Sunday, September 27Malwa News
Shadow

Punjab News

 ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਵਿਧਾਇਕ ਤੇ ਡੀ.ਸੀ. ਨੇ ਖਾਈ ਫ਼ੇਮੇ ਕੀ ਵਿਖੇ ਲਗਾਏ ਰੁੱਖ  

Punjab News
ਫ਼ਿਰੋਜ਼ਪੁਰ, 16 ਜੁਲਾਈ 2024:           ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਨੇ ਖਾਈ ਫ਼ੇਮੇ ਕੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ।           ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸ...

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

Punjab News
ਧਰਮਕੋਟ/ਮੋਗਾ, 16 ਜੁਲਾਈ (000) - ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਤਾਰ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਜ਼ਿਲ੍ਹਾ ਮੋਗਾ ਅਧੀਨ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਸੀ ਜਿਸ ਨਾਲ ਜਿਆਦਾਤਰ ਬੰਨ੍ਹ ਜਾਂ ਕਿਨਾਰਿਆਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਜਦਕਿ ਰਹਿੰਦੇ ਬਾਕੀ ਕੰਮਾਂ ਨੂੰ ਵੀ ਜਲਦ ਹੀ ਮੁਕੰਮਲ ਕਰਵਾਇਆ ਜਾਵੇਗਾ। ਉਹਨਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹਨਾਂ ਨੂੰ ਇਸ ਕੁਦਰਤੀ ਮਾਰ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰ...

ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ  ਪਿੰਡ ਝੁੰਮਿਆਂਵਾਲੀ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ

Punjab News
ਅਬੋਹਰ/ਫਾਜ਼ਿਲਕਾ 16 ਜੁਲਾਈ 2024……           ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਿੰਡ ਝੁੰਮਿਆਂਵਾਲੀ ਵਿਖੇ ਗਊਸ਼ਾਲਾ ਵਾਲੀ ਗਲੀ ਨੂੰ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।           ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ...

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ-ਪ੍ਰਿੰਸੀਪਲ ਬੁੱਧਰਾਮ

Punjab News
ਦੋਦੜਾ/ਬੁਢਲਾਡਾ/ਮਾਨਸਾ, 16 ਜੁਲਾਈ:          ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜ਼ਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧਰਾਮ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਦੋਦੜਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਹੈ ਅਤੇ ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵਿਧਾਇਕ ਬੁੱਧਰਾਮ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼...

ਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ – ਐਸ.ਐਸ.ਪੀ. ਰੁਪਿੰਦਰ ਸਿੰਘ

Punjab News
ਲੁਧਿਆਣਾ, 16 ਜੁਲਾਈ (000)- ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਬਣਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਵਿਜੀਲੈਂਸ ਈ.ਓ.ਡਬਲਿਊ ਰੁਪਿੰਦਰ ਸਿੰਘ ਵੱਲੋਂ ਸਥਾਨਕ ਦਫ਼ਤਰ ਵਿਖੇ ਪੌਦੇ ਲਗਾਉਣ ਦੀ ਰਸਮ ਅਦਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. ਰਾਜਨ ਸ਼ਰਮਾ, ਡੀ.ਐਸ.ਪੀ. ਜੋਗਿੰਦਰ ਪਾਲ, ਡੀ.ਐਸ.ਪੀ. ਇੰਦਰਪਾਲ ਸਿੰਘ, ਏ.ਐਸ.ਆਈ. ਜਗਰੂਪ ਸਿੰਘ ਰੀਡਰ, ਏ.ਐਸ.ਆਈ. ਲਖਮੋਹਣ ਸਿੰਘ ਰੀਡਰ, ਏ.ਐਸ.ਆਈ. ਚਰਨਜੀਤ ਸਿੰਘ, ਏ.ਐਸ.ਆਈ. ਤਜਿੰਦਰ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। ਐਸ.ਐਸ.ਪੀ. ਰੁਪਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਕੁਦਰਤ ਨਾਲ ਮਿਲਵਰਤਨ ਕਰਕੇ ਚੱਲਣਾ ਚਾਹੀਦਾ ਹੈ ਅਤੇ ਕਦੇ ਵੀ ਕੁਦਰਤ ਦਾ ਨੁਕਸਾਨ ਕਰਨ ਬਾਰੇ ਨਹੀਂ ਸੋਚਣਾ ਚਾਹੀਦਾ। ਸ਼ੁੱਧ ਵਾਤਾਵਰਨ ਹੀ ਮਨੁੱਖਾਂ ਅਤੇ ਜੀਵ ਜੰਤੂਆਂ ਦੇ ਲੰਮੇ ਅਤੇ ਨਿਰੋਗ ਜੀਵਨ ਦਾ ਆਧਾਰ ਬਣਦਾ ਹੈ। ਉਨ੍ਹਾਂ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੌਦੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਸੰਭਾਲਣ ਲਈ ਵੀ...

ਅਬੋਹਰ ਸਹਿਰ ਵਿੱਚੋਂ ਹੁਣ ਤੱਕ 1216 ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਭੇਜਿਆ ਗਿਆ

Punjab News
ਫਾਜ਼ਿਲਕਾ 16 ਜੁਲਾਈ 2024……ਅਬੋਹਰ ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿਚੋਂ ਹੁਣ ਤੱਕ 1216 ਬੇਸਹਾਰਾ ਜਾਨਵਰਾਂ ਫੜ੍ਹ ਕੇ ਗਊਸ਼ਾਲਾ ਭੇਜ ਦਿੱਤਾ ਗਿਆ ਹੈ। ਮਾਣਯੋਗ ਡਿਪਟੀ ਕਮਿਸ਼ਨਰ ਖੁਦ ਇਨ੍ਹਾਂ ਪਸ਼ੂਆਂ ਨੂੰ ਫੜਨ ਵਾਲੀ ਮੁਹਿੰਮ ਨੂੰ ਲਗਾਤਾਰ ਤੇਜ਼ ਕਰਨ ਦੇ ਉਪਰਾਲੇ ਕਰ ਰਹੇ ਹਨ ਤਾਂ ਜੋ ਜ਼ਿਲ੍ਹੇ ਨੂੰ ਬੇਸਹਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ  ਤੋਂ ਨਿਜ਼ਾਤ ਮਿਲ ਸਕੇ।  ਇਹ ਜਾਣਕਰੀ ਕਮਿਸ਼ਨਰ ਨਗਰ ਨਿਗਮ ਅਬੋਹਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਿਆ ਜਾ ਰਿਹਾ ਹੈ ਤੇ ਇਸੇ ਮੁਹਿੰਮ ਦੇ ਤਹਿਤ ਅਬੋਹਰ ਸ਼ਹਿਰ ਵਿੱਚੋਂ ਬੀਤੇ ਦਿਨ 39 ਬੇਸਹਾਰਾ ਪਸ਼ੂ ਫੜ੍ਹੇ ਗਏ ਹਨ ਤੇ ਇਸ ਤੋਂ ਪਹਿਲਾ ਵੀ ਅਬੋਹਰ ਹਲਕੇ ਦੀਆਂ ਵੱਖ-ਵੱਖ ਥਾਵਾਂ ਤੋਂ 272 ਬੇਸਹਾਰਾ ਪਸ਼ੂ ਫੜ ਕੇ ਸਲੇਮਸ਼ਾਹ ਗਊਸ਼ਾਲਾ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 11 ਜੁਲਾਈ ਤੱਕ 905 ਬੇਸਹਾਰਾ ਪਸ਼ੂਆਂ ਨੂੰ ਫੜ ਕੇ ਸਲੇਮਸ਼ਾਹ ਗਊਸ਼ਾਲ...

ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਲਗਾਏ ਗਏ ਪੌਦੇ  

Punjab News
ਫਾਜ਼ਿਲਕਾ 16 ਜੁਲਾਈ 2024…ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਸੀਨੀ. ਸਕੈ. ਤੇ ਸਰਕਾਰੀ ਪ੍ਰਾਇਮਰੀ ਸਕੂਲ ਖੂਈਖੇੜਾ ਵਿਖ਼ੇ ਪੌਦੇ ਲਗਾਏ ਗਏ।ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾ...

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

Punjab News
 ਫ਼ਿਰੋਜ਼ਪੁਰ, 16 ਜੁਲਾਈ 2024:           ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾ...

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

Punjab News
ਮਾਨਸਾ,16 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ।ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ  ਅਤੇ ਜਿੰਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਣ ਕੀਤੇ ਗਏ।...

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

Punjab News
ਮਾਨਸਾ, 16 ਜੁਲਾਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਸਰਵੇਖਣ ਕਰਨ ਸਬੰਧੀ ਪਿੰਡ ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਝੇਰਿਆਂਵਾਲੀ, ਧਿੰਗੜ ਅਤੇ ਘੁੱਦੂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਸਰਵੇਖਣ ਦੌਰਾਨ ਗੁਲਾਬੀ ਸੁੰਡੀ ਦਾ ਹਮਲਾ ਕਿਸੇ ਵੀ ਖੇਤ ਵਿੱਚ ਵੇਖਣ ਨੂੰ ਨਹੀਂ ਮਿਲਿਆ।ਚਿੱਟੀ ਮੱਖੀ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 06 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ। ਟੀਮ ਵੱਲੋਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਪਣੇ ਖੇਤਾਂ ਦਾ ਹਰ ਹਫ਼ਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ। ਇਸ ਸਾਲ ਨਰਮੇ ਪੱਟੀ ਵਿੱਚ ਗਰਮੀ ਰੁਤ ਦੀ ਮੂੰਗੀ ਦੀ ਫ਼ਸਲ ਕਾਫੀ ਵੱਡੇ ਰਕਬੇ ਵਿੱਚ ਬੀਜੀ ਗਈ ਹੈ ਅਤੇ ਚਿੱਟੀ ਮੱਖੀ ਸ਼ੂਰੁਆਤ ਵਿੱਚ ਮੂੰਗੀ ਤੇ ਵੱਧਦੀ ਫੁਲਦੀ ਹੈ ਅਤੇ ਬਾਅਦ ਵਿੱਚ ਇਹ ਨਾਲ ਲੱਗਦੇ ਨਰਮੇ ਦੇ ਖੇਤਾਂ ਵਿੱਚ ਹਮਲਾ ਕਰਦੀ ਹੈ ਅਤੇ ਮੌਸਮ ਅਨੁਕੂਲ ਹੋਣ ਕਰਕੇ ਇਸ ਦਾ ਵਾਧਾ ਨਰਮੇ ਉੱਤੇ ਬਹੁਤ ਤੇਜ਼ੀ ਨਾਲ ਹੁੰਦਾ ਹੈ।ਡਾ. ਗ...