Sunday, September 27Malwa News
Shadow

Punjab News

ਨਸ਼ਾ ਨਾ ਕਰਨ ਸਬੰਧੀ ਕਰਵਾਇਆ ਗਤੀਵਿਧੀਆ

Punjab News
ਫਾਜਿਲਕਾ 19 ਜੁਲਾਈ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਐਨਕੋਰਡ ਮੁਹਿੰਮ ਤਹਿਤ ਸਕੂਲਾਂ ਵਿੱਚ ਡੈਪੋ ਤੇ ਬੱਡੀਜ ਗਰੁੱਪ ਰਾਹੀ ਕਰਵਾਈਆ ਜਾ ਰਹੀਆ ਹਨ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਗੋਇਲ ਅਤੇ ਡਿਪਟੀ ਡੀ.ਈ.ਓ ਸ੍ਰੀ ਪੰਕਜ ਅੰਗੀ ਦੇ ਮਾਰਗਦਰਸ਼ਨ ਹੇਠ ਪ੍ਰਿੰਸ਼ੀਪਲ ਰਜਿੰਦਰ ਕੁਮਾਰ ਨੈਸ਼ਨਲ ਅਵਾਰਡੀ ਅਤੇ ਮੌਡਮ ਮੀਨਾ ਮਹਿਰੋਕ ਦੀ ਮਿਹਨਤ ਸਦਕਾ ਅੱਜ ਪ੍ਰਾਥਨਾ ਸਭਾ ਮੌਕੇ ਨਸ਼ਿਆ ਦੇ ਦੁਰਪ੍ਰਭਾਵਾਂ ਅਤੇ ਇਸ ਤੋਂ ਗੁਰੇਜ ਕਰਨ ਬਾਰੇ ਚਰਚਾ ਕੀਤੀ ਗਈ ਅਤੇ ਬੱਚਿਆਂ ਨੂੰ ਨਸ਼ਿਆ ਵਿਰੁੱਧ ਜਾਗਰੂਕਤਾ ਗਤੀਵਿਧੀਆ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਵੱਲੋ ਨਸ਼ਾ ਨਾ ਕਰਨ ਸਬੰਧੀ ਸਹੁੰ ਸਮਾਗਮ ਕਰਵਾਇਆ ਗਿਆ। ਬੱਚਿਆ ਨੇ ਨਸ਼ਿਆਂ ਵਿਰੁੱਧ ਕਵਿਤਾ ਬੋਲੀ ਅਤੇ ਪ੍ਰਿੰਸ਼ੀਪਲ ਨੇ ਐਸਐਸਪੀ ਫਾਜਿਲਕਾ ਡਾ ਪ੍ਰਗਿਆ ਜੈਨ ਦੁਆਰਾ ਨਸ਼ਿਆ ਵਿਰੁੱਧ ਚਲਾਈ ਮਿਸ਼ਨ ਨਿਸ਼ਚੈ ਮੁਹਿਮ ਬਾਰੇ ਬੱਚਿਆ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਹਾਜਰ ਸਨ।...

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

Punjab News
ਅੰਮ੍ਰਿਤਸਰ 19 ਜੁਲਾਈ 2024--         ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਕੌਸਲਰ ਵਿਭਾਗ ਦੇ ਮੁਖੀ ਵਰੂਣ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਡੀਕਲ, ਨੋਨ-ਮੈਡੀਕਲ, ਆਰਟਸ ਅਤੇ ਕਾਮਰਸ ਵੱਖ-ਵੱਖ ਖੇਤਰਾਂ ਵਿੱਚ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ...

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ

Punjab News
ਲੁਧਿਆਣਾ, 19 ਜੁਲਾਈ (000) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਜੰਗ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਕੀਤਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਲੁਧਿਆਣਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ...

ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

Punjab News
ਲੁਧਿਆਣਾ, 19 ਜੁਲਾਈ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਅਤੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਅਤੇ ਬਹਿਸ ਕਰਨ ਦੇ ਯੋਗ ਹੋਣਗੇ, ਇਸ ਤਰ੍ਹਾਂ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਛੋਟੀ ਉਮਰ ਵਿੱਚ ਹੀ ਉਨ੍ਹਾਂ ਦੀ ਨਾਗਰਿਕ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਉਹ ਇੱਕ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵੀ ਬਣ ਸਕਣਗੇ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ 'ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅ...

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

Punjab News
ਅੰਮਿ੍ਰਤਸਰ 18 ਜੁਲਾਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।                 ਇਨਾਂ ਸ਼ਬਦਾਂ ਦਾ ਪ੍ਰਗਟਾਵਾ  ਪੱਛਮੀ ਹਲਕੇ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪੋਲੀਟੈਕਨੀਕਲ ਕਾਲਜ, ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਹੁੰਦੀ ਹੈ ਉਥੇ ਪੈਸੇ ਦੀ ਵੀ ਬਚਤ ਹੋ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਅਧਿਕਾਰੀਆਂ ਨੂੰ ਸਖ਼ਤ ਨਿਰ...

ਹਰੀਪੁਰਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

Punjab News
ਫਾਜ਼ਿਲਕਾ, 18 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਹਰੀਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਪਵਨ ਕੁਮਾਰ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਨੂੰ ਬਰਦਾਸ਼ਤ ਨਹੀਂ ਕਰਦਾ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਦਿਨ ਦੇ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬ...

ਸਬ ਸੈਂਟਰ ਰਾਮਪੁਰਾ ਅਧੀਨ ਆਉਂਦੇ ਪਿੰਡ ਸੈਣੀਆਂ ਵਿਖੇ ਡੇਂਗੂ ਕੈਂਪ ਲਗਾਇਆ ਗਿਆ

Punjab News
ਫਾਜ਼ਿਲਕਾ, 18 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਮਪੁਰਾ ਅਧੀਨ ਆਉਂਦੇ ਪਿੰਡ ਸੈਣੀਆਂ ਵਿਖੇ ਡੇਂਗੂ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਵਿੱਕੀ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ ਦੁਆਲੇ ਵਿੱਚ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ  ਪਾਣੀ  ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ  ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ  ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,&n...

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Punjab News
ਅਬੋਹਰ 18 ਜੁਲਾਈ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਮੌਜਗੜ੍ਹ ਵਿਖੇ ਭਾਰਤ ਪੈਟਰੋਲੀਅਮ ਦੇ ਪੰਪ ਤੋਂ ਜਿਲੇ ਦੇ ਪੰਪਾਂ ਵਿੱਚ ਵਣ ਮਹੋਤਸਵ ਦੇ ਤਹਿਤ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਇਸ ਮੌਕੇ ਉਨਾਂ ਨੇ ਆਖਿਆ ਕਿ ਜਿਲ੍ਹੇ ਵਿੱਚ 12 ਲੱਖ ਪੌਦੇ ਲਗਾਏ ਜਾਣੇ ਹਨ ਅਤੇ ਹਰੇਕ ਜ਼ਿਲਾ ਵਾਸੀ ਇਸ ਮੁਹਿੰਮ ਵਿੱਚ ਸਹਿਯੋਗ ਕਰੇ। ਉਹਨਾਂ ਨੇ ਕਿਹਾ ਕਿ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇ ਨਜ਼ਰ ਜਰੂਰੀ ਹੈ ਕਿ ਹਰ ਇੱਕ ਨਾਗਰਿਕ ਪੌਦਾ ਲਾਵੇ। ਇਸ ਮੌਕੇ ਭਾਰਤ ਪੈਟਰੋਲੀਅਮ ਕੰਪਨੀ ਵੱਲੋਂ ਵਿਦਿਆਰਥੀਆਂ ਦੇ ਚਿੱਤਰਕਾਰਾਂ ਮੁਕਾਬਲੇ ਵੀ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਨੇ ਇਨਾਮ ਤਕਸੀਮ ਕੀਤੇ। ਇਹਨਾਂ ਮੁਕਾਬਲਿਆਂ ਵਿੱਚ ਨਵਜੋਤ ਕੌਰ ਪਹਿਲੇ, ਕੋਮਲ ਦੂਜੇ , ਅੰਜਲੀ ਤੀਜੇ, ਅਰਸ਼ਦੀਪ ਚੌਥੇ ਅਤੇ ਏਕਮ ਪੰਜਵੇਂ ਸਥਾਨ ਤੇ ਰਹੀ ਇਸ ਮੌਕੇ ਭਾਰਤ ਪੈਟਰੋਲੀਅਮ ਕੰਪਨੀ ਦੇ ਡਾਇਰੈਕਟਰੀ ਮੈਨੇਜਰ ਕੌਸ਼ਲਿੰਦਰ ਰਘੂਵੰਸ਼ੀ, ਸੇਲਜ ਮੈਨੇਜਰ ਸੱਤਿਅਮ ਸਿੰਘ ਅਤੇ ਪੰਪ ਤੋਂ ਰਾਹੁਲ ਸੁਮਾਨੀ, ਡੀਐਫਐਸਸੀ ਸ੍ਰੀ ਹਿਮਾਂ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

Punjab News
ਲੁਧਿਆਣਾ, 18 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ। ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਗੀਤ, ਲੋਕ ਨਾਚ ਜਾਂ ਕੋਰੀਓਗ੍ਰਾਫੀ ਦੇ ਨਾਲ-ਨਾਲ ਹੋਰ ਸੱਭਿਆਚਾਰਕ ਵੰਨਗੀਆਂ ਦੇਸ਼ ਭਗਤੀ ਦੇ ਜਜ਼ਬੇ 'ਤੇ ਆਧਾਰਿਤ ਅਤੇ ਨਾਲ ਹੀ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਝਾਕੀ ਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨਗਰ ਨਿਗਮ ਨੂੰ ਇਹ ਵੀ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਜਾਣ ਵਾਲੀਆਂ ਸੜਕਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਭਾਗ ...

ਲੁਧਿਆਣਾ ਨੂੰ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

Punjab News
ਲੁਧਿਆਣਾ, 18 ਜੁਲਾਈ - ਲੁਧਿਆਣਾ ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦ...