ਨੇੜਤਾ ਵਧਾਈਏ"।  ਅੱਜ ਦੀ ਮੁਹਿੰਮ ਦੌਰਾਨ ਖੇਤੀ ਅਧਿਕਾਰੀਆਂ ਵਲੋਂ  ਵਾੜਾ ਦਰਾਕਾ,ਕੋਟ ਸੁਖੀਆ,ਰੱਤੀ ਰੋੜੀ, ਡੋਡ,ਵਾੜਾ ਭਾਈਕਾ, ਹਰੀ ਨੌ ਆਦਿ ਪਿੰਡਾਂ ਵਿਚ ਤਕਰੀਬਨ ਦਸ ਹਜ਼ਾਰ ਛਾਂਦਾਰ ਬੂਟੇ ਲਗਾਏ ਗਏ। ਸਹਾਇਕ ਤਕਨੀਕੀ ਪ੍ਰਬੰਧਕ ਰਾਜਾ ਸਿੰਘ ਨੇ ਅੱਜ ਦੀ ਮੁਹਿੰਮ ਵਿੱਚ ਅਹਿਮ ਯੋਗਦਾਨ ਪਾਇਆ। ਪਿੰਡ ਵਾੜਾ ਦੜਾਕਾ ਵਿਚ  ਗੱਲਬ...

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

Punjab News
ਫਾਜ਼ਿਲਕਾ/ਅਬੋਹਰ 28 ਜੁਲਾਈ          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।           ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ਸੜਕਾਂ  ਤੇ  ਪੱਕੀਆਂ ਇੰਟਰਲੋਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਵਾਈਆਂ ਜਾ ਰਹੀਆਂ ਹਨ, ਇਸੇ ਤਹਿਤ ਹੀ ਅੱਜ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ...

ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ 

Punjab News
ਫਿਰੋਜ਼ਪੁਰ 28 ਜੁਲਾਈ 2024 (                               ) ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵੱਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ ਕੀਤੀ ਗਈ  ਹੈ।                  ਇਸ ਮੌਕੇ ਜਾਣਕਾਰੀ ਦਿੰਦਿਆਂ ਤਰਸੇਮ ਸ਼ਰਮਾ ਡੀਐਸਪੀ ਰਿਟਾਇਰ ਪ੍ਰਧਾਨ ਸ੍ਰੀ ਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਅਤੇ ਤਰਸੇਮ ਸ਼ਰਮਾ ਬਿਜਲੀ ਬੋਰਡ ਨੇ ਦੱਸਿਆ ਕਿ ਇਹ ਲੰਗਰ ਸੇਵਾ ਮਿਤੀ 26 ਜੁਲਾਈ ਤੋਂ ਸ਼ੁਰੂ ਹੋਕੇ 30 ਜੁਲਾਈ 2024 ਤੱਕ ਚੱਲੇਗੀ। ਉਹਨਾਂ ਕਿਹਾ ਕਿ ਇਹ ਲੰਗਰ ਸੇਵਾ ਵਿੱਚ ਪਿੰਡ ਵਾਸੀਆ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਲੰਗਰ ਚਿੰਤਪੁਰਨੀ ਦੇ ਦਰਬਾਰ ਦੇ ਨਜ਼ਦੀਕ ਇੱਛਾਪੂਰਨ  ਵੀਰ ਹਨੁਮਾਨ ਮੰਦਿਰ ਗੰਗਰੀਟ ਵਿਖੇ ਲਗਾਇਆ ਗਿਆ ਹੈ , ਜਿੱਥੇ ਕਿ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਲੰਗਰ ਛਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੰਗਰ ਵਿ...

-“ਮੈਂ ਤੇ ਮੇਰਾ ਰੁੱਖ” ਮੁਹਿੰਮ  ਤਹਿਤ ਸਪੀਕਰ ਸੰਧਵਾਂ ਨੇ ਨਿਰੋਗ ਬਾਲ ਆਸ਼ਰਮ ਵਿੱਚ ਲਗਾਏ ਪੌਦੇ

Punjab News
ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਰੋਲ ਬਾਗ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ ।  ਉਹਨਾਂ ਕਿਹਾ ਕਿ ਵੱਧ ਰਹੇ ਉਦਯੋਗਾਂ, ਕਾਰਖਾਨਿਆਂ ਅਤੇ ਗੱਡੀਆਂ ਦੀ ਬਹੁਤਾਤ ਕਾਰਨ ਧਰਤੀ ਤੇ ਤਾਪਮਾਨ  48 ਡਿਗਰੀ ਤੱਕ ਪਹੁੰਚ ਜਾਂਦਾ ਹੈ। ਉਨ੍ਹਾਂ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਆਉਣ ਵਾਲੇ  ਕੁਝ ਸਾਲਾਂ ਵਿੱਚ ਪਾਰਾ 50 ਤੋਂ 52 ਡਿਗਰੀ ਤੱਕ ਪਹੁੰਚ ਸਕਦਾ ਹੈ ਜੋ ਧਰਤੀ ਤੇ ਰਹਿਣ ਵਾਲੇ ਬਸ਼ਿੰਦਿਆਂ ਤੋਂ ਇਲਾਵਾ ਬੇਜੁਬਾਨ ਜੀਵਾਂ ਤੇ ਪੰਛੀਆਂ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ।  ਉਹਨਾਂ ਰੁੱਖ ਲਗਾਉਣ ਨੂੰ ਵੱਧ ਰਹੇ  ਤਾਪਮਾਨ ਨੂੰ ਠੱਲ੍ਹ ਪਾਉਣ ਦਾ ਇੱਕੋ ਇੱਕ ਤਰੀਕਾ ਦੱਸਿਆ ਅਤੇ ਪੁਰਜ਼ੋਰ   ਅਪੀਲ ਕੀਤੀ ਕਿ ਹਰ ਇਕ ਮਨੁੱਖ ਨੂੰ ਵਾਤਾਵਰਨ ਪ੍ਰਤੀ ਆਪਣਾ ਫਰਜ਼ ਸਮਝਦੇ ਹੋਏ ਵੱ...

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

Breaking News, Hot News, Punjab News
ਫਾਜ਼ਿਲਕਾ 27 ਜੁਲਾਈ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨ...

ਲਾਕ ਖੂਈਖੇੜਾ ਦੇ ਸੈਂਟਰਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ 

Breaking News, Hot News, Punjab News
ਫਾਜ਼ਿਲਕਾ, 27 ਜੁਲਾਈ () ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦੇ ਮੁੱਖ ਕਾਰਨਾਂ ਵਿੱਚ ਗੰਦਾ ਪਾਣੀ ਪੀਣਾ ਅਤੇ ਸੜੇ ਫਲ ਖਾਣਾ, ਫਲਾਂ ਅਤੇ ਮੱਖੀਆਂ ਨਾਲ ਦੂਸ਼ਿਤ ਭੋਜਨ ਖਾਣਾ ਅਤੇ ਹੱਥ ਧੋਤੇ ਬਿਨਾਂ ਖਾਣਾ ਖਾਣਾ ਆਦਿ ਸ਼ਾਮਿਲ ਹਨ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਹਲਕਾ ਬੁਖਾਰ ਅਤੇ ਮਾਸਪੇਸ਼ੀਆਂ ਵਿੱਚ ਦਰਦ, ਭੁੱਖ ਨਾ ਲੱਗਣਾ, ਵਾਰ-ਵਾਰ ਉਲਟੀਆਂ ਆਉਣਾ, ਪਿਸ਼ਾਬ ਦਾ ਰੰਗ ਪੀਲਾ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਏ ਅਤੇ ਈ ਤੋਂ ਬਚਾਅ ਲਈ ਪਾਣੀ ਨੂੰ ਕਿਸੇ ਸਾਫ਼-ਸੁਥਰੀ ਥਾਂ ਜਾਂ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਸਾਫ਼ ਬਰਤਨ ...

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

Breaking News, Hot News, Punjab News
ਫਰੀਦਕੋਟ – 27 ਜੁਲਾਈ 2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ  ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ - ਕਮ - ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ । ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਵਿਭਾਗਾ ਵੱਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖੇਤੀ ਧੰਦਿਆ ਨਾਲ ਸੰਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸੰਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ –ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂੰ ਕਰ...