-“ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਨਿਰੋਗ ਬਾਲ ਆਸ਼ਰਮ ਵਿੱਚ ਲਗਾਏ ਪੌਦੇ
ਫ਼ਰੀਦਕੋਟ 28 ਜੁਲਾਈ,2024
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਰੋਲ ਬਾਗ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ ।
ਉਹਨਾਂ ਕਿਹਾ ਕਿ ਵੱਧ ਰਹੇ ਉਦਯੋਗਾਂ, ਕਾਰਖਾਨਿਆਂ ਅਤੇ ਗੱਡੀਆਂ ਦੀ ਬਹੁਤਾਤ ਕਾਰਨ ਧਰਤੀ ਤੇ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਂਦਾ ਹੈ। ਉਨ੍ਹਾਂ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ ਪਾਰਾ 50 ਤੋਂ 52 ਡਿਗਰੀ ਤੱਕ ਪਹੁੰਚ ਸਕਦਾ ਹੈ ਜੋ ਧਰਤੀ ਤੇ ਰਹਿਣ ਵਾਲੇ ਬਸ਼ਿੰਦਿਆਂ ਤੋਂ ਇਲਾਵਾ ਬੇਜੁਬਾਨ ਜੀਵਾਂ ਤੇ ਪੰਛੀਆਂ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ।
ਉਹਨਾਂ ਰੁੱਖ ਲਗਾਉਣ ਨੂੰ ਵੱਧ ਰਹੇ ਤਾਪਮਾਨ ਨੂੰ ਠੱਲ੍ਹ ਪਾਉਣ ਦਾ ਇੱਕੋ ਇੱਕ ਤਰੀਕਾ ਦੱਸਿਆ ਅਤੇ ਪੁਰਜ਼ੋਰ
ਅਪੀਲ ਕੀਤੀ ਕਿ ਹਰ ਇਕ ਮਨੁੱਖ ਨੂੰ ਵਾਤਾਵਰਨ ਪ੍ਰਤੀ ਆਪਣਾ ਫਰਜ਼ ਸਮਝਦੇ ਹੋਏ ਵੱ...