Monday, September 28Malwa News
Shadow

Punjab News

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

Punjab News
ਫਰੀਦਕੋਟ 25 ਜੁਲਾਈ ()  ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ 02 , ਆਂਗਣਵਾੜੀ ਸੈਂਟਰ ਕਲੇਰ, ਆਂਗਣਵਾੜੀ ਸੈਂਟਰ ਗੋਲੇਵਾਲਾ ਆਦਿ  ਦਾ ਦੌਰਾ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਬੀਤੇ ਦਿਨ ਪਿੰਡ ਕੰਮੇਆਣਾ ਵਿਖੇ ਆਂਗਣਵਾੜੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਐਸ ਐਨ ਪੀ ਵਸਤਾਂ ਨੂੰ ਪਕਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ  । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਟਰਾਂ ਦੇ ਦੌਰੇ ਦੌਰਾਨ ਮਿੱਠਾ ਦਲੀਆ, ਨਮਕੀਨ ਦਲੀਆ ਅਤੇ ਪ੍ਰੀਮਿਕਸ ਖਿਚੜੀ  ਨੂੰ ਮੌਕੇ ਤੇ ਪਕਵਾ ਕੇ ਲਾਭਪਾਤਰੀਆਂ ਨੂੰ ਵੰਡਿਆ ਗਿਆ ਅਤੇ ਇਸ ਦੀ ਕੁਆਲਿਟੀ ਸਬੰਧੀ ਵਿਚਾਰ ਚਰਚਾ ਕ...

ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

Punjab News
ਫਾਜਿਲਕਾ 25 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਸਿਹਤ ਕਰਮਚਾਰੀ ਗੁਰਜੀਤ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ   ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱ...

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab News
ਮਾਨਸਾ, 25 ਜੁਲਾਈ:ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।ਜੱਜ ਸਾਹਿਬ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ...

ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

Punjab News
ਮਾਨਸਾ, 25 ਜੁਲਾਈ: ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਮੁਨਿਆਦੀ ਕਰਵਾ ਕੇ ਡੇਂਗੂ ਦੇ ਲੱਛਣ ਅਤੇ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿੱਚ ਕਿਤੇ ਵੀ ਖੜ੍ਹੇ ਪਾਣੀ ਉੱਤੇ ਮੱਛਰ ਪਨਪਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀਆ ਡੇਂਗੂ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ। ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵੱਧ ਜਾਂਦਾ ਹੈ, ਇਸ ਲਈ ਸਾਨੂੰ ਬਰਸਾਤੀ ਮੌਸਮ ਵਿੱਚ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਖ਼ਾਸਕਰ ਘਰਾਂ ਵਿੱਚ ਪਏ ਗਮ੍ਹਲੇ, ਖਾਲੀ ਬਰਤਨ, ਟਾਇਰ, ਛੱਤਾਂ ’ਤੇ ਪਏ ਟਾਇਰ ਜਾਂ ਖਾਲੀ ਬਰਤਨ ਆਦਿ ਵਿੱਚ ਪਾਣੀ ਨਾ ਜਮ੍ਹਾਂ ਹੋਣ ਦ...

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ  ਕਮਿਸ਼ਨਰ

Punjab News
ਫਾਜਿਲਕਾ 25 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ....

ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ  ਮੁਕਾਬਲਿਆਂ ਦਾ ਆਯੋਜਨ 

Punjab News
ਫਿਰੋਜ਼ਪੁਰ, 25 ਜੁਲਾਈ 2024 ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿੱਚ ਭਾਰਤੀ ਨਿਆਂ ਸੰਹਿਤਾ ਸਣੇ ਸਵੱਛ ਭਾਰਤ  ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਇਨ੍ਹਾਂ ਵਿਸ਼ਿਆਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।   ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ਭਰ ਵਿੱਚ 1 ਜੁਲਾਈ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਗਏ ਹਨ, ਜਿਨ੍ਹਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ।  ਉਥੇ ਹੀ ਇਸ ਮੌਕੇ ਡਿਪਟੀ ਡੀਈਓ ਨੇ ਕਿਹਾ ਕਿ ਮੰਤਰਾ...

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Punjab News
ਜੰਡਿਆਲਾ ਗੁਰੂ , 25  ਜੁਲਾਈ : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤ...

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

Punjab News
ਬਠਿੰਡਾ, 25 ਜੁਲਾਈ : ਨਰਮਾ ਪੱਟੀ ਵਾਲੇ ਜਿਲ੍ਹਿਆਂ ਵਿੱਚ ਆਈ.ਸੀ.ਏ.ਆਰ.-ਸੀ.ਆਈ.ਸੀ.ਆਰ. ਸਿਰਸਾ ਵੱਲੋਂ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜ੍ਹੀ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਰਿਜਨਲ ਰੀਸਰਚ ਸਟੇਸ਼ਨ ਬਠਿੰਡਾ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਜਿੰਦਰ ਕੌਰ, ਐਂਟੋਮੋਲੋਜਿਸ਼ਟ, ਰਿਸਰਚ ਸਟੇਸ਼ਨ ਬਠਿੰਡਾ ਨੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਨਰਮੇਂ ਦੀ ਫਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਨਰਮੇਂ ਵਿੱਚ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੋਲਾਸਟੋ 200 ਗਰਾਮ ਜਾਂ ਸਫੀਨਾ 400 ਮਿਲੀਲਿਟਰ ਜਾਂ ਓਸ਼ੀਨ 60 ਗਰਾਮ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੋਈ ਵੀ ਕੀਟਨਾਸ਼ਕ ਦਵਾਈ ਸਪਰੇ ਕਰ ਸਕਦੇ ਹਨ। ਡਾ. ਅਮਨਪ੍ਰੀਤ ਸਿੰਘ ਸਾਇੰਸਦਾਨ ਸੀ.ਆਈ.ਸੀ.ਆਰ., ਸਿਰਸਾ ਨੇ ਕਿਸਾਨਾਂ ਨੂੰ ਨਰਮੇਂ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਨਰਮੇਂ ਦੀ ਖੇਤੀ ਨੂੰ ਸਫਲ ਬਣਾਉਣ ਲਈ ਨੁ...

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ: ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ।          ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।...

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ...