Monday, September 28Malwa News
Shadow

Punjab News

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਕੁੰਡਲ ‘ਚ ਲਗਾਇਆ ਸੁਵਿਧਾ ਕੈਂਪ

Punjab News
ਫਾਜਿਲਕਾ/ਅਬੋਹਰ 22 ਜੁਲਾਈ : ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਪਿੰਡ ਕੁੰਡਲ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਰੇਕ ਵਿਭਾਗ ਦੇ ਕਾਉਂਟਰ *ਤੇ ਜਾ ਸਕੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਹਰੇਕ ਨਾਗਰਿਕ ਨੂੰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ...

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ

Punjab News
ਫਰੀਦਕੋਟ 21 ਜੁਲਾਈ, 2024 ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ  ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ  ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ  ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ )  ਨਾਲ  ਫਿਰੋਜ਼ਪੁਰ  ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ ਗਈ ।  ਮੀਟਿੰਗ ਵਿੱਚ ਸ.ਸੇਖੋਂ ਵੱਲੋ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਰੇਲਵੇ ਸਟੇਸ਼ਨ ਫਰੀਦਕੋਟ ਦਾ ਪਲੇਟ ਫਾਰਮ ਨੰਬਰ :2 ਬਹੁਤ ਛੋਟਾ ਹੈ ਜਦੋ ਕਿ ਹੁਣ ਟ੍ਰੇਨ ਦੀ ਲੰਬਾਈ ਪਹਿਲਾ ਨਾਲੋ ਬਹੁਤ ਜ਼ਿਆਦਾ ਹੋ ਗਈ ਹੈ ਜਿਸ ਨਾਲ ਲੋਕਾਂ ਨੂੰ ਟ੍ਰੇਨ ਵਿੱਚ ਚੜਨ ਵਿੱਚ ਬਹੁਤ ਦਿਕੱਤ ਪੇਸ਼ ਆਉਂਦੀ ਹੈ ਅਤੇ ਦੁਰਘਟਨਾਵਾ ਪੇਸ਼ ਆਉਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਤੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ  ਨੇ ਦੱਸਿਆ ਕਿ ਪਲੇਟ ਫਾਰਮ ਨੰਬਰ :...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਅਤੇ ਗਿੱਦੜਬਾਹਾ ਦਾ ਕੀਤਾ ਅਚਨਚੇਤ ਦੌਰਾ

Punjab News
ਚੰਡੀਗੜ੍ਹ 21 ਜੁਲਾਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ  ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਆਪਣੇ ਦੌਰੇ ਦੌਰਾਨ ਖਿਚੜੀ ਅਤੇ ਦਲੀਆ ਦਫਤਰ ਵਿਖੇ ਤਿਆਰ ਕਰਵਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ । ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

Punjab News
- ਵਾਤਾਵਰਨ ਤੇ ਚੌਗਿਰਦੇ ਦੀ ਰਾਖੀ ਲਈ 30 ਸਤੰਬਰ ਤੱਕ ਜਾਰੀ ਰਹੇਗੀ ਪੌਦਾਰੋਪਣ ਮੁਹਿੰਮਲੁਧਿਆਣਾ, 20 ਜੁਲਾਈ (000) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਹਵਾਲਾ ਦਿੰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰ...

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ-   ਧਾਲੀਵਾਲ

Punjab News
ਅੰਮ੍ਰਿਤਸਰ 20 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ । ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਜਿੰਨਾਂ ਥਾਵਾਂ ਉੱਤੇ ਬੰਨ ਦੀ ਕਮਜ਼ੋਰੀ ਕਰਕੇ ਦਰਿਆ ਨੂੰ ਕਿਨਾਰੇ ਤੋਂ ਟੁੱਟਣ ਦਾ ਮੌਕਾ ਮਿਲਿਆ ਸੀ ਨੂੰ ਇਸ ਵਾਰ ਦੂਰ ਕਰ ਲਿਆ ਗਿਆ ਹੈ ਅਤੇ ਅਜੇ ਵੀ ਇਹ ਕੰਮ ਲਗਾਤਾਰ ਜਾਰੀ ਹੈ।       ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਹਰ ਵਰਗ ਲਈ ਕੰਮ ਕਰ ਰਹੇ ਹਨ ਅਤੇ ਕੁਦਰਤੀ ਆਫਤਾਂ ਤੋਂ ਪੰਜਾਬ ਨੂੰ ਬਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੈ। ਉਹਨਾਂ ਨੇ ਦੱਸਿਆ ਕਿ ਸਾਡੇ ਹਲਕੇ ਵਿੱਚ ਰਾਵੀ ਦਰਿਆ ਹੜ ਦਾ ਕਾਰਨ ਬਣਦਾ ਹੈ ਅਤੇ ਪਿਛਲੇ ਸਾਲ ਕਈ ਥਾਵਾਂ ਉੱਪਰ ਪਾਣੀ ਚੜ ਗਿਆ ਸੀ, ਜਿਸ ਨੂੰ ਵੇਖਦੇ ਹੋਏ ਇਸ ਵਾਰ ਬੰਨ ਨੂੰ ਮਜਬੂਤ...

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ, 20 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਸ਼ਾਮ ਥੋਰੀ ਨੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ ਨੂੰ ਕੇਵਲ ਸਹਾਰਾ ਦੇਣ ਦਾ ਹੀ ਨਹੀਂ ਬਲਕਿ ਰੁਜ਼ਗਾਰ ਦੇਣ ਦਾ ਵੀ ਬੀੜਾ ਚੁੱਕਿਆ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਾਉਣ ਦੀ ਪ੍ਰਬੰਧ ਕੀਤੇ ਹਨ।        ਅੱਜ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾਣਗੀਆਂ । ਉਪਰੰਤ ਇਹਨਾਂ ਵਿਅਕਤੀਆਂ ਨੂੰ ਜਮੈਟੋ ਕੰਪਨੀ ਦੇ ਰਾਹੀਂ ਡਿਲੀਵਰੀ ਦਾ ਕੰਮ ਦਿਵਾਇਆ ਜਾਵੇਗਾ।  ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ । ਉਹਨਾਂ ਨੇ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਲਈ ਜਿਲਾ ਰੁਜਗਾਰ ਦਫਤਰ ਅੰਮ੍ਰਿਤਸਰ ਦੇ ਡਿਪਟੀ ਸ...

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

Punjab News
ਫ਼ਰੀਦਕੋਟ 20 ਜੁਲਾਈ,: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ  ਵਿਨੀਤ  ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।  ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ  ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸ...

ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ  ਲਈ ਲਾਭਪਾਤਰੀਆਂ ਦੀ ਕੀਤੀ ਚੋਣ

Punjab News
ਫਰੀਦਕੋਟ 20 ਜੁਲਾਈ :  ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅੱਗੇ ਤੋਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25 ਤਹਿਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਕੰਪਿੂਟਰਾਈਜ਼ਡ ਵਿਧੀ ਨਾਲ ਲਾਭ ਪਾਤਰੀਆਂ ਦੀ ਜ਼ਿਲਾ ਪੱਧਰੀ ਕਮੇਟੀ ਵੱਲੋਂ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।             ਲਾਭਪਾਤਰੀਆਂ ਦੀ ਚੋਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂੰਹਦ ਸੰਭਾਲ ਸਕੀਮ 2024-25  ਸਕੀਮ ਤਹਿਤ ਆਨ ਲਾਈਨ ਪੋਰਟਲ ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ ਅਤੇ 771 ਕਿਸਾਨਾਂ ਵੱਲੋਂ ਬਿਨੈਪੱਤਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਸਮੇਂ 5000/- ਰੁਪਏ ਦੀ ਟੋਕਨ...

ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

Punjab News
ਮਾਨਸਾ, 20 ਜੁਲਾਈ: ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਜਿਲ੍ਹੇ ਦੇ ਸਕੂਲਾਂ ਵਿੱਚ ਪੌਦਾਕਰਣ ਦਿਵਸ ਮਨਾਇਆ ਗਿਆ।      ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿਮ ਤਹਿਤ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਸਹੁੰ ਚੁਕਾਈ ਗਈ।  ਇਸ ਮੁਹਿੰਮ ਵਿੱਚ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਸਮੂਹ ਸਕੂਲ ਮੁਖੀਆਂ, ਅਧਿਆਪਕਾ ਅਤੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਪੌਦੇ ਲਗਾਏ ਗਏ। ਸਾਰੇ ਸਕੂਲੀ ਅਧਿਆਪਕਾਂ ਦੁਆਰਾ ਪੌਦੇ ਲਗਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ।     ਪਿੰਡ ਵਾਸੀਆਂ ਨੂੰ  ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜੇਕਰ ਰੁੱਖ ਹੋਣਗੇ ਤਾਂ ਹੀ ਸਾਨੂੰ ਸਹੀ ਮਾਤਰਾ ਵਿੱਚ ਆਕਸੀਜਨ ਮਿਲੇਗੀ। ਇਸ ਮਸ਼ੀਨੀ ਯੁੱਗ ਵਿੱਚ ਰੁੱਖਾਂ ਦੀ ਕਟਾਈ ਲਗਾਤਾਰ ਹੋ ਰਹੀ ਹੈ, ਜਿਸ...

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Punjab News
ਫਿਰੋਜ਼ਪੁਰ 20 ਜੁਲਾਈ : ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।         ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦ...