ਏ ਡੀ ਸੀ ਅਤੇ ਵਿਧਾਇਕ ਦੇ ਦੋਰੇ ਤੋ ਬਾਅਦ ਸਿਵਲ ਹਸਪਤਾਲ ਵਿਖੇ ਸਫਾਈ ਅਭਿਆਨ ਕੀਤਾ ਸ਼ੁਰੂ
ਫਾਜ਼ਿਲਕਾ 9 ਜੁਲਾਈ
ਬੀਤੇ ਦਿਨ ਫ਼ਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਏ ਡੀ ਸੀ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਸਰਕਾਰੀ ਹਸਪਤਾਲ ਦੀ ਕੀਤੀ ਚੈਕਿੰਗ ਤੋ ਬਾਅਦ ਹਸਪਤਾਲ ਨੂੰ ਚਮਕਾਉਣ ਲਈ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੇ ਨਾਲ-ਨਾਲ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਹਸਪਤਾਲ ਦੀ ਸਾਫ ਸਫਾਈ ਲਈ ਸਹਿਯੋਗ ਜਰੂਰ ਦਿਉ। ਅੱਜ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਵਿਖੇ ਸਟਾਫ ਦੀ ਡਿਊਟੀ ਲਗਾ ਕੇ ਹਸਪਤਾਲ ਨੂੰ ਧੋਇਆ ਜਾ ਰਿਹਾ ਹੈ ਅਤੇ ਖਾਸ ਕਰ ਬਾਥਰੂਮ ਅਤੇ ਟੋਇਲੇਟ ਦੀ ਸਫਾਈ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ ਰੋਹਿਤ ਗੋਇਲ ਨੇ ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਹਸਪਤਾਲ ਆਉਣ ਤੋ ਬਾਅਦ ਸਫਾਈ ਪ੍ਰਤੀ ਸਹਿਯੋਗ ਦੇਣ ਕਿਉਂਕਿ ਇਹ ਹਸਪਤਾਲ ਸਾਰੀਆਂ ਦਾ ਹੈ ਅਤੇ ਕੁੜਾ ਇਧਰ ਉਧਰ ਨਾ ਸੁਟ ਕੇ ਡਸਟਬ...








