ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ
ਫਰੀਦਕੋਟ 19 ਜੁਲਾਈ 2024 ( ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ।
ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਪਿੰਡ ਦੇ ਹਰੇਕ ਟਿਊਬਵੈਲ ਤੇ ਘੱਟੋ ਘੱਟ 03 ਬੂਟੇ ਅਤੇ ਵੱਧ ਤੋ ਵੱਧ 05 ਬੂਟੇ ਲਗਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਮਿਥੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਦੇ ਟਿਊਬਵੈਲਾਂ ਤੇ ਇਹ ਬੂਟੇ ਲਗਵਾਏ ਜਾ ਰਹੇ ਹਨ ...