ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੁੰਦੀ ਹੈ: ਐਸ.ਐਮ.ਓ ਡਾ. ਗਾਂਧੀ
ਫਾਜ਼ਿਲਕਾ, 29 ਜੁਲਾਈ () ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਵੱਲੋਂ ਸੀ.ਐਚ.ਸੀ. ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡਾਇਰੀਆ ਰੋਕੋ ਮੁਹਿੰਮ ਤਹਿਤ ਸਬ ਸੈਂਟਰਾਂ ਵਿੱਚ ਲਗਾਏ ਗਏ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਨਿਰੀਖਣ ਕੀਤਾ।ਐਸ.ਐਮ.ਓ ਡਾ: ਗਾਂਧੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਸਤ ਦੀ ਬਿਮਾਰੀ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਦਸਤ ਲੱਗਣ 'ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ | ਦਸਤ ਹੋਣ ਦੀ ਸਥਿਤੀ ਵਿੱਚ, ਓਆਰਐਮ ਸਪਲੀਮੈਂਟਸ ਲਗਾਤਾਰ ਦਿੱਤੇ ਜਾਣੇ ਚਾਹੀਦੇ ਹਨ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਾਇਰੀਆ ਹੋਣ ਦੀ ਸੂਰਤ ਵਿੱਚ ਜ਼ਿੰਕ ਦੀਆਂ ਗੋਲੀਆਂ ਵੀ 14 ਦਿਨਾਂ ਲਈ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਕਿ 2 ਮਹੀਨੇ ਤੋਂ 6 ਮਹੀਨੇ ਤੱਕ ਦੇ ਬੱਚਿਆਂ ਨੂੰ 10 ਮਿਲੀਗ੍ਰਾਮ (ਅੱਧੀ ਗੋਲੀ) ਅਤੇ ਛੇ ਮਹੀਨੇ ਤੋਂ ਵੱਡੀ ਉਮਰ ਦੇ ਬੱਚਿਆਂ ...