Sunday, November 9Malwa News
Shadow

Punjab News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

Punjab News
ਲੁਧਿਆਣਾ, 8 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਜੋਕਿ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਦੀ ਜ਼ਿੰਮੇਵਾਰੀ, ਤਨਦੇਹੀ ਅਤੇ ਲਗਨ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਲੋਕ ਸਭਾ ਚੋਣਾਂ ਕਰਵਾਉਣਾ ਆਪਣੇ ਆਪ ਵਿੱਚ ਇੱਕ ਚੁਣੌਤੀ ਹੈ ਅਤੇ ਇਹ ਸਟਾਫ਼ ਦੀ ਲਗਨ ਅਤੇ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਪੂਰੀ ਡਿਊਟੀ ਬਿਨ੍ਹਾਂ ਅੱ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ‘ਚ ਪਲਾਂਟੇਸ਼ਨ ਡਰਾਈਵ ਚਲਾਈ ਗਈ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ‘ਚ ਪਲਾਂਟੇਸ਼ਨ ਡਰਾਈਵ ਚਲਾਈ ਗਈ

Punjab News
ਲੁਧਿਆਣਾ, 08 ਜੁਲਾਈ (000) - ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਕੌਂਸਲਰ ਰਘੁਵੀਰ ਸਿੰਘ ਵ੍ਹੀਰਾ, ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਪੌਦਾਰੋਪਣ ਮੁਹਿੰਮ ਤਹਿਤ ਸਥਾਨਕ ਗਾਂਧੀ ਨਗਰ ਵਿਖੇ ਭਗਵਾਨ ਬਾਲਮੀਕੀ ਪਾਰਕ ਵਿੱਚ ਬੂਟੇ ਲਗਾਏ ਗਏ ਜੋ ਹਰਿਆਵਲ ਦੇ ਨਾਲ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਗੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।...
ਐਨ ਸੀ ਸੀ ਵਲੋਂ ਵਾਤਾਵਰਨ ਨੂੰ ਸਵੱਛ ਰੱਖਣ ਲਈ ਲਗਾਏ ਜਾ ਰਹੇ ਹਨ ਪੌਦੇ – ਗਰੁਪ ਕੈਪਟਨ ਮਨੋਜ

ਐਨ ਸੀ ਸੀ ਵਲੋਂ ਵਾਤਾਵਰਨ ਨੂੰ ਸਵੱਛ ਰੱਖਣ ਲਈ ਲਗਾਏ ਜਾ ਰਹੇ ਹਨ ਪੌਦੇ – ਗਰੁਪ ਕੈਪਟਨ ਮਨੋਜ

Punjab News
ਅੰਮ੍ਰਿਤਸਰ 8 ਜੁਲਾਈ 2024-- 2 ਪੰਜਾਬ ਏਅਰ ਸਕਵਾਰਡਨ ਐਨ ਸੀ ਸੀ ਅੰਮ੍ਰਿਤਸਰ ਵੱਲੋਂ 3 ਜੁਲਾਈ ਤੋਂ 12 ਜੁਲਾਈ ਤੱਕ ਭਗਵਾਨ ਵਾਲਮੀਕਿ ਸਰਕਾਰੀ ਆਈ ਟੀ ਆਈ  ਕਾਲਜ ਰਾਮ ਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਸ਼ੁਰੂ ਹੈ। 2 ਪੀਬੀ ਏਅਰ ਸਕਵਾਰਡਨ ਐਨਸੀਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਮਨੋਜ ਕੁਮਾਰ ਵਤਸ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 400 ਤੋਂ ਵੱਧ ਐਨਸੀਸੀ ਕੈਡਿਟ ਭਾਗ ਲੈ ਰਹੇ ਹਨ। ਕਮਾਂਡਿੰਗ ਅਫਸਰ ਦੀ ਅਗਵਾਈ ਹੇਠ ਕੈਡਿਟਾਂ ਵੱਲੋਂ ਰੁੱਖ ਲਗਾਏ ਜਾ ਰਹੇ ਹਨ। ਸਕਵਾਰਡਨ ਨੇ 2000 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। ਕੈਂਪ ਦੇ 5ਵੇਂ ਦਿਨ ਤੱਕ 1000 ਬੂਟੇ ਲਗਾਏ ਜਾ ਚੁੱਕੇ ਹਨ। ਕੈਡਿਟਾਂ ਨੂੰ ਜੀਵਨ ਬਚਾਉਣ ਦੇ ਹੁਨਰਾਂ ਬਾਰੇ ਸਿਖਾਉਣ ਲਈ NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੁਆਰਾ ਇੱਕ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ। ਕੈਡਿਟਾਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾ...
ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ -ਡਿਪਟੀ ਕਮਿਸ਼ਨਰ

ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ -ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ 8 ਜੁਲਾਈ – ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਰਹੱਦ ਉੱਤੇ ਕੰਡਿਆਲੀ ਤਾਰ ਤੋਂ ਪਾਰ ਜਮੀਨਾਂ ਦਾ ਜੋ ਮੁਆਵਜਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ, ਲਈ ਯੋਗ ਕਿਸਾਨ ਆਪਣੇ ਐਸ ਡੀ ਐਮ ਦਫਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦ ਉੱਤੇ ਪੈਂਦੀਆਂ ਇਨਾਂ ਜਮੀਨਾਂ ਲਈ ਸਰਕਾਰ ਵੱਲੋਂ ਮੁਆਵਜਾ ਦਿੱਤਾ ਜਾਂਦਾ ਹੈ ਕਿਉਂਕਿ ਉਥੇ ਖੇਤੀ ਕਰਨ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ,  ਜਿਸ ਦੀ ਭਰਪਾਈ ਸਰਕਾਰ ਮੁਆਵਜ਼ਾ ਦੇ ਕੇ ਕਰਦੀ ਹੈ। ਉਹਨਾਂ ਕਿਹਾ ਕਿ ਮੁਆਵਜੇ ਦੀ ਇਹ ਰਾਸ਼ੀ ਸਾਡੇ ਕੋਲ ਆ ਚੁੱਕੀ ਹੈ ਅਤੇ ਜਿਸ ਵੀ ਕਿਸਾਨ ਦੀ ਜਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਉਹ ਉਸ ਜਮੀਨ ਦਾ ਰਿਕਾਰਡ , ਬੈਂਕ ਦੀ ਕਾਪੀ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੇ ਆਪਣੇ ਐਸਡੀਐਮ ਦਫਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਹਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਆਵਜ਼ਾ ਲੈਣ ਦਾ ...
ਚੋਣਾਂ 2024 ਦੋਰਾਨ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੁਸਰੇ ਨੰਬਰ ਤੇ ਰਿਹਾ।

ਚੋਣਾਂ 2024 ਦੋਰਾਨ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੁਸਰੇ ਨੰਬਰ ਤੇ ਰਿਹਾ।

Punjab News
ਅੰਮ੍ਰਿਤਸਰ 8 ਜੁਲਾਈ 2024-- ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਿਤੀ 16 ਮਈ 2024 ਤੋਂ 01 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ  ਪੂਰੇ ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿੱਚੋਂ ਦੁਸਰਾ ਸਥਾਨ ਹਾਸਿਲ ਕੀਤਾ ਹੈ। ਅੰਮ੍ਰਿਤਸਰ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ ਆਪਣਾ ਸਥਾਨ ਬਣਾਇਆ ਹੈ।ਇਹ ਪੁਜੀਸ਼ਨ ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਪਹਿਲਾ ਅਤੇ ਅੰਮ੍ਰਿਤਸਰ ਨੇ ਦੁਸਰਾ ਸਥਾਨ ਹਾਸਿਲ ਕੀਤਾ। ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਾਰ ਪਹਿਲੀਆਂ ਪ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ : ਜਸਪ੍ਰੀਤ ਸਿੰਘ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ : ਜਸਪ੍ਰੀਤ ਸਿੰਘ

Punjab News
ਬਠਿੰਡਾ, 8 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਮੀਨੀ ਪੱਧਰ ’ਤੇ ਸਥਿਤ ਬਲਾਕ ਏ ’ਚ ਕਮਰਾ ਨੰਬਰ ਜੀ-1 ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿਖੇ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਕਿ...
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

Punjab News
ਫਾਜ਼ਿਲਕਾ 8 ਜੁਲਾਈਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦਾ ਥਾਪਰ ਮਾਡਲ ਦੇ ਤਹਿਤ ਨਵੀਨੀਕਰਨ ਕੀਤਾ ਜਾਵੇ, ਇਸ ਲਈ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਅਤੇ ਸਵੱਛ ਭਾਰਤ ਮਿਸ਼ਨ ਦੇ ਫੰਡਾਂ ਨੂੰ ਇਕੱਠੇ ਕਰਕੇ ਇਹ ਕਾਰਜ ਨੇਪਰੇ ਚਾੜੇ ਜਾਣ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਪਿੰਡ ਚੱਕ ਜੰਡਵਾਲਾ ਅਤੇ ਰੱਤਾ ਥੇੜ ਵਿੱਚ ਨਵੀਆਂ ਮੰਡੀਆਂ ਬਣਾਈਆਂ ਜਾਣਗੀਆਂ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀ...
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ  ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

Punjab News
ਮਾਨਸਾ, 07 ਜੁਲਾਈ:ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ’ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 08 ਜੁਲਾਈ ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਬਿਨੈਕਾਰ http://agnipathvayu.cdac.in  ਵੈੱਬਸਾਈਟ ’ਤੇ ਲਾਗ ਇੰਨ ਕਰ ਸਕਦੇ ਹਨ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਲਈ ਅਰਜ਼ੀ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਟ੍ਰੇਸ਼ਨ ਦੀ ਮਿਤੀ ’ਚ ਵਾਧਾ ਨਹੀਂ ਕੀਤਾ ਜਾਵੇਗਾ, ਜਿੰਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 03 ਜੁਲਾਈ, 2004 ਅਤੇ 03 ਜਨਵਰੀ 2008 ਵਿਚਕਾਰ (ਦੋਨੋਂ ਤਰੀਕਾਂ ਮਿਲਾ ਕੇ) ਹੋਵੇ, ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਪ੍ਰਾਰਥੀ ਦਾ ਬਾਰ੍ਹਵੀਂ ਕਲਾਸ ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ  ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ  ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ

Punjab News
ਫਰੀਦਕੋਟ 7 ਜੁਲਾਈ 2024( ) ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ । ਬਲਾਕ ਕੋਟਕਪੂਰਾ ਦੇ ਸਰਕਲ ਬਾਜਾਖਾਨਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ  ਡੋਡ ਵਿਚ ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ  ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਫਰੀਦਕੋਟ ਵੱਲੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਇਆ ਜਾ ਸਕੇ ਅਤੇ ਇਸ ਮੁਹਿੰਮ  ਤਹਿਤ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਹਰੇਕ ਨਰਮੇ ਦੇ ਖੇਤ ਵਿੱਚ ਆਤਮਾ ਤਹਿਤ ਫੀਰੋਮੋਨ ਟਰੈਪ ਲਗਾਏ ਗਏ ਹਨ ਤਾਂ ਜੋ ਗੁਲਾਬੀ ਸੁੰਡੀ ਦੀ ਹਮਲੇ ਬਾਰੇ ਪਤਾ ਲੱਗ ਸਕੇ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਨਰਮੇ 'ਚ ਕੀੜੇ-ਮਕੌੜਿਆਂ ਦੇ ਹਮਲੇ ਅਤੇ ਰੋਕਥਾਮ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋਂ ਨਰਮਾ ਕਾਸ਼ਤਕਾਰਾ...
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ

ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ

Punjab News
 ਫਰੀਦਕੋਟ, 07 ਜੁਲਾਈ,2024 ਮੌਸਮ ਵਿਭਾਗ ਵਲੋਂ ਆਉਣ ਵਾਲੀਆਂ ਬਾਰਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਅਲਰਟ ਉਪਰੰਤ ਜ਼ਿਲ੍ਹੇ ਵਿੱਚ ਵਿੱਢੇ ਗਏ ਡਰੇਨਾਂ ਦੀ ਸਫਾਈ ਸਬੰਧੀ ਕੰਮ ਤੇ ਅੱਜ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁੱਲ 34 ਡਰੇਨਾਂ ਵਿੱਚੋਂ 20 ਦੀ ਮੁਕੰਮਲ ਤੌਰ ਤੇ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਰਹਿੰਦੀਆਂ 14 ਦਾ ਕੰਮ ਵੀ ਜੰਗੀ ਪੱਧਰ ਤੇ ਜਾਰੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੇਨਜ਼ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਮਹਿਕਮੇ ਦੀ ਰੋਜ਼ਾਨਾ ਕਾਰਗੁਜ਼ਾਰੀ ਲਿਖਤੀ ਤੌਰ ਤੇ ਮੁਹੱਈਆ ਕਰਵਾਈ ਜਾ ਰਹੀ ਹੈ । ਐਸ.ਡੀ.ਓ ਸ. ਗੁਰਜੀਤ ਗਿੱਲ ਨੇ ਦੱਸਿਆ ਕਿ ਇਨ੍ਹਾਂ 34 ਡਰੇਨਾਂ ਦੀ ਸਫਾਈ ਨਾਲ ਭਾਰੀ ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਡਰੇਨਾਂ ਦੀ ਕੁੱਲ ਲੰਬਾਈ ਤਕਰੀਬਨ 217 ਕਿਲੋਮੀਟਰ ਬਣਦੀ ਹੈ ਜਿਸ ਦੀ ਸਫਾਈ ਦਾ ਕੰਮ ਉੱਚ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਅਤੇ ਦੇਖ-ਰੇਖ ਹੇਠ ਕੀਤਾ ਜਾ ਰਿਹਾ ਹੈ । ...