Monday, September 28Malwa News
Shadow

Punjab News

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

Punjab News
ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ, ਸ. ਸੰਧਵਾਂ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਬਜਟ ਮਹਿਜ਼ ਰਸਮੀ ਕਾਰਵਾਈ ਹੈ ਅਤੇ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ। ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ...

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

Punjab News
ਚੰਡੀਗੜ੍ਹ, 23 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਦੌਰਾਨ ਖਾਦ ਸਬਸਿਡੀਆਂ ‘ਚ ਕੀਤੀ ਗਈ ਭਾਰੀ ਕਟੌਤੀ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਖਾਦ ਸਬਸਿਡੀਆਂ ਵਿੱਚ ਭਾਰੀ ਕਟੌਤੀ ਨਾ ਸਿਰਫ਼ ਦੇਸ਼ ਦੇ ਕਿਸਾਨਾਂ 'ਤੇ ਬੋਝ ਪਾਵੇਗੀ ਸਗੋਂ ਪੰਜਾਬ ਦੀ ਆਰਥਿਕਤਾ 'ਤੇ ਵੀ ਮਾੜਾ ਅਸਰ ਪਾਵੇਗੀ ਕਿਉਂਕਿ ਪੰਜਾਬ ‘ਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਵਰਗੀਆਂ ਵਚਨਬੱਧਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਵਧੇਰੇ ਹੈਰਾਨ ਕਰਨ ਵਾਲਾ ਅਤੇ ...

ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ

Punjab News
ਲੁਧਿਆਣਾ, 23 ਜੁਲਾਈ (000) - ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਰਾਹੀਂ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਇੱਕ ਨਵੀਂ ਪਹਿਲਕਦਮੀ ਤਹਿਤ ਰੈਡ ਕਰਾਸ ਸੁਸਾਇਟੀ ਆਉਣ ਵਾਲੇ ਸਮੇਂ ਵਿੱਚ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਚੇਅਰਮੈਨ ਵੀ ਹਨ, ਨੇ ਇਮਾਰਤ ਦਾ ਜਾਇਜ਼ਾ ਲਿਆ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਵਿੱਚ ਇਮਾਰਤ ਦੀ ਮੁਰੰਮਤ ਸਬੰਧੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਹੋਰਾਂ ਨੇ ਦੱਸਿਆ ਕਿ  ਦਿਵਿਆਂਗਜਨਾਂ ਨੂੰ ਆਰਥਿਕ ਤੌਰ 'ਤੇ ਸਮਰੱਥ ਬਣਾਉਣ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦਾ ਟੀਚਾ ਇਹਨਾਂ ਵਿਅਕਤੀਆਂ ਨੂੰ ਆਮਦਨੀ ਦੇ ਮੌਕੇ ਪ੍ਰਦਾਨ ਕਰਕੇ ਅਤੇ ਉਹਨਾਂ ਨੂੰ ਆਪਣੇ ਉਤ...

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Punjab News
ਲੁਧਿਆਣਾ, 23 ਜੁਲਾਈ (000)  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸਿ਼ਰਕਤ ਕੀਤੀ।ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅ...

ਜਿ਼ਲ੍ਹੇ ਵਿੱਚ ਨਸਿ਼ਆਂ ਵਿਰੁੱਧ ਜੋਨ ਪੱਧਰੀ ਨਾਟਕ ਮੁਕਾਬਲਿਆਂ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ                 ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੀ ਅਗਵਾਈ ਵਿੱਚ ਅੱਜ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ ।                ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਜੀ (ਪੀ ਸੀ ਐਸ) ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ। ਜਿ਼ਲ੍ਹੇ ਦੇ 10 ਜੋਨਾਂ ਦੇ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਇਹਨਾਂ ਜੋਨ ਪੱਧਰੀ ...

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ ਸੀ ਪਾਈਟ ਟਰੇਨਿੰਗ ਅਦਾਰਾ ਬੋੜਾਵਾਲ ਵਿਖੇ ਪੌਦੇ ਲਗਾਏ

Punjab News
ਮਾਨਸਾ, 23 ਜੁਲਾਈ:ਸੀ-ਪਾਈਟ ਕੈਂਪ ਬੋੜਾਵਾਲ ਦੇ ਸਾਰੇ ਟਰੇਨੀਜ਼ ਯੁਵਕ, ਸਟਾਫ ਮੈਂਬਰਜ਼ ਅਤੇ ਸਿਖਲਾਈ ਅਧਿਕਾਰੀਆਂ ਵੱਲੋਂ ‘ਰੁੱਖ ਲਗਾਓ ਵਾਤਾਵਰਨ ਬਚਾਓ’ ਦਾ ਸੁਨੇਹਾ ਦਿੰਦਿਆਂ ਕੈਂਪ ਅੰਦਰ ਅਤੇ ਆਲੇ ਦੁਆਲੇ ’ਚ ਪੌਦੇ ਲਗਾਏ ਗਏ।ਇਸ ਮੌਕੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਯੁਵਕਾਂ ਨੂੰ ਪੇੜ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਰੁੱਖਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਖੁਸ਼ਹਾਲ ਤੇ ਚੰਗਾ ਵਾਤਾਵਰਣ ਪੇੜ-ਪੌਦਿਆਂ ਦੀ ਹੀ ਦੇਣ ਹੈ। ਅੱਜ ਦੇ ਮਾਹੌਲ ਵਿੱਚ ਸਾਫ ਸੁਥਰੇ ਵਾਤਾਵਰਣ ਅਤੇ ਮੌਸਮ ਵਿੱਚ ਸਥਿਰਤਾ ਰੱਖਣ ਲਈ ਪੇੜ ਪੌਦੇ ਲਗਾਉਣੇ ਜਰੂਰੀ ਹਨ।ਸਿਖਲਾਈ ਅਧਿਕਾਰੀ ਨੇ ਕੈਂਪ ਵਿਖੇ ਅਗਨੀਵੀਰ ਦੀ ਭਰਤੀ ਲਈ ਸਰੀਰਿਕ ਸਿਖਲਾਈ ਲੈ ਰਹੇ ਯੁਵਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਇਸ ਤੋਂ ਆਪਣੇ ਆਪ ਨੂੰ ਬਚਾਏ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ਿਲ੍ਹਾ ਮਾਨਸਾ ਅਤੇ ਬਰਨਾਲਾ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੋ ਯੁਵਕ ਪੰਜਾਬ ਪੁਲਿਸ, ਐੱਸ.ਐੱਸ.ਸੀ (ਜੀ.ਡੀ), ਆਰਮੀ ਅਗਨੀਵੀਰ ਅਤੇ ਹੋਰ ਪੇਪਰਾ ਦੀ ਤਿਆਰੀ ਅਤੇ ਸਰੀਰਿਕ ਸਿਖਲਾ...

55 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਵਿਖੇ ਸਥਾਪਿਤ ਹੋਵੇਗਾ ਡਾਇਲਸਿਸ ਯੂਨਿਟ— ਨਰਿੰਦਰ ਪਾਲ ਸਿੰਘ ਸਵਨਾ

Punjab News
ਫਾਜ਼ਿਲਕਾ, 23 ਜੁਲਾਈਪੰਜਾਬ ਸਰਕਾਰ ਸਿਹਤ ਸੰਸਥਾਵਾਂ ਵਿਖੇ ਸਿਹਤ ਸੇਵਾਵਾਂ ਦਾ ਲਗਾਤਾਰ ਵਿਸਥਾਰ ਕਰਨ ਦੇ ਮੰਤਵ ਤਹਿਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ਵਿਖੇ 55 ਲੱਖ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਡਾਇਲਸਿਸ ਯੂਨਿਟ ਦਾ ਨਿਰੀਖਣ ਕਰਨ ਮੌਕੇ ਕੀਤਾ।ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਡਾਇਲਸਿਸ ਯੁਨਿਟ ਵਿਖੇ 3 ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਸ਼ੀਨਾਂ ਦੇ ਸ਼ੁਰੂ ਹੋਣ ਨਾਲ ਕਿਡਨੀ ਨਾਲ ਪੀੜ੍ਹਤ ਮਰੀਜਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਲਗਾਤਾਰ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੂਨਿਟ ਦੀ ਸਥਾਪਨਾ ਨਾਲ ਜਿਥੇ ਮਰੀਜਾਂ ਨੂੰ ਦੂਰ ਦਰਾਡੇ ਜਾਣ ਦੀ ਜਰੂਰਤ ਨਹੀ ਹੋਵੇਗੀ ਉਥੇ ਡਾਇਲਸਿਸ ਦੀ ਸੁਵਿਧਾ ਮੁਫਤ ਉਪਲਬਧ ਰਹੇਗੀ।ਉਨ੍ਹਾਂ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਮਰੀਜਾਂ ਨੁੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਪ੍ਰੇਸ਼ਾਨੀ ਨਾ ...

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦਾ ਹੈ ਹੈਜ਼ਾ, ਦਸਤ, ਹੈਪੇਟਾਈਟਸ ਏ ਤੇ ਈ – ਡਾ. ਰਾਜਵਿੰਦਰ ਕੌਰ 

Punjab News
ਫ਼ਿਰੋਜ਼ਪੁਰ 22 ਜੁਲਾਈ 2024 : ਦੁਨੀਆ ਵਿੱਚ ਹਰ ਸਾਲ ਲੱਗਭਗ 12 ਲੱਖ ਲੋਕ ਦੁਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਕਾਰਨ ਮੌਤ ਦਾ ਸ਼ਿਕਾਰ ਹੁੰਦੇ ਹਨ। ਇਸ ਲਈ ਹਮੇਸ਼ਾ ਸਾਫ਼ ਪਾਣੀ ਦੀ ਹੀ ਪੀਣ ਲਈ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋ ਬਚਾਅ ਸੰਬੰਧੀ ਐਡਵਾਈਜਾਰੀ ਜਾਰੀ ਕਰਨ ਮੌਕੇ ਕੀਤਾ।  ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਹੈਜ਼ਾ, ਦਸਤ ਰੋਗ, ਹੈਪਿਟਾਈਟਸ ਏ ਅਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਸਤੇ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ। ਖੁੱਲ੍ਹੇ ਮੈਦਾਨ ਵਿੱਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜ...

25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ

Punjab News
ਫਿਰੋਜ਼ਪੁਰ, 22 ਜੁਲਾਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਮੀਟਿੰਗ ਕਰਨ ਮੌਕੇ ਦਿੱਤੀ।       ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ  ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀਡਬਲਯੂਡੀ ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।   ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਊਹ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਸਰਹੱਦੀ ਪਿੰਡਾਂ ਦੇ ਲੋਕਾਂ, ਪੰਚਾਂ ਸਰਪੰਚਾ ਨਾਲ ਨਸ਼ਿਆਂ, ਮਾਇਨਿੰਗ ਆਦਿ ਮੁੱਦਿਆਂ ਤੇ ਗੱਲਬਾਤ ਕਰਨਗੇ ਅਤੇ ਸਰਹੱਦੀ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬ...

ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Punjab News
ਅੰਮ੍ਰਿਤਸਰ 22 ਜੁਲਾਈ : ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ ਤ...