Sunday, September 27Malwa News
Shadow

Punjab News

ਐਂਟੀ ਡੇਂਗੂ ਮਹੀਨੇ ਦੇ ਸੰਬੰਧ ਵਿੱਚ ਸਿਹਤ ਟੀਮਾਂ ਵੱਲੋ ਘਰ-ਘਰ ਕੀਤੀ ਗਈ ਚੈਕਿੰਗ

Punjab News
ਬੁਢਲਾਡਾ/ਮਾਨਸਾ, 17 ਜੁਲਾਈ:ਐਂਟੀ ਡੇਂਗੂ ਮਹੀਨਾ ਜੁਲਾਈ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਹਰਦੇਵ ਸਿੰਘ, ਜ਼ਿਲ੍ਹਾ ਐਪੀਡੇਮੈਲੌਜਿਸਟ ਸੰਤੋਸ਼ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜਰ ਦੀ ਅਗਵਾਈ ਵਿੱਚ ਬੁਢਲਾਡਾ ਬਲਾਕ ਅਧੀਨ ਪੈਂਦੇ ਸੈਕਟਰ ਬਰੇ੍ਹ ਦੇ ਪਿੰਡਾਂ ਮੰਢਾਲੀ, ਅਹਿਮਦਪੁਰ ਅਤੇ ਕਲੀਪੁਰ ਵਿਖੇ ਸਿਹਤ ਵਿਭਾਗ ਦੀਆ ਟੀਮਾਂ ਵੱਲੋ ਘਰ-ਘਰ ਜਾਕੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ।ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਮੱਛਰਾਂ ਦੀ ਪੈਦਾਇਸ਼ ਖੜੇ੍ਹ ਪਾਣੀ ’ਤੇ ਹੁੰਦੀ ਹੈ, ਇਹ ਪਾਣੀ ਸਾਡੇ ਘਰਾਂ ਵਿੱਚ ਗਮਲਿਆਂ,  ਟੈਂਕੀਆਂ, ਫਰਿਜ ਦੇ ਪਿਛਲੇ ਹਿੱਸੇ ਵਿੱਚ ਲੱਗੀਆਂ ਟਰੇਆਂ, ਬੇਕਾਰ ਪਏ ਟਾਇਰਾਂ ਅਤੇ ਹੋਰ ਕਬਾੜ, ਪੰਛੀਆਂ ਨੂੰ ਪਾਣੀ ਪਿਆਉਣ ਨਹੀਂ ਰੱਖੇ ਗਏ ਬਰਤਨਾਂ ਆਦਿ ਵਿੱਚ ਖੜ੍ਹਾ ਹੋ ਸਕਦਾ ਹੈ। ਇੰਨ੍ਹਾਂ ਦੀ ਸਫਾਈ ਹਰ ਹਫਤੇ ਕਰਨੀ ਬਹੁਤ ਜਰੂਰੀ ਹੈ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ!ਇਸ ਮੌਕੇ ਸਿਹਤ ਕਰਮਚਾਰੀਆ ਨਵਦੀਪ ਕਾਠ, ਨਿਰਭੈ ਸਿੰਘ, ਕ...

ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

Punjab News
ਕੋਟਕਪੂਰਾ, 17 ਜੁਲਾਈ , ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ। ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ‘ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਾਉਣ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ  ਸ. ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ। ਗੁੱਡ ਮੌਰਨਿੰਗ ਕਲੱਬ ਵਲੋਂ ਸਾਂਝੀਆਂ ਥਾਵਾਂ ’ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਕਲੱਬ ਨੇ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਹੈ, ਜੋ ਕਿ ਸ਼ਲਾਘਾਯੋਗ ਅਤੇ ਹੋਰਨਾ ਲਈ ਪ੍ਰੇਰਨਾਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਪਿੰਡਾਂ ਦੀਆਂ ਪੰਚਾ...

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਕੂਲ ਵੈਨਾਂ ਦੀ ਚੈਕਿੰਗ, 3 ਸਕੂਲੀ ਵੈਨਾਂ ਦੇ ਚਲਾਨ

Punjab News
ਫਾਜ਼ਿਲਕਾ, 17 ਜੁਲਾਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਦੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵਿਖੇ ਆਤਮਵੱਲਭ ਸਕੂਲ ਦੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 03 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Punjab News
ਫਿਰੋਜ਼ਪੁਰ 17 ਜੁਲਾਈ 2024....         ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।         ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ/ਨਾਲਿਆਂ ਆਦਿ ਦੀ ਸਫ਼ਾਈ ਕਰਵਾ ਲੈਣ ਤਾਂ ਜੋ ਬਾਰਿਸ਼ਾਂ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਰਾਹੀਂ ਜੋ ਪਾਣੀ ਲੋਕਾਂ ਦੇ ਘਰਾਂ ਵਿੱਚ ਪਹੁੰਚਦ...

ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ

Punjab News
ਫਾਜਿਲਕਾ 17 ਜੁਲਾਈਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਬਾਗਬਾਨਾਂ ਨੂੰ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਗਬਾਨੀ ਸਹਾਇਕ ਧੰਦੇ ਅਪਣਾਉਣ ਵੱਲ ਪ੍ਰੇਰਿਤ ਕੀਤਾ।ਡਾ. ਸੰਧੂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਲਗਾਉਣ ਤੇ, ਵਾਟਰ ਸਟੋਰੇਜ਼ ਟੈਂਕ, ਸ਼ਾਹਿਦ ਮੱਖੀ ਪਾਲਣ, ਬਾਗਬਾਨੀ ਮਸ਼ੀਨੀਕਰਨ, ਪ੍ਰੋਟੈਕਟਿਡ ਕਲਟੀਵੇਸ਼ਨ ਆਦਿ ਤੇ ਸਬਸਿਡੀ ਦਿੱਤੀ ਜਾਂਦੀ ਹੈ। ਉਹਨਾਂ ਨੇ ਵੱਧ ਤੋਂ ਵੱਧ ਬਾਗਬਾਨਾਂ ਨੂੰ ਇਹਨਾਂ ਸਕੀਮਾਂ ਦਾ ਫਾਇਦਾ ਉਠਾਉਣ ਲਈ ਕਿਹਾ।ਇਸ ਤੋਂ ਉਪਰੰਤ ਡਾ. ਅਨਿਲ ਸਾਗਵਾਨ, ਡਾਇਰੈਕਟਰ ਖੇਤਰੀ ਖੋਜ ਕੇਂਦਰ ਅਬੋਹਰ ਵੱਲੋਂ ਨਵੇਂ ਬਾਗ ਲਗਾਉਣ ਵੇਲੇ ਸਿਹਤਮੰਦ ਬੂਟਿਆਂ ਦੀ ਚੋਣ ਅਤੇ ਬਾਗਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਡਾ. ਜਗਦੀਸ਼ ਅਰੋੜਾ, ਜ਼ਿਲ੍ਹਾ ਪਸਾਰ ਮਾਹਿਰ ਵੱਲੋਂ ਨਿੰਬੂ ਜਾਤੀ ਦੇ ਬ...

ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ 18 ਜੁਲਾਈ ਤੋਂ 

Punjab News
ਬਠਿੰਡਾ, 17 ਜੁਲਾਈ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ।   ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ 18 ਜੁਲਾਈ 2024 ਨੂੰ ਸਵੇਰੇ 9 ਤੋਂ ਦੁਪਿਹਰ 1 ਵਜੇ ਤੱਕ ਦਫਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ।  ਇਸੇ ਤਰ੍ਹਾਂ 23 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਗੁਰੂਦੁਆਰਾ ਸਾਹਿਬ ਪਿੰਡ ਭੋਖੜਾ ਵਿਖੇ, 25 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਬਰਾੜ ਪੈਲਿਸ ਰਾਮਪੁਰਾ ਫੂਲ ਵਿਖੇ ਅਤੇ 30 ਜੁਲਾਈ 2024 ਨੂੰ ਦੁਪਿਹਰ 12 ਤੋਂ 3 ਵਜੇ ਤੱਕ ਪਿੰਡ ਗਿਆਨਾ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।   ਸਿਵਲ ਸਰਜਨ ਨੇ ...

ਮੋਹਿੰਦਰ ਭਗਤ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਵਿਧਾਇਕ ਵਜੋਂ ਹਲਫ਼ ਲਿਆ

Punjab News
ਚੰਡੀਗੜ੍ਹ, 17 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਮਾਨ ਨੇ ਸ੍ਰੀ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ। ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਸ੍ਰੀ ਕੁਲਵੰਤ ਸਿੰਘ ਬਾਜੀਗਰ, ਸ੍ਰੀ ਕਰਮਬੀਰ ਸਿੰਘ ਘੁੰਮਣ, ਸ੍ਰੀ ਅਜੀਤ ਪਾਲ ਸਿੰਘ ਕੋਹਲੀ, ਸ੍ਰੀ ਵਿਜੇ ਸਿੰਗਲਾ, ਸ੍ਰੀ ਬਰਿੰਦਰ ਗੋਇਲ, ਸ੍ਰੀ ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਪੰਜਾਬ ਸਰਕ...

ਮਾਨਸਾ ਜ਼ਿਲ੍ਹੇ ’ਚ ਇਸ ਸਾਲ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

Punjab News
ਮਾਨਸਾ, 17 ਜੁਲਾਈਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਸਾਲ 10 ਲੱਖ ਪੌਦੇ ਲਗਾਏ ਜਾਣਗੇ ਜਿਸ ਤਹਿਤ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਚਲਾਈ ਜਾ ਰਹੀ ਇਕ ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਲਈ ਅੱਜ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਪਬਲਿਕ ਈਵੈਂਟ ਬਣਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾਵੇ ਤਾਂ ਜੋ ਲੋਕਾਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਚੇਤਨਾ ਪੈਦਾ ਹੋ ਸਕੇ।ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਅਤੇ ਉਨ੍ਹਾਂ ਦੇ ਟੀਚੇ ਮੁਤਾਬਿਕ ਪੌਦੇ ਮੁਹੱਈਆ ਕਰਵਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਪੌਦੇ ਲਗਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ...

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ:

Punjab News
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ                     ਪੰਜਾਬ ਸਰਕਾਰ ਵੱਲੋਂ ਨਰਮੇਂ ਉਪਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਮਾਨਯੋਗ ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਨਰਮਾ ਪੱਟੀ ਵਿੱਚ ਸੀਨੀਅਰ ਖੇਤੀਬਾੜੀ ਅਧਿਕਾਰੀ ਤਾਇਨਾਤ ਕੀਤੇ ਗਏ ਹਨ।                            ਇਸ ਦੇ ਤਹਿਤ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ), ਪੰਜਾਬ ਨੇ ਜਿ਼ਲ੍ਹੇ ਅੰਦਰ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।                           ਇਸ ਸਮੇਂ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਸਟਾਫ਼ ਨਾਲ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ।&n...

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ, ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਅਬੋਹਰ, ਫਾਜ਼ਿਲਕਾ, 16 ਜੁਲਾਈ ਸੰਯੁਕਤ ਡਾਇਰੈਕਟਰ ਖੇਤੀਬਾੜੀ ਸ੍ਰੀ ਦਿਲਬਾਗ ਸਿੰਘ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਮੀਡੀਆ ਦੇ ਇਕ ਹਿੱਸੇ ਵਿੱਚ ਜ਼ਿਲ੍ਹੇ ਅੰਦਰ ਗੁਲਾਬੀ ਸੁੰਡੀ ਦੇ ਅਸਰ ਨੂੰ ਲੈ ਕੇ ਲੱਗੀ ਖਬਰ ਦੇ ਆਧਾਰ *ਤੇ ਕਿਸਾਨ ਗੁਰਪ੍ਰੀਤ ਸਿੰਘ ਪਿੰਡ ਪੱਟੀ ਸਦੀਕ ਬਲਾਕ ਅਬੋਹਰ ਦੇ ਖੇਤ ਦਾ ਦੌਰਾ ਸ਼੍ਰੀ ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਈ ਐਡ ਟੀ) ਪੰਜਾਬ, ਸ੍ਰੀ ਸੰਦੀਪ ਕੁਮਾਰ ਰਿਣਵਾਂ, ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ, ਸ਼੍ਰੀ ਸੁੰਦਰ ਲਾਲ,ਸਹਾਇਕ ਪੋਦਾ ਸੁਰੱਖਿਆ ਅਫਸਰ ਅਬੋਹਰ, ਸ਼੍ਰੀ ਅਸ਼ੀਸ਼ ਸ਼ਰਮਾ, ਖੇਤੀਬਾੜੀ ਵਿਕਾਸ ਅਫਸਰ(ਹ.ਕ), ਸ਼੍ਰੀ ਦਿਆਲ ਚੰਦ,ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਅਬੋਹਰ ਵੱਲੋ ਕਿਸਾਨ ਦੇ ਪਿਤਾ ਅਜਾਇਬ ਸਿੰਘ ਪੁੱਤਰ ਕਪੂਰ ਸਿੰਘ ਦੀ ਹਾਜਰੀ ਵਿੱਚ ਕੀਤਾ ਗਿਆ। ਕਿਸਾਨ ਨੇ ਆਪਣੀ ਮਾਲਕੀ ਜਮੀਨ 2.5 ਏਕੜ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਹੋਈ ਹੈ। ਨਰਮੇ ਦਾ ਕੱਦ ਕਾਠ ਅਤੇ ਰੰਗਤ ਠੀਕ ਹੈ। ਨ...