ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਆਯੋਜਨ
ਫਿਰੋਜ਼ਪੁਰ, 25 ਜੁਲਾਈ 2024
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿੱਚ ਭਾਰਤੀ ਨਿਆਂ ਸੰਹਿਤਾ ਸਣੇ ਸਵੱਛ ਭਾਰਤ ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਇਨ੍ਹਾਂ ਵਿਸ਼ਿਆਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ਭਰ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ, ਜਿਨ੍ਹਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ।
ਉਥੇ ਹੀ ਇਸ ਮੌਕੇ ਡਿਪਟੀ ਡੀਈਓ ਨੇ ਕਿਹਾ ਕਿ ਮੰਤਰਾ...








