Sunday, November 9Malwa News
Shadow

Punjab News

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

Punjab News
ਬਠਿੰਡਾ, 10 ਜੁਲਾਈ : ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਵੇਰਕਾ ਮਿਲਕ ਪਲਾਂਟ ’ਚ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਆਪਣੇ ਹੱਥੀ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਮਾਰਕਫੈਡ ਪੰਜਾਬ ਸ ਟਹਿਲ ਸਿੰਘ ਸੰਧੂ, ਸਹਿਕਾਰੀ ਸਭਾਵਾ ਦੇ ਉਪ ਰਜਿਸਟਰਾਰ ਸ਼੍ਰੀ ਤਾਜੇਸ਼ਵਰ ਸਿੰਘ, ਵੇਰਕਾ ਸਹਿਕਾਰੀ ਸਭਾਵਾ/ਤਲਵੰਡੀ ਸਾਬੋ ਦੇ ਸਹਾਇਕ ਰਜਿਸਟਰਾਰ ਸ਼੍ਰੀ ਹਰਮੀਤ ਸਿੰਘ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਆਦਿ ਹਾਜ਼ਰ ਸਨ। ਇਸ ਮੌਕੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕ...
ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

Punjab News
ਫਾਜ਼ਿਲਕਾ, 9 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਇੱਥੇ ਐਸਡੀਐਮ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹੀ ਹੈ ਕਿ ਲੋਕਾਂ ਦਾ ਮਸਲਿਆਂ ਦਾ ਹੱਥੋ ਹੱਥ ਨਬੇੜਾ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਈ ਹੈ ਅਤੇ ਲੋਕਾਂ ਨੂੰ ਚੰਗੀਆਂ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੋਈ ਦਿੱਕਤ ਨ...
ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

Punjab News
ਫਾਜ਼ਿਲਕਾ, 9 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਨਿਵੇਕਲੇ ਲਰਨ ਐਂਡ ਗ੍ਰੋਅ ( ਸਿਖੋ ਤੇ ਵਧੋ ) ਪ੍ਰੋਗਰਾਮ ਦੇ ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਸਿਖੋਂ ਤੇ ਵਧੋ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਫਾਜ਼ਿਲਕਾ ਤੋਂ ਕੀਤੀ ਗਈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਦਸਵੀ ਜਮਾਤ ਤੋਂ ਬਾਅਦ ਹੀ ਆਪਣੇ ਟੀਚੇ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਭਵਿੱਖ ਵਿਚ ਚੰਗੇ ਮੁਕਾਮਾਂ ਤੇ ਪਹੁੰਚਿਆ ਜਾ ਸਕੇ। ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਤੇ ਉਦਮੀ ਸ੍ਰੀ ਵਿਕਰਮ ਆਦਿਤਿਆ ਆਹੁਜਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮੌਕਿਆਂ ਦੀ ਕਮੀ ਨਹੀਂ ਹੈ, ਬਸ ਲੋੜ ਹੈ ਸਾਨੂੰ ਆਪਣੇ ਹੁਨਰ ਨੂੰ ਪਹਿਚਾਨਣ ਦੀ ਤੇ ਨਿਖਾਰਨ ਦੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਰੂਚੀ ਦੇ ਅਨੁਸਾਰ ਹੀ ਦਸਵੀਂ ਤੋਂ ਬਾਅਦ ਵ...
‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਰਦੂਲੇਵਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ 47 ਦਰਖ਼ਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਰਦੂਲੇਵਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ 47 ਦਰਖ਼ਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

Punjab News
ਮਾਨਸਾ, 09 ਜੁਲਾਈ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਲਗਾ ਕੇ ਪਿੰਡ ਸਰਦੂਲੇਵਾਲਾ ਸਮੇਤ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ, ਕਰੀਪੁਰ ਡੁੰਮ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ 59 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 47 ਦਾ ਮੌਕੇ ’ਤੇ...
ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

Punjab News
ਐੱਸ.ਏ.ਐੱਸ. ਨਗਰ, 09 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 15 ਰੋਜ਼ਾ, ਸਾਹਿਬਜ਼ਾਦਾ ਅਜੀਤ ਸਿੰਘ ਜੀ ਫੁਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਿਖੇ ਕਰਵਾਈ ਗਈ ਤੇ ਸਭਿਆਚਾਰਕ ਪ੍ਰੋਗਰਾਮ ਤਹਿਤ ਵੱਖੋ-ਵੱਖ ਕਲਾਕਾਰਾਂ ਨੇ ਆਪਣੇ ਗੀਤਾਂ ਰਾਹੀਂ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ। ਇਸ ਮੌਕੇ ਡੀ.ਆਈ.ਜੀ. ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਆਈ.ਪੀ.ਐਸ. ਨੇਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਨੌਜਵਾਨਾਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕਤਾ ਪੈਦਾ ਹੋਵੇਗੀ ਅਤੇ ਸ...
ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab News
ਬਠਿੰਡਾ, 9 ਜੁਲਾਈ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਪਿੰਡ ਜੀਦਾ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੇ 13.0.45 ਦੀ ਸਪਰੇਅ ਚਾਰ ਵਾਰ ਹਫਤੇ-ਹਫਤੇ ਦੇ ਵਕਫੇ ਤੇ ਕਰਨ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਤੇ ਫੁੱਲ ਡੋਡੀ ਡਿੱਗਣ ਦੀ ਸਮੱਸਿਆ ਵੀ ਘੱਟ ਆਉਂਦੀ ਹੈ। ਖੇਤੀਬਾੜੀ ਵਿਕਾਸ ਅਫਸਰ ਡਾ. ਹਰਦੀਪ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਨਾਲ ਦੱਸਿਆ ਤਾਂ ਜੋ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵੱਲੋਂ ਵਾਧੂ ਖੇਤੀ ਖਰਚੇ ਘਟਾਉਣ, ਜ਼ਹਿਰਾਂ ਦੀ ਘੱਟ ਵਰਤੋ ਕਰਨ, ਫ...
ਹੰਡੇਸਰਾ ਵਿਖੇ ਲਾਇਆ ਗਿਆ ‘ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ’

ਹੰਡੇਸਰਾ ਵਿਖੇ ਲਾਇਆ ਗਿਆ ‘ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ’

Punjab News
ਡੇਰਾਬੱਸੀ, 9 ਜੁਲਾਈ, 2024:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਅਤੇ ਸਰਕਾਰੀ ਦਫ਼ਤਰਾਂ ਨੂੰ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਲਿਜਾਣ ਦੇ ਆਪਣੇ ਵਾਅਦੇ ਮੁਤਾਬਕ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕ ਸਭਾਂ ਚੋਣਾਂ ਬਾਅਦ ਫ਼ਿਰ ਤੋਂ ਸ਼ੁਰੂ ਕੀਤੇ ਗਏ ਹਨ ਤਾਂ ਜੋ ਮੌਕੇ ’ਤੇ ਮੌਜੂਦ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾ ਸਕਣ।ਇਹ ਪ੍ਰਗਟਾਵਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਸਬ ਡਵੀਜ਼ਨ ਦੇ ਪਿੰਡ ਹੰਡੇਸਰਾ ਵਿਖੇ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ’ਚ ਸ਼ਮੂਲੀਅਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇਸ਼ ਦੇ ਕਿਸੇ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਬਜਾਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦੇ ਘਰਾਂ ਤੱਕ ਭੇਜਣਾ ਸ਼ੁਰੂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 1076 ਨੰਬਰ ਡਾਇਲ ਕਰਕੇ ਪੰਜਾਬ ਸਰਕਾਰ ਵੱਲੋਂ ਨੋਟੀਫ਼ਾਈਡ ਕੀਤੀਆਂ 43 ਸੇਵਾਵਾਂ ਹਾਸਲ ਕਰਨ ਵਾਸਤੇ ਸਬੰ...
ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ  ਗਰਭਵਤੀ ਮਹਿਲਾਵਾਂ ਦੀ ਜਾਂਚ

ਆਮ ਆਦਮੀ ਕਲੀਨਿਕ ਪੁਰਾਣੇ ਹਸਪਤਾਲ ਫ਼ਾਜ਼ਿਲਕਾ ਵਿਖੇ ਹੁਣ ਸਿਵਲ ਸਰਜਨ ਖੁਦ ਕਰਨਗੇ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ  ਗਰਭਵਤੀ ਮਹਿਲਾਵਾਂ ਦੀ ਜਾਂਚ

Punjab News
ਫ਼ਾਜ਼ਿਲਕਾ 9 ਜੁਲਾਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਹੁਣ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਪੁਰਾਣੇ ਸਿਵਿਲ ਹਸਪਤਾਲ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਖੁਦ ਗਰਭ ਵਤੀ ਮਹਿਲਾਵਾਂ ਦੀ ਜਾਂਚ ਅਤੇ ਓ ਪੀ ਡੀ ਕਰਨਗੇ. ਜਿਲਾ ਹਸਪਤਾਲ ਵਿਖੇ ਮੈਡੀਸੀਨ ਦਾ ਸਪੈਸ਼ਲਿਸਟ ਡਾਕਟਰ ਨਾ ਹੋਣ ਕਾਰਨ ਉਹਨਾਂ ਨੇ ਅਪਣੀ ਮਰਜੀ ਨਾਲ ਖੁਦ ਓ ਪੀ ਡੀ ਕਰਨ ਦਾ ਫੈਂਸਲਾ ਕੀਤਾ ਉਹਨਾਂ ਦੇ ਨਾਲ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੀ ਮਹਿਲਾਵਾਂ ਦੀ ਜਾਂਚ ਕਰੇਗੀ ਜਿਸ ਨਾਲ ਮਰੀਜਾਂ ਨੂੰ ਫਾਇਦਾ ਮਿਲੇਗਾ। ਅੱਜ ਇਸ ਦੋਰਾਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਸਿਵਿਲ ਸਰਜਨ ਅਤੇ ਡਾਕਟਰ ਕਵਿਤਾ ਨੇ ਮਰੀਜਾਂ ਦੀ ਜਾਂਚ ਕੀਤੀ ਅਤੇ ਇਸ ਬਾਰੇ ਏ ਐਨ ਐਮ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਕਿ ਫਾਜ਼ਿਲਕਾ ਖੇਤਰ ਦੀ ਹਾਈ ਰਿਸਕ ਗਰਭਵਤੀ ਮਹਿਲਾ ਦੀ ਲਿਸਟ ਤਿਆਰ ਕਰਕੇ ਉਹਨਾਂ ਕੋਲ ਚੈੱਕ ਕਰਵਾਈਆ ਜਾਵੇ। ਇਸ ਦੇ ਨਾਲ ਟੈਸਟ ਅਤੇ ਈ ਸੀ ਜੀ ਲਈ ਸਟਾਫ ਦੀ ਡਿਊਟੀ ਲਈ ਹੁਕਮ ਜਾਰੀ ਕਰ...
ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਸਬੰਧੀ ਮੀਟਿੰਗ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਲਿਆ ਜਾਇਜਾ

ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਸਬੰਧੀ ਮੀਟਿੰਗ ਦੌਰਾਨ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਲਿਆ ਜਾਇਜਾ

Punjab News
ਸ੍ਰੀ ਮੁਕਤਸਰ ਸਾਹਿਬ, 9 ਜੁਲਾਈਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਕੇਸਾਂ, ਪਾਕਸੋ ਐਕਟ, ਹਿੱਟ ਐਂਡ ਰੱਣ ਦੇ ਸਬੰਧੀ ਦੇ ਸਬੰਧ ਵਿੱਚ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਤਿਮਾਹੀ ਮੀਟਿੰਗ ਹੋਈ।ਮੀਟਿੰਗ ਦੌਰਾਨ ਸ੍ਰੀ ਹਰਪ੍ਰੀਤ ਸਿੰਘ, ਸੂਦਨ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਿਤਾ ਸਿੰਘ, ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਅਮਰੀਸ਼ ਕੁਮਾਰ, ਸੀ.ਜੀ.ਐਮ., ਜ਼ਿਲ੍ਹਾ ਅਟਾਰਨੀ,ਸ੍ਰੀ ਮਨਮੀਤ ਸਿੰਘ ਢਿਲੋਂ ਐਸ.ਪੀ. ਡੀ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਡਾ. ਅਮਨਦੀਪ ਸਿੰਘ ਐਸ.ਡੀ.ਐਮ. ਗਿੱਦੜਬਾਹਾ,ਐਡਵੋਕੇਟ ਭੁਪਿੰਦਰ ਸਿੰਘ ਚੜੇਵਨ, ਪ੍ਰਧਾਨ ਜ਼ਿਲ੍ਹਾਂ ਬਾਰ ਐਸੋਸੀਏਸ਼ਨ, ਸ੍ਰੀ ਬੂਟਾ ਰਾਮ ਕਾਮਰਾ ਮੈਂਬਰ, ਸ੍ਰੀ ਮਹੇਸ਼ ਕੁਮਾਰ ਪ੍ਰਿੰਸੀਪਲ ਜੱਜ ਜੂਵੀਨਾਇਲ ਜਸਿਟਸ ਬੋਰਡ, ਡਾ. ਸ਼ਿਵਾਨੀ ਨਾਗਪਾਲ, ਸ੍ਰੀ ਜਸਪਾਲ ਸਿੰਘ ਡੀ.ਐਸ.ਪੀ., ਸ੍ਰੀ ਨਵੀਨ ਕੁਮਾਰ ਡੀ.ਐਸ.ਪੀ., ਜ਼ਿਲ੍ਹਾਂ ਬਾਲ ਕਮੇਟੀ ਚੈਅਰਪ੍ਰਸਨ ਆਦਿ ਨੇ ਵੀ ਭਾਗ ਲਿਆ ।          ...