Sunday, November 9Malwa News
Shadow

Punjab News

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

Punjab News
ਮਾਨਸਾ, 08 ਜੁਲਾਈ:ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ, ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖੁਰਦ, ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।...
04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

Punjab News
ਮਾਨਸਾ, 08 ਜੁਲਾਈ:ਪਿੰਡ ਮਾਨਸਾ ਖੁਰਦ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਪਿਛਲੇ ਕਰੀਬ 04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤੋ ਇਲਾਵਾ 20 ਸਾਲ ਤੋ ਲਗਾਤਾਰ ਨਰਮੇ ਦੀ ਖੇਤੀ ਵੀ ਕਰ ਰਿਹਾ ਹੈ। ਇਸ ਸਾਲ ਵੀ ਕਿਸਾਨ ਵੱਲੋ 12 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ ਗਈ ਹੈ।ਅਗਾਂਹਵਧੂ ਕਿਸਾਨ ਵੱਲੋ ਆਤਮਾ ਸਕੀਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਅਤੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਵੱਧ—ਚੜ੍ਹ ਕੇ ਸ਼ਮੂਹਲੀਅਤ ਕੀਤੀ ਜਾਦੀ ਹੈ ਅਤੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਲਗਾਏ ਜਾਦੇਂ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਕਿਸਾਨ ਕਰੀਬ 04 ਸਾਲ ਤੋੋ ਝੋਨੇ ਦੀ ਕਟਾਈ ਤੋ ਬਾਅਦ ਬੇਲਰ ਦੀ ਮਦਦ ਨਾਲ ਗੰਢਾਂ ਬਣਾ ਕੇ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇ ਰਿਹਾ ਹੈ ਅਤੇ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ।ਅਗਾਂਹਵਧੂ ਕਿਸਾਨ ਬੂਟਾ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਖੇ...
9 ਜੁਲਾਈ ਨੂੰ ਲਗਣ ਵਾਲੇ ਕੈਂਪ ਦੌਰਾਨ ਅਨੇਕਾ ਸੇਵਾਵਾਂ ਦਾ ਲਾਹਾ ਇਕ ਛੱਤ ਹੇਠ-ਵਿਧਾਇਕ ਸਵਨਾ

9 ਜੁਲਾਈ ਨੂੰ ਲਗਣ ਵਾਲੇ ਕੈਂਪ ਦੌਰਾਨ ਅਨੇਕਾ ਸੇਵਾਵਾਂ ਦਾ ਲਾਹਾ ਇਕ ਛੱਤ ਹੇਠ-ਵਿਧਾਇਕ ਸਵਨਾ

Punjab News
ਫਾਜ਼ਿਲਕਾ 8 ਜੁਲਾਈਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾ ਦਾ ਲਾਹਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪਾਂ ਦੀ ਸਿਰਜਣਾ ਕੀਤੀ ਗਈ ਹੈ ਜਿਸ ਅਧੀਨ ਇਕ ਛੱਤ ਹੇਠ ਅਨੇਕਾ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸੇ ਤਹਿਤ 9 ਜੁਲਾਈ 2024 ਦਿਨ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਅਨੇਕਾ ਸੇਵਾਵਾਂ ਦਾ ਲਾਭ ਇਕੋ ਥਾਈ ਦੇਣ ਦੇ ਮੰਤਵ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮ, ਨਗਰ ਕੌਂਸਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਂਲ ਸਬੰਧਤ ਕੰਮਾਂ ਦੇ ਨਾਲ-ਨਾਂਲ  ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ *ਤੇ ਹੀ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆ ...
ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

Punjab News
ਐਸ.ਏ.ਐਸ.ਨਗਰ, 08 ਜੁਲਾਈ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਸ਼੍ਰੀ ਐਸ.ਪੀ. ਅਨੰਦ ਕੁਮਾਰ, ਆਈ.ਐੱਫ.ਐੱਸ. ਦੇ ਨਿਰਦੇਸ਼ਾਂ ਮੁਤਾਬਕ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਖੇਡ ਭਵਨ, ਸੈਕਟਰ 78, ਮੋਹਾਲੀ ਵਿਖੇ ਅੱਜ ਤੋਂ ਸ਼ੁਰੂ ਹੋ ਗਏ, ਜੋ ਕਿ 16 ਜੁਲਾਈ 2024 ਤਕ ਚੱਲਣੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ਉੱਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲੈ ਕੇ ਆਉਣਾ ਤੇ ਅੱਗਿਓਂ ਵੱਖ-ਵੱਖ ...
12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ ‘ਚ 1.3 ਲੱਖ ਬੂਟੇ ਲਗਾਏ ਜਾਣਗੇ

12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ ‘ਚ 1.3 ਲੱਖ ਬੂਟੇ ਲਗਾਏ ਜਾਣਗੇ

Punjab News
ਲੁਧਿਆਣਾ, 8 ਜੁਲਾਈ (000) - ਜ਼ਿਲ੍ਹੇ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਲੋਕ ਨਿਰਮਾਣ ਵਿਭਾਗ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਹਨ। ਨਗਰ ਨਿਗਮ ਲੁਧਿਆਣਾ ਵੱਲੋਂ 21 ਥਾਵਾਂ 'ਤੇ 22,300 ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਸ਼ਾਮਲ ਹਨ :- ਨਹਿਰੂ ਰੋਜ਼ ਗਾਰਡਨ- ਰੱਖ ਬਾਗ- ਬੁੱਢਾ ਦਰਿਆ ਦੇ ਨਾਲ (ਜ਼ੋਨ-ਏ, ਬੀ, ਅਤੇ ਡੀ)- ਜੀਵਨ ਨਗਰ- ਅੰਡਰਪਾਸ ਜ਼ੋਨ-ਡੀ ਨੇੜੇ ਗ੍ਰੀਨ ਬੈਲਟ- ਡੀ.ਏ.ਵੀ. ਸਕੂਲ ਦੇ ਸਾਹਮਣੇ ਲਈਅਰ ਵੈਲੀ- ਡੌਗ ਪਾਰਕ- ਪਾਰਕ ਜੇ ਬਲਾਕ- ਤ੍ਰਿਕੋਨਾ ਪਾਰਕ- ਪਾਰਕ ਲੋਧੀ ਕਲੱਬ ਰੋਡ- ਪਾਰਕ ਰੇਲਵੇ ਸਾਈਡ- ਵਿਸ਼ਵਕਰਮਾ ਪਾਰਕ- ਬਸੰਤ ਪਾਰਕ- ਮਿੰਨੀ ਰੋਜ਼ ਗਾਰਡਨ ਗਿਆਸਪੁਰਾ- ਮਿੰਨੀ ਰੋਜ਼ ਗਾਰਡਨ- ਕਿਦਵਈ ਨਗਰ- ਪਾਰ...
ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ

ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ

Punjab News
ਅੰਮ੍ਰਿਤਸਰ 8 ਜੁਲਾਈ 2024 -- ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨਾਂ ਨੇ ਦੱਸਿਆ ਕਿ ਨੀਤੀ ਆਯੋਗ ਨੇ ਹੁਣ ਅਗਲੇ ਤਿੰਨ ਮਹੀਨਿਆਂ ਵਿੱਚ ਧਿਆਨ ਦੇਣ ਲਈ 6 ਖਾਸ ਸੂਚਕਾਂ ਦੀ ਚੋਣ ਕੀਤੀ ਹੈ। ਇਨਾਂ ਸੂਚਕਾਂ ਵਿੱਚ ਜਨਮ ਤੋਂ ਪਹਿਲਾਂ ਦੀ ਦੇਖਭਾਲ ਹਾਈਪਟੈਨਸ਼ਨ ਸਕਰੀਨਿੰਗ, ਡਾਇਬਟੀਜ਼ ਸਕਰੀਨਿੰਗ, ਗਰਭਵਤੀ ਔਰਤਾਂ ਲਈ ਪੋਸ਼ਨ, ਸਾਇਲ ਹੈਲਥ ਕਾਰਡ ਜਾਰੀ ਕਰਨਾ ਅਤੇ ਸਮਾਜਿਕ ਸੁਰੱਖਿਆ ਲਈ ਕੰਮ ਸ਼ਾਮਲ ਹਨ। ਉਨਾਂ ਜੋਰ ਦੇ ਕੇ ਇ ਕਿ ਆਉਣ ਵਾਲੇ ਦਿਨਾਂ ਵਿੱਚ ਇਨਾਂ ਖੇਤਰਾਂ ਵਿੱਚ ਕਾਰਗੁਜਾਰੀ ਨੂੰ ਬਿਹਤਰ ਬਣਾਉਣ ਲਈ ਇਕ ਵਿਆਪਕ ਮੁਹਿੰਮ ਚਲਾਈ ਜਾਵੇਗੀ। ਡਿਪਟੀ ਈਐਸਏ ਸ਼੍ਰੀ...
ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ: ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ  ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਸ਼ਾਇਰ ਰਮਨ ਸੰਧੂ ਵੱਲੋਂ ਸ਼ਿਰਕਤ ਕੀਤੀ ਗਈ। ਕਵਿਤਾ-ਪਾਠ ਲਈ ਗੁਰਨਾਮ ਕੰਵਰ, ਡਾ. ਗੁਰਪ੍ਰੀਤ ਸਿੰਘ, ਨੀਲਮ ਨਾਰੰਗ, ਸੁਰਜੀਤ ਸੁਮਨ, ਮਨਜੀਤ ਕੌਰ ਮੁਹਾਲੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਕਾਈਨੌਰ, ਦਿਲਪ੍ਰੀਤ, ਪਰਮਜੀਤ ਪਰਮ, ਮਨਜੀਤਪਾਲ ਸਿੰਘ, ਜਸਪ੍ਰੀਤ ਬਾਵਾ, ਦਰਸ਼ਨ ਤਿਊਣਾ ਵੱਲੋਂ ਸ਼ਮੂਲੀਅਤ ਕੀਤੀ ਗਈ। ਸਮਾਗਮ ਦੇ ਆਰੰਭ ਵਿਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁੱਖ ਮਹਿਮਾਨਾਂ, ਕਵੀਆਂ ਅਤੇ ਪਤਵੰਤੇ ਸੱਜਣਾਂ ਨੂੰ‘ਜੀ ਆਇਆਂ ਨੂੰ’ ਕਹਿੰਦਿਆਂ ਕਵੀ ਦਰਬਾਰ ਦੇ ਮਨੋਰਥ ਬਾਰੇ ਜਾਣੂ ਕਰਵਾਇਆ ਗਿਆ। ਉਪਰੰਤ ਸਮੂਹ ਹਾਜ਼ਰੀਨ ਵੱਲੋਂ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕ...
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਜਿੰਕ ਅਤੇ ਓਆਰਐਸ ਕਾਰਨਰ ਦਾ ਕੀਤਾ ਦੌਰਾ 

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਜਿੰਕ ਅਤੇ ਓਆਰਐਸ ਕਾਰਨਰ ਦਾ ਕੀਤਾ ਦੌਰਾ 

Punjab News
ਫਾਜਿਲਕਾ 8 ਜੁਲਾਈ ਸਿਹਤ ਵਿਭਾਗ ਫਾਜਿਲਕਾ ਵੱਲੋਂ ਜਿਲ੍ਹਾ ਫਾਜਿਲਕਾ ਵਿੱਚ 31 ਅਗਸਤ ਤੱਕ ਸਟਾਪ ਡਾਇਰੀਆਂ ਮੁਹਿੰਮ ਚਲਾਈ ਗਈ ਹੈ। ਜਿਸ ਅਧੀਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਤੇ ਜਿੰਕ ਅਤੇ ਓਆਰਐਸ ਕਾਰਨਰ ਬਨਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਪੋਪਲੀ ਨੇ ਖਿਓਵਾਲੀ ਢਾਬ ਵਿਖੇ ਬਣੇ ਜਿੰਕ ਅਤੇ ਓਆਰਐਸ ਕਾਰਨਰ ਦਾ ਦੌਰਾ ਕੀਤਾ।  ਇਸ ਸਮੇਂ ਉਹਨਾਂ ਬੱਚਿਆਂ ਨੂੰ ਆਪਣੇ ਹੱਥੀ ਓਆਰਐਸ ਦਾ ਘੋਲ ਪਿਲਾਇਆ ਗਿਆ। ਇਸ ਸਮੇਂ ਉਹਨਾਂ ਦੇ ਨਾਲ ਡਾ ਵਿਕਾਸ ਗਾਂਧੀ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਵਿਨੋਦ ਖੁਰਾਣਾ, ਸੁਸ਼ੀਲ ਕੁਮਾਰ ਆਦਿ ਮੌਜੂਦ ਸਨ। ਉਹਨਾਂ ਕਿਹਾ ਕਿ ਡਾਇਰੀਏ ਨਾਲ 5 ਸਾਲ ਤੋਂ ਛੋਟੇ ਬੱਚਿਆਂ ਦੀ ਹੋ ਰਹੀਆਂ ਮੌਤਾਂ ਤੇ ਕੰਟਰੋਲ ਕਰਨ ਲਈ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸਟਾਪ ਡਾਇਰੀਆਂ ਮੁੰਹਿਮ ਸ਼ੁਰੂ ਕੀਤੀ ਗਈ ਹੈ। ਜਿਸ ਅਧੀਨ ਜਿਲ੍ਹੇ ਵਿੱਚ ਵੱਖ ਵੱਖ ਸਥਾਨਾਂ ਤੇ ਇਹ ਕਾਰਨਰ ਲਗਾਏ ਗਏ ਹਨ। ਜਿਥੋਂ ਕੋਈ ਵੀ ਆਦਮੀ ਸੁਖਾਲਾ ਓ ਆਰ ਐਸ ਜਾਂ ਜਿੰਕ ਦੀਆਂ ਗੋਲੀਆਂ ਪ੍ਰਾਪਤ ਕਰ ਸਕਦਾ ਹੈ। ਉ...
ਸਟਾਪ ਡਾਇਰੀਆਂ ਮੁਹਿੰਮ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸਮਾਗਮ

ਸਟਾਪ ਡਾਇਰੀਆਂ ਮੁਹਿੰਮ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਸਮਾਗਮ

Punjab News
ਫਾਜਿਲਕਾ 8 ਜੁਲਾਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ 31 ਅਗਸਤ ਤੱਕ ਸਟਾਪ ਡਾਇਰੀਆਂ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਸਬੰਧੀ ਡਾ ਚੰਦਰ ਸ਼ੇਖਰ ਕੰਕੜ ਦੀ ਪ੍ਰਧਾਨਗੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਸੁਨੀਤਾ ਕੰਬੋਜ਼, ਮਾਸ ਮੀਡੀਆ ਬ੍ਰਾਂਚ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਖਦੇਵ ਸਿੰਘ ਹਾਜ਼ਰ ਸਨ। ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਭਾਰਤ ਵਿੱਚ ਡਾਇਰੀਏ ਨਾਲ ਛੋਟੇ ਬੱਚਿਆਂ ਦੀ ਮੌਤ ਦਰ ਬਹੁਤ ਹੈ ਇਸ ਮੁਹਿੰਮ ਦਾ ਮਕਸਦ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਬੱਚਿਆਂ ਦੀ ਡਾਇਰੀਏ ਕਾਰਨ ਹੋਣ ਵਾਲੀਆਂ ਮੌਤਾਂ ਤੇ ਕੰਟਰੋਲ ਕਰਨਾ ਹੈ। ਉਹਨਾਂ ਦੱਸਿਆ ਕਿ ਬਰਸਾਤੀ ਮੌਸਮ ਵਿੱਚ ਬੱਚੇ ਦਸਤਾਂ ਦਾ ਸ਼ਿ...
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ।ਪੁਲਿਸ ਟੀਮਾਂ ਨੇ ਇਨ੍...