ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 11 ਜੁਲਾਈ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024 ਤੱਕ ਲਾਗੂ ਰਹਿਣਗੇ।
ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ
ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡ...







