ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਤਾਲਮੇਲ ਵਾਲੀ ਸੂਬਾ-ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਦਿੱਤੇ ਭਰੋਸੇ ਨੂੰ ਹੁਣ ਠੋਸ ਨੀਤੀ ਵਿੱਚ ਬਦਲ ਦਿੱਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਇਸ ਸਮੱਸਿਆ ਦੇ ਹੱਲ ਲਈ ਸਾਰੇ ਵਿਭਾਗ ਅਤੇ ਹਿੱਸੇਦਾਰ ਮਿਲ ਕੇ ਕੰਮ ਕਰ ਰਹੇ ਹਨ। ਸਥਾਨਕ ਸਰਕਾਰਾਂ ਵਿਭਾਗ ਇਸ ਬਹੁ-ਏਜੰਸੀ ਯਤਨ ਦੀ ਅਗਵਾਈ ਕਰ ਰਿਹਾ ਹੈ, ਜਿਸ ਵਿੱਚ ਸਾਰੇ ਸਬੰਧਤ ਵਿਭਾਗਾਂ ਦਾ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ।
ਸਰਕਾਰ ਨੇ ਪੀੜਤਾਂ ਨੂੰ ਰਾਹਤ ਦੇਣ ਲਈ ਪੰਜਾਬ ਜਾਨਵਰਾਂ ਦੇ ਹਮਲਿਆਂ ਅਤੇ ਦੁਰਘਟਨਾਵਾਂ ਦੇ ਪੀੜਤਾਂ ਲਈ ਮੁਆਵਜ਼ਾ ਨੀਤੀ, 2023 ਪਹਿਲਾਂ ਹੀ ਲਾਗੂ ਕਰ ਦਿੱਤੀ ਹੈ। ਇਹ ਨੀਤੀ ਆਵਾਰਾ ਪਸ਼ੂਆਂ ਦੇ ਹਮਲੇ ਤੋਂ ਪ੍ਰਭਾਵਿਤ ਪਰਿਵ...







