Monday, September 28Malwa News
Shadow

Punjab News

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ

Punjab News
ਫਾਜ਼ਿਲਕਾ 22 ਜੁਲਾਈ : ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੇ ਪਾਣੀ ਦੇ ਆਰ.ਓ ਸਿਸਟਮ ਦਾ ਨਿਰੀਖਣ ਕੀਤਾ ਗਿਆ।         ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਵਿੱਚ ...

ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ-ਸਪੀਕਰ ਸੰਧਵਾਂ

Punjab News
ਫਰੀਦਕੋਟ 22 ਜੁਲਾਈ : ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਅਜਿਤ ਗਿੱਲ, ਬਲਾਕ ਜੈਤੋ ਦੀ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ 1 ਲੱਖ ਰੁਪਏ ਦੇਣ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦਿਆਂ ਦੱਸਿਆ ਕਿ ਪਿੰਡ ਦੀ ਹੋਣਹਾਰ ਵੀਰਪਾਲ ਕੌਰ ਪੁੱਤਰੀ ਸ. ਸੁਖਦੇਵ ਸਿੰਘ ਜੋ ਕਿ ਅਥਲੀਟ ਹੈ ਅਤੇ ਪੜ੍ਹਾਈ ਵਿੱਚ ਵੀ ਹੋਣਹਾਰ ਹੈ, ਆਪਣੀ ਪੜ੍ਹਾਈ ਦੀ ਫੀਸ ਦੇਣ ਲਈ ਝੋਨਾ ਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ, ਉਹ ਤੁਰੰਤ ਵੀਰਪਾਲ ਕੌਰ ਦੇ ਗ੍ਰਹਿ ਵਿਖੇ ਬੱਚੀ ਦੀ ਹੌਂਸਲਾ ਅਫਜਾਈ ਲਈ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ...

ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

Punjab News
ਮਾਨਸਾ, 22 ਜੁਲਾਈ: ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਚਿਕਨਗੁਨੀਆ ਟਾਈਫਾਇਡ ਦਸਤ ਅਤੇ ਉਲਟੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਮੂਸਤੈਦੀ ਨਾਲ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੁਰੂ ਘਰਾਂ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਨਿਰੰਤਰ ਫੌਗਿੰਗ ਕਰਵਾਈ ਜਾਵੇ।ਇਸ ਮੌਕੇ ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.ਆਰਥੋ ਨੇ ਫੀਲਡ ਦੇ ਸਮੂਹ ਸਿਹਤ ਕਰਮਚਾਰੀਆਂ ਨੂੰ ਹੈਜਾ, ਟਾਇਫਾਇਡ, ਉਲਟੀ...

ਸਟਾਪ ਡਾਇਰੀਆ ਮੁਹਿੰਮ ਤਹਿਤ ਆਸ਼ਾ ਵਰਕਰਾਂ ਘਰ-ਘਰ ਜਾ ਕੇ ਵੰਡ ਰਹੀ ਓਆਰਐਸ

Punjab News
ਫਾਜ਼ਿਲਕਾ 22 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀ ਅਗਵਾਈ ਹੇਠ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ 'ਚ ਬਲਾਕ ਖੂਈਖੇੜਾ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਸਟਾਪ ਡਾਇਰੀਆ ਮੁਹਿੰਮ ਤਹਿਤ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 2 ਮਹੀਨੇ ਤੱਕ ਚੱਲੇਗੀ। ਜਿਸ ਵਿੱਚ ਆਸ਼ਾ ਵਰਕਰਾਂ ਨੇ ਆਪਣੇ ਇਲਾਕੇ ਵਿੱਚ ਘਰ-ਘਰ ਜਾ ਕੇ ਛੋਟੇ ਬੱਚਿਆਂ ਦਾ ਸਰਵੇਖਣ ਕੀਤਾ ਅਤੇ ਇਨ੍ਹਾਂ ਘਰਾਂ ਵਿੱਚ ਛੇ ਮਹੀਨੇ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇੱਕ-ਇੱਕ ਪੈਕੇਟ ਓ.ਐਸ.ਐਮ. ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਡਾਇਰੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਆਦਾ ਉਲਟੀਆਂ ਅਤੇ ਦਸਤ ਲੱਗਣ ਵਾਲੇ ਬੱਚਿਆਂ ਨੂੰ ਨੇੜਲੇ ਸਿਹਤ ਕੇਂਦ...

ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਮਾਰਕਫੈਡ ਵੱਲੋਂ  ਗਿਜਾਈ ਵਸਤੂਆਂ ਦੀ ਵੰਡ ਤੋਂ ਪਹਿਲਾਂ ਕੀਤੀ ਕੁਆਲਿਟੀ ਚੈੱਕ

Punjab News
ਐਸ.ਏ.ਐਸ. ਨਗਰ, 22 ਜੁਲਾਈ: ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ 22 ਜੁਲਾਈ ਨੂੰ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਗਿਜਾਈ ਵਸਤੂਆਂ ਦੀ ਸਪਲਾਈ ਦੀ ਵੰਡ ਕਰਨ ਤੋਂ ਪਹਿਲਾਂ ਬਲਾਕ ਪੱਧਰ ਤੇ ਆਂਗਣਵਾੜੀ ਸੈਂਟਰ ਸੋਹਾਣਾ 6 ਵਿਖੇ ਸ਼੍ਰੀਮਤੀ ਗੁਰਸਿਮਰਨ ਕੌਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਐਸ.ਏ.ਐਸ ਨਗਰ, ਬਲਾਕ ਖਰੜ-2 ਦੀ ਪ੍ਰਧਾਨਗੀ ਹੇਠ ਸਰਕਲ ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਆਂਗਣਵਾੜੀ ਵਰਕਰਾਂ, ਯੂਨੀਅਨ ਦੀ ਬਲਾਕ ਪ੍ਰਧਾਨ ਦੀ ਮੌਜੂਦਗੀ ਵਿੱਚ ਮਾਰਕਫੈਡ ਤੋਂ ਪ੍ਰਾਪਤ ਪ੍ਰੀਮਿਕਸ ਖਿਚੜੀ ਅਤੇ ਪ੍ਰੀਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਕੁਆਲਿਟੀ ਚੈੱਕ ਕੀਤੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ ਯੋਗ ਹੈ।...

ਦਿਮਾਗ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ: ਡਾ ਕੱਕੜ

Punjab News
ਫਾਜ਼ਿਲਕਾ 22 ਜੁਲਾਈ ਯ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜ਼ਨ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਮਨਾਉਣ ਦਾ ਮਕਸਦ ਦਿਮਾਗ ਦੀ ਚੰਗੀ ਸਿਹਤ ਲਈ ਅਤੇ ਦਿਮਾਗੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਰੀਰਕ ਪੱਖੋਂ ਤੰਦਰੁਸਤ ਹੋਣਾ ਹੀ ਤੰਦਰੁਸਤੀ ਨਹੀਂ ਹੈ ਸਗੋਂ ਮਾਨਸਿਕ ਅਤੇ ਦਿਮਾਗੀ ਤੌਰ ਤੇ ਵੀ ਤੰਦਰੁਸ ਹੋਣਾ ਹੀ ਤੰਦਰੁਸਤੀ ਹੈ। ਅਸੀਂ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਕੰਮਾਂ ਵਿੱਚ ਇੰਨੇ ਰੁਝ ਗਏ ਹਾਂ ਕਿ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਰਹੇ। ਜਿਸ ਕਰਕੇ ਸਾਡੀ ਸਿਹਤ ਵਿੱਚ ਵਿਗਾੜ ਪੈਦਾ ਹੋ ਰਹੇ ਹਨ ਅਤੇ ਬਹੁਤੇ ਲੋਕ ਦਿਮਾਗੀ ਤੌਰ ਤੇ ਵੀ ਤੰਦਰੁਸਤ ਨਹੀਂ ਹਨ। ਦਿਮਾਗ ਤੁਹਾਡਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਹਰ ਅਮਲ ਅਤੇ ਸੋਚ ਵਿੱਚ ਭੂਮਿਕਾ ਨਿਭਾਉਂਦਾ ਹੈ। ਤੁਹਾਡੇ ਬਾਕੀ ਦੇ ਸਰੀਰ ਵਾਂਗ ਇਸ ਨੂੰ ਦੇਖਭਾਲ ਦੀ ਲੋੜ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅਲਜ਼ਾਈਮਰ ਦੀ ਬਿਮਾਰੀ ਅਤੇ ਡਿਮੈਂਸ਼ੀਏ ਉਦੋਂ ਵਿਕਸਤ ਹੁੰਦੇ ਹਨ ਜਦੋਂ ਬੀਮਾਰੀ ਲਈ ਖਤ...

ਜਿਲ੍ਹਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਲ ਸਬੰਧਤ ਕੱਲ ਕਰਵਾਏ ਜਾਣਗੇ ਨਾਟਕ ਮੁਕਾਬਲੇ

Punjab News
 ਮੁਕਤਸਰ ਸਾਹਿਬ, 22 ਜੁਲਾਈ : ਮਾਣਯੋਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀਆਂ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸ਼ਿਆ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ  ਵਿਖੇ ਨਾਟਕਾਂ ਦੀ ਪੇਸ਼ਕਾਰੀ ਕਰਨਗੇ।                                       ਇਨ੍ਹਾਂ ਨਾਟਕਾਂ ਦਾ ਉਦੇਸ਼ ਨਾਟਕ ਵਿੱਚ ਭਾਗ ਲੈਣ ਵਾਲੇ ਲਗਭਗ 1500 ਵਿਦਿਆਰਥੀਆਂ ਅਤੇ ਇਸ ਤੋਂ ਕਈ ਗੁਣਾ ਜ਼ਿਆਦਾ ਦਰਸ਼ਕ ਨਸ਼ਿਆ ਵਿਰੁੱਧ ਜਾਗੂਰਕ ਹੋਣਗੇ। ਇਨ੍ਹਾਂ ਨਾਟਕਾਂ ਦੇ ਮੁਕਾਬਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ  ਹੋ ਚੁੱਕੀਆਂ ਹਨ।                                     ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਸੰਜੀਵ ਕੁ...

ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਨਗਰ ਕੌਸਲ ਫਾਜਿਲਕਾ ਦੀ ਸਾਂਝੀ ਮੀਟਿੰਗ

Punjab News
 ਫਾਜਿਲਕਾ 22 ਜੁਲਾਈ ਯ ਅੱਜ ਜਿਲਾ ਹਸਪਤਾਲ ਫਾਜਿਲਕਾ ਵਿਖੇ ਸਿਵਲ ਸਰਜਨ ਫਾਜਿਲਕਾ ਡਾ.ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ.ਰੋਹਿਤ ਗੋਇਲ ਦੀ ਅਗਵਾਈ ਵਿਚ ਪਾਣੀ ਅਤੇ ਮੱਛਰ ਤੋਂ ਹੋਣ ਵਾਲੀਆ ਬਿਮਾਰੀਆ ਦੀ ਰੋਕਥਾਮ ਲਈ ਸਾਂਝੀ ਸਹਿਯੋਗੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿਚ ਨਗਰ ਕੌਂਸਲ ਦੇ ਸੁਪਰਡੈਂਟ ਸ੍ਰੀ ਨਰੇਸ਼ ਖੇੜਾ ਹਾਜਰ ਹੋਏ ਮੀਟਿੰਗ ਵਿਚ ਸਿਵਲ ਸਰਜਨ ਵਲੋਂ ਸ਼ਹਿਰ ਫਾਜਿਲਕਾ ਦੇ ਅਦਰਸ਼ ਨਗਰ ਵਿਚ ਪਿਛਲੇ ਦਿਨਾ ਦੌਰਾਨ ਪੀਣ ਵਾਲੇ ਦੂਸ਼ਿਤ ਪਾਣੀ ਦੇ ਲਏ ਸੈਪਲਾਂ ਬਾਰੇ ਚਰਚਾ ਹੋਈ ਅਤੇ ਮੱਛਰ ਦੀ ਰੋਕਥਾਮ ਸਮੇਤ ਸਿਹਤ ਵਿਭਾਗ ਵਲੋ ਸ਼ਹਿਰ ਫਾਜਿਲਕਾ ਵਿਚ ਚਲ ਰਹੀਆਂ ਐਂਟੀ ਲਾਰਵਾ ਗਤੀਵਿਧੀਆ ਦੀ ਸਮੀਖਿਆ ਕੀਤੀ ਗਈ  ਡੇਂਗੂ ਬੁਖਾਰ ਤੋ ਬਚਾਅ ਅਤੇ ਮੱਛਰ ਦੀ ਰੋਕਥਾਮ ਲਈ ਦੋਨਾਂ ਵਿਭਾਗਾਂ ਵਲੋ ਸਾਂਝਾ ਐਕਸ਼ਨ ਪਲਾਨ ਤਿਆਰ ਕੀਤਾ ਇਸ ਮੌਕੇ ਸਿਵਲ ਸਰਜਨ ਫਾਜਿਲਕਾ ਵਲੋ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰ ਦੀ ਰੋਕਥਾਮ ਲਈ ਅਤੇ ਲਾਰਵੇ ਦੀ ਖਾਤਮੇ ਲਈ ਵਿਭਾਗਾਂ ਦਾ ਸਹਿਯੋਗ ਕਰਨ ਹਰ ਸ਼ੁਕਰਵਾਰ ਘਰਾਂ ਵਿਚ ਕੂਲਰ, ਫਰਿੱਜ ਦੀ ਟ੍ਰੇਅ ,ਟਾਇਰਾਂ ਅਤੇ ਹੋਰ ਸਰੋਤਾਂ ਵਿਚ ...

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

Punjab News
ਲੁਧਿਆਣਾ, 22 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ ਕਰਵਾਏ ਗਏ 'ਯੂਥ ਚੈਂਪੀਅਨ ਫਾਰ ਕਲੀਨ ਏਅਰ' ਪ੍ਰੋਗਰਾਮ ਦੋਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਨੌਜਵਾਨ ਵਾਤਾਵਰਣ ਪ੍ਰਤੀ ਵੱਡਿਆਂ ਦੇ ਰਵੱਈਏ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਧਰਤੀ ਨੂੰ ਬਚਾਉਣ ਵਿੱਚ ਮੁੱਖ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਜਾਂ ਪ੍ਰਸ਼ਾਸਨ ਦੇ ਨਾਲ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਦੂਜਿਆਂ ਦੇ ਵਿਵਹਾਰ ਅਤੇ ਰਵੱਈਏ ਨੂੰ ਬਦਲਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਧੇਰੇ ਜ਼ਿੰਮੇਵਾਰ ਬਣਨ ਲਈ ਪ੍ਰਭਾਵਿਤ ਕਰਨ 'ਤੇ ਸਿੱਧ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੱਪੜਿਆਂ ਦੀ ਸਿਖਲਾਈ ਸਬੰਧੀ ਸਿਖਲਾਈ ਕੋਰਸ

Punjab News
ਸ੍ਰੀ ਮੁਕਤਸਰ ਸਾਹਿਬ 22 ਜੁਲਾਈ : ਕਿਸਾਨ ਬੀਬੀਆਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਕੱਪੜਿਆਂ ਦੀ ਸਿਲਾਈ ਸਬੰਧੀ ਇੱਕ ਮਹੀਨੇ ਦਾ ਸਿਖਲਾਈ ਕੋਰਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਸਿਖਲਾਈ ਦੇ ਕੋਆਰਡੀਨੇਟਰ ਮੈਡਮ ਚਰਨਜੀਤ ਕੌਰ, ਡੈਮੋਂਸਟ੍ਰੇਟਰ (ਹੋਮ ਸਾਇੰਸ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ 20 ਜੂਨ ਤੋਂ 22 ਜੁਲਾਈ 2024 ਤੱਕ ਲਗਾਇਆ ਗਿਆ ਅਤੇ ਇਸ ਵਿੱਚ ਸ਼੍ਰੀ ਮੁਕਤਸਰ ਸਾਹਿਬ ਸਮੇਤ ਸੰਗੂਧੌਣ, ਗੋਨੇਆਣਾ, ਭੁੱਲਰ, ਚੌਂਤਰਾ ਆਦਿ ਪਿੰਡਾਂ ਤੋਂ 20 ਕਿਸਾਨ ਬੀਬੀਆਂ ਨੇ ਭਾਗ ਲਿਆ।ਇਸ ਸਿਖਲਾਈ ਕੋਰਸ ਦੌਰਾਨ ਕਿਸਾਨ ਬੀਬੀਆਂ ਨੂੰ ਕੱਪੜਿਆਂ ਦੀ ਕਟਾਈ ਅਤੇ ਸਿਲਾਈ ਜਿਵੇਂ ਕਿ ਲੇਡੀਜ਼ ਸੂਟ, ਪਲਾਜ਼ੋ, ਬੱਚਿਆਂ ਦੀਆਂ ਫਰਾਕਾਂ, ਕੋਰਡ ਸੈੱਟ ਅਤੇ ਕੁੜਤੇ ਪਜਾਮੇ ਆਦਿ ਬਾਰੇ ਸਿਖਲਾਈ ਦਿੱਤੀ ਗਈ। ਇਸ ਦੇ ਨਾਲ—ਨਾਲ ਕੱਪੜਿਆਂ ਦੀ ਕਟਾਈ ਅਤੇ ਸਿਲਾਈ ਸਬੰਧੀ ਬਰੀਕੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੂਰੇ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਿਖਲਾਈ ਦੀਆਂ ਬਰੀਕੀਆਂ ਵਿੱਚ ਨਿਪ...