ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ
ਬਾਘਾਪੁਰਾਣਾ, 10 ਜੁਲਾਈ -ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅੱਜ ਇਹ ਵ...








